ਮੋਹਾਲੀ ਪੁੱਜੇ ਅਰਵਿੰਦ ਕੇਜਰੀਵਾਲ ਅਧਿਆਪਕਾਂ ਦੇ ਧਰਨੇ 'ਚ ਹੋਏ ਸ਼ਾਮਲ
Saturday, Nov 27, 2021 - 12:48 PM (IST)
ਮੋਹਾਲੀ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੋਹਾਲੀ ਪੁੱਜ ਗਏ ਹਨ। ਕੇਜਰੀਵਾਲ ਇੱਥੇ ਧਰਨੇ 'ਤੇ ਬੈਠੇ ਅਤੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਅਧਿਆਪਕਾਂ ਦੇ ਧਰਨੇ 'ਚ ਸ਼ਾਮਲ ਹੋ ਚੁੱਕੇ ਹਨ। ਇਸ ਗੱਲ ਨੂੰ ਲੈ ਕੇ ਵੀ ਚਰਚਾ ਚੱਲ ਰਹੀ ਹੈ ਕਿ ਕੇਜਰੀਵਾਲ ਵੱਲੋਂ ਅੱਜ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਾ ਐਲਾਨ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ ਨਾਚ, 2 ਧਿਰਾਂ ਵਿਚਾਲੇ ਤਾਬੜਤੋੜ ਚੱਲੀਆਂ ਗੋਲੀਆਂ
ਦੱਸ ਦੇਈਏ ਕਿ ਕੇਜਰੀਵਾਲ ਨੇ ਚੰਨੀ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਸੀ ਕਿ ਜੇਕਰ ਚੰਨੀ ਸਰਕਾਰ ਨੇ ਸੰਘਰਸ਼ਸ਼ੀਲ ਅਧਿਆਪਕਾਂ ਦੇ ਮਸਲੇ ਤੁਰੰਤ ਹੱਲ ਨਾ ਕੀਤੇ ਤਾਂ ਉਹ (ਕੇਜਰੀਵਾਲ) ਖ਼ੁਦ ਆ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਦੇ ਧਰਨੇ 'ਚ ਸ਼ਮੂਲੀਅਤ ਕਰਨ ਲਈ ਮਜਬੂਰ ਹੋਣਗੇ।
ਇਹ ਵੀ ਪੜ੍ਹੋ : ਚਿੱਟੇ ਦੀ ਓਵਰਡੋਜ਼ ਨਾਲ ਜਵਾਨ ਪੁੱਤ ਦੀ ਮੌਤ, ਵਿਧਵਾ ਮਾਂ ਨੇ ਰੋਂਦਿਆਂ ਬਿਆਨ ਕੀਤਾ ਦਰਦ
ਕੇਜਰੀਵਾਲ ਵੱਲੋਂ ਪੰਜਾਬ ਦੇ ਅਧਿਆਪਕਾਂ ਨੂੰ 8 ਗਾਰੰਟੀਆਂ ਵੀ ਦਿੱਤੀਆਂ ਗਈਆਂ ਸਨ। ਹੁਣ ਦੇਖਣਾ ਇਹ ਹੋਵੇਗਾ ਕਿ ਅੱਜ ਕੇਜਰੀਵਾਲ ਅਧਿਆਪਕਾਂ ਲਈ ਕੀ ਐਲਾਨ ਕਰਦੇ ਹਨ।
ਇਹ ਵੀ ਪੜ੍ਹੋ : 'ਪੰਜਾਬ ਪੁਲਸ ਕਾਂਸਟੇਬਲ ਭਰਤੀ' ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ, ਇੰਝ ਚੈੱਕ ਕਰੋ Result
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ