ਮੋਹਾਲੀ ਪੁੱਜੇ ''ਅਰਵਿੰਦ ਕੇਜਰੀਵਾਲ'' ਦਾ ਅਧਿਆਪਕਾਂ ਨਾਲ ਵਾਅਦਾ, ''ਸਰਕਾਰ ਆਉਣ ''ਤੇ ਸਭ ਨੂੰ ਪੱਕੇ ਕਰਾਂਗੇ''

Saturday, Nov 27, 2021 - 06:36 PM (IST)

ਮੋਹਾਲੀ ਪੁੱਜੇ ''ਅਰਵਿੰਦ ਕੇਜਰੀਵਾਲ'' ਦਾ ਅਧਿਆਪਕਾਂ ਨਾਲ ਵਾਅਦਾ, ''ਸਰਕਾਰ ਆਉਣ ''ਤੇ ਸਭ ਨੂੰ ਪੱਕੇ ਕਰਾਂਗੇ''

ਮੋਹਾਲੀ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਮੁੱਖ ਮੰਤਰੀ ਸ਼ਨੀਵਾਰ ਨੂੰ ਮੋਹਾਲੀ ਵਿਖੇ ਕੱਚੇ ਅਧਿਆਪਕਾਂ ਦੇ ਧਰਨੇ 'ਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਸਮੇਤ ਹੋਰ ਵੀ ਸੀਨੀਅਰ ਪਾਰਟੀ ਆਗੂ ਮੌਜੂਦ ਰਹੇ। ਅਧਿਆਪਕਾਂ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੋਹਾਲੀ ਹਵਾਈ ਅੱਡੇ ਤੋਂ ਇੱਥੇ ਆਉਂਦੇ ਹੋਏ ਉਨ੍ਹਾਂ ਨੇ ਰਾਹ 'ਚ ਦੇਖਿਆ ਕਿ ਚੰਨੀ ਸਰਕਾਰ ਵੱਲੋਂ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਬੋਰਡ ਲੱਗੇ ਹੋਏ ਸਨ। ਉਨ੍ਹਾਂ ਕਿਹਾ ਕਿ ਸਰਕਾਰ ਸਰਾਸਰ ਝੂਠ ਬੋਲ ਰਹੀ ਹੈ।

ਇਹ ਵੀ ਪੜ੍ਹੋ : ਚਿੱਟੇ ਦੀ ਓਵਰਡੋਜ਼ ਨਾਲ ਜਵਾਨ ਪੁੱਤ ਦੀ ਮੌਤ, ਵਿਧਵਾ ਮਾਂ ਨੇ ਰੋਂਦਿਆਂ ਬਿਆਨ ਕੀਤਾ ਦਰਦ

ਉਨ੍ਹਾਂ ਕਿਹਾ ਕਿ ਦਿੱਲੀ ਦੇ ਸਰਕਾਰੀ ਸਕੂਲਾਂ 'ਚ 16 ਲੱਖ ਬੱਚੇ ਪੜ੍ਹਦੇ ਹਨ ਅਤੇ ਸਾਡੀ ਸਰਕਾਰ ਬਣਨ ਤੋਂ ਪਹਿਲਾਂ ਇਨ੍ਹਾਂ ਬੱਚਿਆਂ ਦਾ ਭਵਿੱਖ ਖ਼ਤਰੇ 'ਚ ਸੀ। ਕੇਜਰੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਆਉਣ 'ਤੇ ਅਸੀਂ ਸਰਕਾਰੀ ਸਕੂਲਾਂ ਦਾ ਮਾਹੌਲ ਬਦਲ ਦਿੱਤਾ ਅਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਕਮਾਲ ਕਰ ਕੇ ਦਿਖਾ ਦਿੱਤਾ ਕਿਉਂਕਿ ਅਧਿਆਪਕਾਂ ਦੇ ਸਾਰੇ ਮਸਲੇ ਹੱਲ ਕੀਤੇ ਗਏ। ਕੇਜਰੀਵਾਲ ਨੇ ਕਿਹਾ ਕਿ ਪੰਜਾਬ 'ਚ ਉਨ੍ਹਾਂ ਦੀ ਸਰਕਾਰ ਆਉਣ 'ਤੇ ਅਧਿਆਪਕਾਂ ਦੇ ਸਾਰੇ ਮਸਲੇ ਹੱਲ ਕੀਤੇ ਜਾਣਗੇ ਅਤੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਦਿੱਲੀ 'ਚ ਅਧਿਆਪਕਾਂ ਦੇ ਸਾਰੇ ਮਸਲੇ ਉਨ੍ਹਾਂ ਨੇ ਹੱਲ ਕੀਤੇ ਅਤੇ ਇਸ ਦੇ ਬਦਲੇ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਪੜ੍ਹਾਈ 'ਚ ਸੁਧਾਰ ਲਿਆਂਦਾ।

ਇਹ ਵੀ ਪੜ੍ਹੋ : 'ਕੈਪਟਨ' ਦੀ ਨਵੀਂ ਪਾਰਟੀ ਬਾਰੇ ਕੈਬਨਿਟ ਮੰਤਰੀ ਵੇਰਕਾ ਦਾ ਵੱਡਾ ਬਿਆਨ ਆਇਆ ਸਾਹਮਣੇ

ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਕਈ ਸਕੂਲ ਅਜਿਹੇ ਹਨ, ਜਿੱਥੇ ਇਕ ਵੀ ਅਧਿਆਪਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸਕੂਲਾਂ 'ਚ ਪੜ੍ਹਾਈ ਦੇ ਨਾਂ 'ਤੇ ਕੁੱਝ ਵੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਅਧਿਆਪਕ ਉਨ੍ਹਾਂ ਨੂੰ ਇਕ ਮੌਕਾ ਦੇ ਕੇ ਦੇਖਣ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਕੁੱਝ ਨਹੀਂ ਕਰਦੇ ਤਾਂ ਲੋਕ ਉਨ੍ਹਾਂ ਨੂੰ ਅਗਲੀ ਵਾਰ ਬਾਹਰ ਦਾ ਰਾਹ ਦਿਖਾ ਸਕਦੇ ਹਨ। ਕੇਜਰੀਵਾਲ ਨੇ ਕਿਹਾ ਕਿ ਦਿੱਲੀ 'ਚ ਸਾਡਾ ਸਭ ਤੋਂ ਵੱਡਾ ਮੁੱਦਾ ਸਿੱਖਿਆ ਦਾ ਹੈ।

ਇਹ ਵੀ ਪੜ੍ਹੋ : 'ਪੰਜਾਬ ਪੁਲਸ ਕਾਂਸਟੇਬਲ ਭਰਤੀ' ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ, ਇੰਝ ਚੈੱਕ ਕਰੋ Result

ਉਨ੍ਹਾਂ ਕਿਹਾ ਕਿ ਜਿਸ ਵੀ ਸੂਬੇ 'ਚ ਅਸੀਂ ਸਰਕਾਰ ਬਣਾਵਾਂਗੇ, ਸਭ ਤੋਂ ਪਹਿਲਾਂ ਉੱਥੇ ਸਿੱਖਿਆ ਦਾ ਪੱਧਰ ਠੀਕ ਕਰਾਂਗੇ ਅਤੇ ਇਹ ਸਭ ਅਧਿਆਪਕਾਂ ਨੂੰ ਖ਼ੁਸ਼ ਕੀਤੇ ਬਿਨਾਂ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਅਧਿਆਪਕ ਦੁਖ਼ੀ ਰਹਿਣਗੇ ਤਾਂ ਜਮਾਤ 'ਚ ਪੜ੍ਹਾ ਨਹੀਂ ਸਕਣਗੇ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਅਧਿਆਪਕਾਂ ਨੂੰ ਅਸੀਂ ਬਾਹਰਲੇ ਮੁਲਕਾਂ 'ਚ ਟ੍ਰੇਨਿੰਗ ਕਰਨ ਲਈ ਭੇਜਿਆ ਹੈ ਅਤੇ ਉਨ੍ਹਾਂ ਦੀ ਸਰਕਾਰ ਆਉਣ 'ਤੇ ਪੰਜਾਬ 'ਚ ਅਧਿਆਪਕਾਂ ਦੇ ਹਰ ਤਰ੍ਹਾਂ ਦੇ ਮਸਲੇ ਹੱਲ ਕੀਤੇ ਜਾਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News