ਅਰਵਿੰਦ ਕੇਜਰੀਵਾਲ ਪੁੱਜੇ ''ਚੰਡੀਗੜ੍ਹ'', ਵਿਜੈ ਮਾਰਚ ਦੀ ਕਰਨਗੇ ਅਗਵਾਈ
Thursday, Dec 30, 2021 - 12:05 PM (IST)
 
            
            ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚੰਡੀਗੜ੍ਹ ਪਹੁੰਚ ਚੁੱਕੇ ਹਨ। ਕੇਜਰੀਵਾਲ ਇੱਥੇ ਵਿਜੈ ਮਾਰਚ ਦੀ ਅਗਵਾਈ ਕਰਨਗੇ। ਦੱਸਣਯੋਗ ਹੈ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ ਦੌਰਾਨ ਪਾਰਟੀ ਵੱਲੋਂ ਜਿੱਤ ਹਾਸਲ ਕਰਨ ਮਗਰੋਂ ਕੇਜਰੀਵਾਲ ਇੱਥੇ ਪਾਰਟੀ ਆਗੂਆਂ ਦੀ ਹੌਂਸਲਾ-ਅਫ਼ਜ਼ਾਈ ਕਰਨ ਆਏ ਹਨ।
ਕੇਜਰੀਵਾਲ ਦਾ ਕਹਿਣਾ ਹੈ ਕਿ ਉਹ ਚੰਡੀਗੜ੍ਹ ਦੇ ਲੋਕਾਂ ਦਾ ਸ਼ੁਕਰੀਆ ਅਦਾ ਕਰਨਗੇ ਕਿਉਂਕਿ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਈਮਾਨਦਾਰੀ 'ਤੇ ਭਰੋਸਾ ਕਰਕੇ ਉਨ੍ਹਾਂ ਨੂੰ ਜਿਤਾਇਆ ਹੈ। ਕੇਜਰੀਵਾਲ ਨੇ ਕਿਹਾ ਕਿ ਉਹ ਚੰਡੀਗੜ੍ਹ ਦੇ ਲੋਕਾਂ ਨੂੰ ਭਰੋਸਾ ਦੇਣ ਆਏ ਹਨ ਕਿ ਜਿਵੇਂ ਦਿੱਲੀ 'ਚ ਵਧੀਆ ਸਰਕਾਰ ਚੱਲ ਰਹੀ ਹੈ, ਉਸੇ ਤਰ੍ਹਾਂ ਉਹ ਚੰਡੀਗੜ੍ਹ 'ਚ ਵੀ ਸਰਕਾਰ ਚਲਾਉਣਗੇ।
ਇਹ ਵੀ ਪੜ੍ਹੋ : ਮਜੀਠੀਆ ਦੀ ਭਾਲ ’ਚ ਛਾਪੇਮਾਰੀ ਜਾਰੀ, ਅਗਾਊਂ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ
ਦੁਪਹਿਰ ਬਾਅਦ ਅਰਵਿੰਦ ਕੇਜਰੀਵਾਲ ਟਰਾਂਸਪੋਰਟਰਾਂ ਦੇ ਧਰਨੇ 'ਚ ਵੀ ਸ਼ਾਮਲ ਹੋਣਗੇ। ਮੇਅਰ ਦੀ ਚੋਣ ਬਾਰੇ ਸਵਾਲ ਦਾ ਜਵਾਬ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ ਜਦੋਂ ਸਮਾਂ ਆਵੇਗਾ ਤਾਂ ਦੇਖਿਆ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            