ਲੁਧਿਆਣਾ ਪੁੱਜੇ ਅਰਵਿੰਦ ਕੇਜਰੀਵਾਲ, ਪੰਜਾਬੀਆਂ ਨਾਲ ਕੀਤਾ ਵੱਡਾ ਵਾਅਦਾ

02/15/2022 12:13:17 PM

ਲੁਧਿਆਣਾ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਬਹੁਤ ਬੁਰੇ ਅੱਤਵਾਦ ਦੇ ਦੌਰ 'ਚੋਂ ਲੰਘਿਆ ਹੈ, ਇਸ ਲਈ ਸੂਬੇ ਦੀ ਸੁਰੱਖਿਆ ਨੂੰ ਲੈ ਕੇ ਲੋਕ ਚਿੰਤਤ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਹਰ ਵਰਗ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਰਾਸ਼ਟਰੀ ਅਤੇ ਅੰਦਰੂਨੀ ਸੁਰੱਖਿਆ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਸਿਆਸਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ ਅਤੇ ਇਸ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ : CM ਚੰਨੀ ਦੇ ਚੌਪਰ ਨੂੰ ਉੱਡਣ ਦੀ ਨਹੀਂ ਮਿਲੀ ਮਨਜ਼ੂਰੀ, ਜਾਣੋ ਕੀ ਰਿਹਾ ਕਾਰਨ

ਕੇਜਰੀਵਾਲ ਨੇ ਕਿਹਾ ਕਿ ਸਰਹੱਦ ਪਾਰੋਂ ਪੰਜਾਬ 'ਚ ਨਸ਼ਾ ਆਉਂਦਾ ਹੈ, ਡਰੋਨ ਆਉਂਦੇ ਹਨ, ਟਿਫ਼ਿਨ ਬੰਬ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਸਭ ਉਸ ਵੇਲੇ ਹੁੰਦਾ ਹੈ, ਜਦੋਂ ਉਧਰ ਦੇ ਲੋਕ ਇਧਰ ਦੇ ਕੁੱਝ ਲੋਕਾਂ ਨੂੰ ਖ਼ਰੀਦ ਲੈਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਈਮਾਨਦਾਰ ਹੋਵੇਗੀ ਤਾਂ ਵਿਕੇਗੀ ਨਹੀਂ ਅਤੇ ਕਿਸੇ ਵੀ ਹਾਲਤ 'ਚ ਸਰਹੱਦ ਪਾਰੋਂ ਨਸ਼ਾ, ਡਰੋਨ ਇਸ ਪਾਸੇ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਜੇਕਰ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾ ਮਿਲੀ ਹੁੰਦੀ ਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਕਰਨ ਦੀ ਕਿਸੇ ਦੀ ਜ਼ੁਰੱਅਤ ਨਾ ਹੁੰਦੀ।

ਇਹ ਵੀ ਪੜ੍ਹੋ : ਪੰਜਾਬ 'ਚ ਧੁਨੀ ਪ੍ਰਦੂਸ਼ਣ ਲਈ ਵੱਖ-ਵੱਖ ਸਿਆਸੀ ਪਾਰਟੀਆਂ ਨੂੰ 12 ਨੋਟਿਸ ਜਾਰੀ

ਉਨ੍ਹਾਂ ਪੰਜਾਬੀਆਂ ਨਾਲ ਵਾਅਦਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਸੂਬੇ ਦੀ ਸੁਰੱਖਿਆ ਵੱਲ ਪੂਰਾ ਧਿਆਨ ਦਿੱਤਾ ਜਾਵੇਗਾ ਅਤੇ ਸੁਰੱਖਿਆ ਦੇ ਮੁੱਦੇ 'ਤੇ ਕਿਸੇ ਤਰ੍ਹਾਂ ਦੀ ਕੋਈ ਸਿਆਸਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ 'ਚ ਸੁਰੱਖਿਆ ਇਕ ਵੱਡਾ ਮੁੱਦਾ ਹੈ ਅਤੇ ਇਸ ਮੁੱਦੇ 'ਤੇ ਅਸੀਂ ਕੇਂਦਰ ਸਰਕਾਰ ਨਾਲ ਮਿਲ ਕੇ ਕੰਮ ਕਰਾਂਗੇ। ਇਸ ਤੋਂ ਇਲਾਵਾ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ 'ਤੇ ਰੋਕ ਲਗਾਵਾਂਗੇ।

ਇਹ ਵੀ ਪੜ੍ਹੋ : CM ਚੰਨੀ ਸ੍ਰੀ ਗੁਰੂ ਰਵਿਦਾਸ ਧਾਮ ਤੇ ਦਿਵਿਆ ਜੋਤੀ ਜਾਗ੍ਰਿਤੀ ਸੰਸਥਾਨ ਵਿਖੇ ਹੋਏ ਨਤਮਸਤਕ (ਤਸਵੀਰਾਂ)

ਕੇਜਰੀਵਾਲ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਇਹੀ ਚਾਹੁੰਦੀਆਂ ਹਨ ਕਿ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨਾ ਆਵੇ ਕਿਉਂਕਿ ਫਿਰ ਉਨ੍ਹਾਂ ਦਾ ਸਾਰਾ ਖੇਡ ਖ਼ਰਾਬ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਕ ਈਮਾਨਦਾਰ ਪਾਰਟੀ ਹੈ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਵਾਲੀ ਪਾਰਟੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News