ਭਲਕੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਐੱਸ. ਸੀ. ਭਾਈਚਾਰੇ ਲਈ ਕਰ ਸਕਦੇ ਨੇ ਵੱਡੇ ਐਲਾਨ
Monday, Dec 06, 2021 - 06:53 PM (IST)
ਜਲੰਧਰ (ਵੈੱਬ ਡੈਸਕ)— ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ ਯਾਨੀ ਕਿ ਮੰਗਲਵਾਰ ਨੂੰ ਪੰਜਾਬ ਦੇ ਦੌਰੇ ’ਤੇ ਆ ਰਹੇ ਹਨ। ਅਰਵਿੰਦ ਕੇਜਰੀਵਾਲ ਕੱਲ੍ਹ ਦੋਆਬਾ ਖੇਤਰ ਦਾ ਦੌਰਾ ਕਰਨਗੇ। ਅਰਵਿੰਦ ਕੇਜਰੀਵਾਲ ਆਪਣੀ ਦੋਆਬਾ ਫੇਰੀ ਦੌਰਾਨ ਐੱਸ. ਸੀ. ਭਾਈਚਾਰੇ ਦੇ ਲੋਕਾਂ ਲਈ ਵੱਡੇ ਐਲਾਨ ਵੀ ਕਰ ਸਕਦੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅਰਵਿੰਦ ਕੇਜਰੀਵਾਲ ਜਲੰਧਰ ਦਾ ਦੌਰਾ ਕਰ ਚੁੱਕੇ ਹਨ, ਜਿੱਥੇ ਉਨ੍ਹਾਂ ਨੇ ਵਪਾਰੀਆਂ ਨੂੰ ਗਾਰੰਟੀ ਦਿੰਦੇ ਹੋਏ 24 ਘੰਟੇ ਬਿਜਲੀ ਦੇਣ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ: 3 ਬੱਚਿਆਂ ਸਣੇ ਔਰਤ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਮਾਂ-ਪੁੱਤ ਦੀ ਮੌਤ
ਜ਼ਿਕਰਯੋਗ ਹੈ ਕਿ ਪੰਜਾਬ ’ਚ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹੋ ਗਈਆਂ ਹਨ। ਇਕ ਪਾਸੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੈਲੀਆਂ ਕਰਕੇ ਲੋਕਾਂ ਲਈ ਵੱਡੇ ਐਲਾਨ ਕਰਨ ਦੇ ਨਾਲ-ਨਾਲ ਉਮੀਦਵਾਰਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ, ਉਥੇ ਹੀ ਅਜੇ ਤੱਕ ਕਾਂਗਰਸ ਦੀ ਪਾਰਟੀ ਵੱਲੋਂ ਕੋਈ ਵਿਧਾਨ ਸਭਾ ਚੋਣਾਂ ਚੋਣ ਮੈਦਾਨ ’ਚ ਉਤਾਰੇ ਜਾਣ ਵਾਲੇ ਉਮੀਦਵਾਰਾਂ ਦੇ ਨਾਵਾਂ ਦੇ ਪੱਤੇ ਨਹੀਂ ਖੋਲ੍ਹੇ ਗਏ ਹਨ। ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਹੁਣ ਤੱਕ 10 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।
ਇਹ ਵੀ ਪੜ੍ਹੋ: ਰਾਘਵ ਚੱਢਾ ਦੇ ਭਾਜਪਾ ’ਤੇ ਵੱਡੇ ਇਲਜ਼ਾਮ, ਸਾਡੇ ਆਗੂਆਂ ਨੂੰ ਦਿੱਤਾ ਜਾ ਰਿਹੈ ਜ਼ਮੀਨ ਤੇ ਪੈਸਿਆਂ ਦਾ ਲਾਲਚ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ