ਕੇਜਰੀਵਾਲ ਦਾ ਵੱਡਾ ਐਲਾਨ, ਸਰਕਾਰ ਬਣਨ ’ਤੇ ਪੰਜਾਬ ਦੇ ਸਰਕਾਰੀ ਦਫ਼ਤਰਾਂ ’ਚ ਨਹੀਂ ਲੱਗੇਗੀ CM ਦੀ ਤਸਵੀਰ

Sunday, Jan 30, 2022 - 05:31 PM (IST)

ਅੰਮ੍ਰਿਤਸਰ (ਵੈੱਬ ਡੈਸਕ)— ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਪੰਜਾਬ ਵਿਚ ਕਿਸੇ ਵੀ ਸਰਕਾਰੀ ਦਫ਼ਤਰ ’ਚ ਮੁੱਖ ਮੰਤਰੀ ਦੀ ਤਸਵੀਰ ਨਹੀਂ ਲਗਾਈ ਜਾਵੇਗੀ। ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸ਼ਹੀਦ-ਭਗਤ-ਸਿੰਘ ਅਤੇ ਬਾਬਾ ਸਾਹਿਬ ਡਾ. ਅੰਬੇਦਕਰ ਸਾਹਿਬ ਦਾ ਦੇਸ਼ ਦੀ ਆਜ਼ਾਦੀ ’ਚ ਵੱਡਾ ਯੋਗਦਾਨ ਰਿਹਾ ਹੈ। ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਨੇ 23 ਸਾਲ ਦੀ ਉਮਰ ’ਚ ਦੇਸ਼ ਦੇ ਨਾਂ ਆਪਣੀ ਜਾਨ ਨੂੰ ਕੁਰਬਾਨ ਕਰ ਦਿੱਤਾ ਸੀ। ਹੌਲੀ-ਹੌਲੀ ਲੋਕ ਦੇਸ਼ ਭਗਤਾਂ ਦੀ ਕੁਰਬਾਨੀ ਨੂੰ ਭੁੱਲਦੇ ਜਾ ਰਹੇ ਹਨ।

ਇਹ ਵੀ ਪੜ੍ਹੋ: ਚੱਬੇਵਾਲ 'ਚ ਸ਼ਰਮਨਾਕ ਘਟਨਾ, ਕੁੜੀ ਨੂੰ ਨਸ਼ੇ ਵਾਲੀ ਚੀਜ਼ ਪਿਲਾ ਕੇ ਬਣਾਈ ਅਸ਼ਲੀਲ ਵੀਡੀਓ, ਫਿਰ ਕੀਤੀ ਵਾਇਰਲ

PunjabKesari

ਉਨ੍ਹਾਂ ਕਿਹਾ ਕਿ ਦਿੱਲੀ ’ਚ 26 ਜਨਵਰੀ ਦੇ ਮੌਕੇ ’ਤੇ ਇਹ ਐਲਾਨ ਕੀਤਾ ਗਿਆ ਕਿ ਦਿੱਲੀ ’ਚ ਡਾ. ਅੰਬੇਡਕਰ ਜੀ ਦੇ ਵਿਚਾਰਾਂ ਦੀ ਚੱਲੇਗੀ ਅਤੇ ਦਿੱਲੀ ਦੇ ਸਰਕਾਰੀ ਦਫ਼ਤਰਾਂ ’ਚ ਬਾਬਾ ਸਾਹਿਬ ਅੰਬੇਡਤਰ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਇਸੇ ਤਰ੍ਹਾਂ ਪੰਜਾਬ ’ਚ ਵੀ ਸ਼ਹੀਦ-ਏ-ਆਜ਼ਮ ਅਤੇ ਬਾਬਾ ਸਾਹਿਬ ਦੇ ਵਿਚਾਰਾਂ ਦੀ ਹੀ ਚੱਲੇਗੀ। ਪੰਜਾਬ ਵਿਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਕਿਸੇ ਵੀ ਸਰਕਾਰੀ ਦਫ਼ਤਰ ’ਚ ਕਿਸੇ ਵੀ ਨੇਤਾ ਜਾਂ ਮੁੱਖ ਮੰਤਰੀ ਦੀ ਤਸਵੀਰ ਨਹੀਂ ਲਗਾਈ ਜਾਵੇਗੀ ਸਗੋਂ ਬਾਬਾ ਸਾਹਿਬ ਅਤੇ ਸ਼ਹੀਦ-ਏ-ਆਜ਼ਮ ਦੀ ਤਸਵੀਰ ਲਗਾਈ ਜਾਵੇਗੀ ਤਾਂਕਿ ਲੋਕ ਉਨ੍ਹਾਂ ਦੀਆਂ ਤਸਵੀਰਾਂ ਨੂੰ ਵੇਖ ਕੇ ਪ੍ਰੇਰਣਾ ਲੈਂਦੇ ਰਹਿਣ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਅਸੀਂ ਫੇਨ ਨਹੀਂ ਸਗੋਂ ਭਗਤ ਹਾਂ ਅਤੇ ਉਨ੍ਹਾਂ ਦੀ ਪੂਜਾ ਕਰਦੇ ਹਾਂ। 

ਇਹ ਵੀ ਪੜ੍ਹੋ: CM ਚੰਨੀ ਦਾ 'ਆਪ' 'ਤੇ ਵੱਡਾ ਹਮਲਾ, ਕਿਹਾ-ਮੈਂ ਕੇਜਰੀਵਾਲ ਦਾ ਆਮ ਆਦਮੀ ਦਾ ਨਕਾਬ ਲਾਹ ਸੁੱਟਿਆ

ਉਥੇ ਹੀ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਾਮਲੇ ’ਚ ਕੇਜਰੀਵਾਲ ਨੇ ਕਿਹਾ ਕਿ ਦਵਿੰਦਰਪਾਲ ਸਿੰਘ ਦੀ ਰਿਹਾਈ ਦਾ  ਮਾਮਲਾ ਰੀਵਿਊ ਬੋਰਡ ਦੀ ਅਗਲੀ ਮੀਟਿੰਗ ਵਿਚ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਬਾਰੇ ਉਨ੍ਹਾਂ ਗ੍ਰਹਿ ਵਿਭਾਗ ਨੂੰ ਆਦੇਸ਼ ਦਿੱਤੇ ਹਨ ਕਿ ਸੈਂਟੈਂਸ ਰੀਵਿਊ ਬੋਰਡ ਦੀ ਅਗਲੀ ਮੀਟਿੰਗ ਤੁਰੰਤ ਬੁਲਾਈ ਜਾਵੇ ਅਤੇ ਇਹ ਮਾਮਲਾ ਏਜੰਡੇ ’ਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਭੁੱਲਰ ਦੀ ਰਿਹਾਈ ਦਾ ਮਾਮਲਾ ਉਨ੍ਹਾਂ ਦੇ ਧਿਆਨ ’ਟ ਨਹੀਂ ਸੀ। ਇਸ ਸਬੰਧੀ ਅੰਤਿਮ ਫ਼ੈਸਲਾ ਉੱਪ ਰਾਜਪਾਲ ਵੱਲੋਂ ਕੀਤਾ ਜਾਵੇਗਾ। 

ਇਹ ਵੀ ਪੜ੍ਹੋ: ਸਿੱਧੂ-ਮਜੀਠੀਆ ’ਤੇ ਅਰਵਿੰਦ ਕੇਜਰੀਵਾਲ ਦੇ ਸਿਆਸੀ ਹਮਲੇ, ਦੋਹਾਂ ਨੂੰ ਦੱਸਿਆ ਵੱਡੇ ਸਿਆਸੀ ਹਾਥੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News