ਪੰਜਾਬ 'ਚ ਐਂਟੀ ਡਰੋਨ ਸਿਸਟਮ ਦੀ ਸ਼ੁਰੂਆਤ, ਕੇਜਰੀਵਾਲ ਨੇ ਕਿਹਾ ਹੁਣ ਨਸ਼ਾ ਮੁਕਤ ਹੋਵੇਗਾ ਸੂਬਾ
Saturday, Aug 09, 2025 - 02:16 PM (IST)

ਜਲੰਧਰ/ਤਰਨਤਾਰਨ (ਵੈੱਬ ਡੈਸਕ)- ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਅੱਜ ਤਰਨਤਾਰਨ ਵਿਚ ਐਂਟੀ ਡ੍ਰੋਨ ਸਿਸਟਮ ਦੀ ਸ਼ੁਰੂਆਤ ਕੀਤੀ ਗਈ। ਪੰਜਾਬ ਵਿਚ ਤਿੰਨ ਐਂਟੀ ਡਰੋਨ ਸਿਸਟਮ ਲਾਗੂ ਕੀਤੇ ਗਏ ਹਨ। ਇਥੇ ਦੱਸ ਦੇਈਏ ਕਿ 51.41 ਕਰੋੜ ਦੀ ਲਾਗਤ ਨਾਲ ਪੰਜਾਬ ਸਰਕਾਰ ਵੱਲੋਂ ਕੁੱਲ੍ਹ 9 ਐਂਟੀ ਡਰੋਨ ਸਿਸਟਮ ਖ਼ਰੀਦੇ ਗਏ ਹਨ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਜੇਲ੍ਹ 'ਚ ਬੰਦ ਭਰਾਵਾਂ ਨੂੰ ਰੱਖੜੀ ਬੰਨ੍ਹਣ ਪਹੁੰਚੀਆਂ ਭੈਣਾਂ ਹੋਈਆਂ ਭਾਵੁਕ
ਆਪਣੇ ਸੰਬੋਧਨ ਵਿਚ ਅਰਵਿੰਦ ਕੇਜਰੀਵਾਲ ਵੱਲੋਂ ਨਸ਼ੇ ਦੇ ਮੁੱਦੇ 'ਤੇ ਪਿਛਲੀਆਂ ਸਰਕਾਰਾਂ 'ਤੇ ਤੰਜ ਕੱਸੇ ਗਏ। ਉਨ੍ਹਾਂ ਕਿਹਾ ਕਿ ਨਸ਼ੇ ਵਿਰੁੱਧ ਯੁੱਧ ਵਿਚ ਅੱਜ ਇਕ ਬਹੁਤ ਵੱਡਾ ਚੈਪਟਰ ਐਡ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕੁਝ ਦਿਨ ਪਹਿਲਾਂ ਤੱਕ ਸਭ ਤੋਂ ਵੱਡੀ ਸਮੱਸਿਆ ਨਸ਼ਾ ਸੀ। ਪਿਛਲੀਆਂ ਸਰਕਾਰਾਂ ਨੇ ਤਸਕਰਾਂ ਨਾਲ ਮਿਲ ਕੇ ਪੂਰੇ ਪੰਜਾਬ ਨੂੰ ਨਸ਼ੇ ਵਿਚ ਧਕੇਲ ਦਿੱਤਾ ਸੀ। ਪਿਛਲੀਆਂ ਸਰਕਾਰਾਂ ਨੇ ਤਸਕਰਾਂ ਨਾਲ ਮਿਲ ਕੇ ਨੌਜਵਾਨਾਂ ਨੂੰ ਨਸ਼ੇ 'ਚ ਧਕੇਲ ਕੇ ਪੂਰੇ ਪੰਜਾਬ ਦੀ ਜਵਾਨੀ ਬਰਬਾਦ ਕਰ ਦਿੱਤੀ ਸੀ। ਸਾਡੀ ਸਰਕਾਰ ਆਈ ਤਾਂ ਨਸ਼ੇ ਦੇ ਵਿਰੁੱਧ ਬਹੁਤ ਵੱਡੇ ਕਦਮ ਚੁੱਕੇ ਗਏ। ਉਨ੍ਹਾਂ ਕਿਹਾ ਕਿ ਭਾਵੇਂ ਕੋਈ ਕਿੰਨਾ ਵੱਡਾ ਮੰਤਰੀ, ਆਗੂ ਅਤੇ ਤਸਕਰ ਕਿਉਂ ਨਾ ਹੋਵੇ, ਇਸ ਸਰਕਾਰ ਨੇ ਫੜ ਕੇ ਜੇਲ੍ਹ ਵਿਚ ਦਿੱਤਾ ਹੈ। ਤਸਕਰਾਂ ਵੱਲੋਂ ਬਣਾਈਆਂ ਗਈਆਂ ਨਾਜਾਇਜ਼ ਉਸਾਰੀਆਂ ਨੂੰ ਵੀ ਬੁਲਡੋਜ਼ਰ ਨਾਲ ਤੋੜਿਆ ਜਾ ਰਿਹਾ ਹੈ। ਬੈਂਕ ਖ਼ਾਤੇ ਸੀਜ਼ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ: DGP ਗੌਰਵ ਯਾਦਵ ਦੀ ਸਖ਼ਤੀ! ਪੰਜਾਬ 'ਚ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ’ਤੇ ਲੱਗੇ ਵਿਸ਼ੇਸ਼ ਨਾਕੇ
ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਵਿਕਣ ਵਾਲਾ ਨਸ਼ਾ ਪਾਕਿਸਤਾਨ ਬਾਰਡਰ ਪਾਰ ਤੋਂ ਡਰੋਨ ਜ਼ਰੀਏ ਆਉਂਦਾ ਹੈ। ਪਾਕਿਸਤਾਨ 'ਚ ਬੈਠੇ ਹੋਏ ਲੋਕ ਡਰੋਨ ਜ਼ਰੀਏ ਪੰਜਾਬ ਵਿਚ ਨਸ਼ਾ ਭੇਜ ਰਹੇ ਹਨ। ਅੱਜ ਪੰਜਾਬ ਸਰਕਾਰ, ਪੰਜਾਬ ਪੁਲਸ ਨੇ ਐਂਟੀ ਡਰੋਨ ਸਿਸਟਨ ਲਾਗੂ ਕੀਤਾ ਹੈ। ਇਸ ਨਾਲ ਜੇਕਰ ਕੋਈ ਡਰੋਨ ਪਾਕਿਸਤਾਨ ਵੱਲੋਂ ਪੰਜਾਬ ਵਿਚ ਐਂਟਰੀ ਕਰੇਗਾ ਤਾਂ ਸਾਡਾ ਐਂਟੀ ਡਰੋਨ ਸਿਸਟਮ ਵੇਖਣ ਮਗਰੋਂ ਹਵਾ ਵਿਚ ਨਾਲ ਹੀ ਨਸ਼ਟ ਕਰ ਦੇਵੇਗਾ ਅਤੇ ਡਰੋਨ ਹੇਠਾਂ ਡਿੱਗ ਜਾਵੇਗਾ। ਉਨ੍ਹਾਂ ਕਿਹਾ ਕਿ ਐਂਟੀ ਡਰੋਨ ਸਿਸਟਮ ਦਾ ਕੁੱਲ੍ਹ 9 ਦਾ ਆਰਡਰ ਹੈ, ਜਿਨ੍ਹਾਂ ਵਿਚੋਂ ਅੱਜ ਤਿੰਨ ਐਂਟੀ ਡਰੋਨ ਸਿਸਟਮ ਲਾਗੂ ਕੀਤੇ ਗਏ ਹਨ ਅਤੇ 6 ਡਰੋਨ ਕੁਝ ਦਿਨਾਂ ਦੇ ਅੰਦਰ ਆ ਜਾਣਗੇ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਜਾਣੋ Latest Update, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ
ਪੰਜਾਬ ਵਿਚ ਨਸ਼ੇ ਦਾ ਖ਼ਾਤਮਾ ਕਰਨ ਲਈ ਸਾਡੀ ਸਰਕਾਰ ਵਚਨਬੱਧ ਹੈ ਅਤੇ ਪੰਜਾਬ ਵਿਚ ਤਿੰਨ ਕਰੋੜ ਲੋਕਾਂ ਨਾਲ ਮਿਲ ਕੇ ਨਸ਼ੇ ਨੂੰ ਖ਼ਤਮ ਕੀਤਾ ਜਾਵੇਗਾ। ਪੰਜਾਬ ਐਂਟੀ ਡਰੋਨ ਵਾਲਾ ਪਹਿਲਾ ਸੂਬਾ ਬਣਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਕੱਲਾ ਸੂਬਾ ਹੈ, ਜਿਸ ਕੋਲ ਅੱਜ ਆਪਣੇ ਐਂਟੀ ਡਰੋਨ ਸਿਸਟਮ ਹੈ। ਪੰਜਾਬ ਨੂੰ ਜਲਦੀ ਹੀ ਨਸ਼ੇ ਤੋਂ ਮੁਕਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਇੰਪਰੂਵਮੈਂਟ ਟਰੱਸਟ ਦੀ ਚੇਅਰਪਰਸਨ ਬਦਲੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e