ਲੋਕ ਸਭਾ ਚੋਣਾਂ: ਪੰਜਾਬ ਪਹੁੰਚੇ ਅਰਵਿੰਦ ਕੇਜਰੀਵਾਲ, ਟਵੀਟ ਕਰ ਆਖੀ ਇਹ ਗੱਲ

Thursday, May 16, 2024 - 01:45 PM (IST)

ਚੰਡੀਗੜ੍ਹ (ਵੈੱਬ ਡੈਸਕ):  ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਪਹੁੰਚ ਗਏ ਹਨ। ਉਹ ਅੱਜ ਤੋਂ 2 ਦਿਨਾ ਪੰਜਾਬ ਦੌਰੇ 'ਤੇ ਹਨ। ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕੇ ਪੰਜਾਬ ਪਹੁੰਚਣ ਦੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਕਿ, "ਲਖਨਊ ਵਿਚ ਅਖਿਲੇਸ਼ ਜੀ ਨਾਲ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਪਹੁੰਚਿਆ ਹਾਂ। ਕੁਝ ਸਮੇਂ ਬਾਅਦ ਸ੍ਰੀ ਦਰਬਾਰ ਸਾਹਿਬ ਜਾਵਾਂਗੇ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਪਹਿਲੀ ਵਾਰ ਜਾ ਰਿਹਾ ਹਾਂ। ਇਸ ਤੋਂ ਬਾਅਦ ਦੁਰਗਿਆਣਾ ਮੰਦਰ 'ਚ ਆਸ਼ੀਰਵਾਦ ਲਵਾਂਗਾ। ਭਲਕੇ ਰਾਮ ਤੀਰਥ ਜਾਵਾਂਗੇ।"

ਇਹ ਖ਼ਬਰ ਵੀ ਪੜ੍ਹੋ - ਸੁਖਬੀਰ ਬਾਦਲ ਨੇ ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਾਹ, ਪਾਰਟੀ 'ਚੋਂ ਕੀਤਾ ਮੁਅੱਤਲ

ਲੋਕ ਸਭਾ ਚੋਣਾਂ ਦੇ ਐਲਾਨ ਮਗਰੋਂ ਕੇਜਰੀਵਾਲ ਪੰਜਾਬ ਵਿਚ ਪਹਿਲੀ ਰੈਲੀ ਕਰਨ ਜਾ ਰਹੇ ਹਨ। ਉਹ ਅੱਜ ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਦੀ ਮਹਾਰੈਲੀ ਦੀ ਅਗਵਾਈ ਕਰਨਗੇ ਤੇ ਪਾਰਟੀ ਵਰਕਰਾਂ ਵਿਚ ਜੋਸ਼ ਭਰਨਗੇ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। 

ਇਹ ਖ਼ਬਰ ਵੀ ਪੜ੍ਹੋ - ਅਕਾਲੀ ਦਲ 'ਚੋਂ ਮੁਅੱਤਲ ਹੋਏ ਰਵੀਕਰਨ ਸਿੰਘ ਕਾਹਲੋਂ ਨੇ ਫੜਿਆ ਭਾਜਪਾ ਦਾ ਪੱਲਾ

ਅਰਵਿੰਦ ਕੇਜਰੀਵਾਲ ਅੱਜ ਸ਼ਾਮ ਨੂੰ 4 ਵਜੇ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੀਸ ਨਿਵਾਉਣਗੇ ਤੇ 4.20 ਵਜੇ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਣਗੇ। ਸ਼ਾਮ ਨੂੰ 6 ਵਜੇ ਉਨ੍ਹਾਂ ਦਾ ਰੋਡ ਸ਼ੋਅ ਸ਼ੁਰੂ ਹੋਵੇਗਾ, ਜਿਸ ਦੀ ਸ਼ੁਰੂਆਤ ਲਾਹੌਰੀ ਗੇਟ ਤੋਂ ਕੀਤੀ ਜਾਵੇਗੀ। ਉਹ ਭਲਕੇ ਰਾਮ ਤੀਰਥ ਦੇ ਦਰਸ਼ਨ ਕਰਨ ਜਾਣਗੇ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News