ਪੰਜਾਬ ''ਚ ਕੇਜਰੀਵਾਲ ਦਾ ਨਸ਼ਿਆਂ ਨੂੰ ਲੈ ਕੇ ਵੱਡਾ ਬਿਆਨ, ਜਾਣੋ ਕੀ ਬੋਲੇ
Friday, May 16, 2025 - 01:23 PM (IST)

ਨਵਾਂਸ਼ਹਿਰ : ਇੱਥੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 'ਨਸ਼ਾ ਮੁਕਤੀ ਯਾਤਰਾ' ਦੀ ਸ਼ੁਰੂਆਤ ਕਰਨ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹੇ। ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਯੁੱਧ ਛਿੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਨਹੀਂ ਸੀ ਕਿ ਇੰਨੀ ਜਲਦੀ ਨਸ਼ਾ ਖ਼ਤਮ ਹੋ ਜਾਵੇਗਾ ਅਤੇ ਪੰਜਾਬ ਦੇ ਲੋਕ ਕਹਿਣਗੇ ਕਿ ਸਾਡਾ ਪਿੰਡ ਨਸ਼ਾ ਮੁਕਤ ਹੋ ਗਿਆ ਹੈ ਅਤੇ ਹੁਣ ਇੱਥੇ ਨਸ਼ਾ ਵਿਕਦਾ ਨਹੀਂ ਹੈ। ਇਹ ਬਹੁਤ ਵੱਡੀ ਗੱਲ ਹੈ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ 'ਚ ਆ ਕੇ ਮੇਰਾ ਦਿਲ ਬਹੁਤ ਖ਼ੁਸ਼ ਹੋ ਗਿਆ ਹੈ ਅਤੇ ਲੋਕਾਂ ਨੇ ਇਹ ਕਿਹਾ ਕਿ ਬੀਜ ਤਾਂ ਅਜੇ ਨਹੀਂ ਗਿਆ ਪਰ ਲਗਭਗ ਨਸ਼ਾ ਖ਼ਤਮ ਹੋ ਗਿਆ ਹੈ, ਹੁਣ ਅਸੀਂ ਇਸ ਬੀਜ ਨੂੰ ਵੀ ਖ਼ਤਮ ਕਰਨਾ ਹੈ। ਕੇਜਰੀਵਾਲ ਨੇ ਕਿਹਾ ਕਿ ਪਿਛਲੇ 10 ਸਾਲਾਂ ਤੋਂ ਪੰਜਾਬ ਅੰਦਰ ਪ੍ਰਚਾਰ ਕਰਨ ਜਾਂ ਹੋਰ ਕੰਮਾਂ ਲਈ ਆਉਣਾ-ਜਾਣਾ ਲੱਗਾ ਰਹਿੰਦਾ ਸੀ।