ਆਮ ਆਦਮੀ ਪਾਰਟੀ ਨਾਲੋਂ ਲੋਕ ਇਨਸਾਫ ਪਾਰਟੀ ਨੇ ਤੋੜਿਆ ਗਠਜੋੜ
Friday, Mar 16, 2018 - 06:56 PM (IST)

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਬਿਕਰਮ ਮਜੀਠੀਆ ਤੋਂ ਮੁਆਫੀ ਮੰਗੇ ਜਾਣ ਤੋਂ ਬਾਅਦ ਖਫਾ ਭਾਈਵਾਲ ਲੋਕ ਇਨਸਾਫ ਪਾਰਟੀ ਨੇ ਤੋੜ ਵਿਛੋੜਾ ਕਰ ਲਿਆ ਹੈ। ਚੰਡੀਗੜ੍ਹ ਵਿਖੇ ਗਠਜੋੜ ਨੂੰ ਤੋੜਨ ਦਾ ਐਲਾਨ ਕਰਦੇ ਹੋਏ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਤੋਂ ਇਹ ਉਮੀਦ ਨਹੀਂ ਸੀ ਅਤੇ ਕੇਜਰੀਵਾਲ ਨੇ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਇਸ ਲਈ ਲੋਕ ਇਨਸਾਫ ਪਾਰਟੀ ਗੱਦਾਰੀ ਨਾਲ ਨਹੀਂ ਰਹਿ ਸਕਦੀ ਹੈ।