ਮਾਨ ਸਰਕਾਰ ਨੇ ਅਰਵਿੰਦ ਕੇਜਰੀਵਾਲ ਨੂੰ ਜਨਮ ਦਿਨ ਦੀ ਦਿੱਤੀ ਵਧਾਈ, ਟਵੀਟ ਕਰਕੇ ਸਾਂਝੀ ਕੀਤੀ ਵੀਡੀਓ
Tuesday, Aug 16, 2022 - 09:36 AM (IST)
 
            
            ਚੰਡੀਗੜ੍ਹ/ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਅੱਜ ਜਨਮਦਿਨ ਹੈ। ਇਸ ਮੌਕੇ ਪੰਜਾਬ ਦੀ ਮਾਨ ਸਰਕਾਰ ਵੱਲੋਂ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦਿੱਤੀ ਗਈ ਹੈ। ਇਸ ਮੌਕੇ ਟਵੀਟ ਕਰਕੇ ਕਿਹਾ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਦੇਸ਼ ਦੀ ਸਿਆਸਤ ਨੂੰ ਅਸਲ ਲੋਕ ਮੁੱਦਿਆਂ 'ਤੇ ਲੈ ਕੇ ਆਉਣ ਵਾਲੇ ਇਕਲੌਤਾ ਇਨਸਾਨ ਹਨ ਅਤੇ ਪਰਮਾਤਮਾ ਕਰੇ ਕਿ ਉਨ੍ਹਾਂ ਦੀ ਹਿੰਮਤ-ਹੌਂਸਲਾ ਇੰਝ ਹੀ ਬਰਕਰਾਰ ਰਹੇ।
ਇਸ ਮੌਕੇ ਅਰਵਿੰਦ ਕੇਜਰੀਵਾਲ ਦੀ ਇਕ ਜਨਮ ਦਿਨ ਨਾਲ ਸਬੰਧਿਤ ਇਕ ਵੀਡੀਓ ਵੀ ਸਾਂਝੀ ਕੀਤੀ ਗਈ ਹੈ ਅਤੇ ਅਖ਼ੀਰ 'ਚ ਲਿਖਿਆ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਵਧਾਈਆਂ। ਅਰਵਿੰਦ ਕੇਜਰੀਵਾਲ ਦਾ ਜਨਮ 16 ਅਗਸਤ, 1968 ਨੂੰ ਹੋਇਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ, CM ਮਾਨ ਨੇ ਖ਼ੁਦ ਚੈੱਕ ਕਰਵਾਇਆ BP
ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਨਾਂ ਤੋਂ ਇਕ ਨਵੇਂ ਸਿਆਸੀ ਦਲ ਦੀ ਸਥਾਪਨਾ ਕੀਤੀ। ਜਦੋਂ ਦਿੱਲੀ 'ਚ ਸਾਲ 2010 'ਚ ਕਾਮਨਵੈਲਥ ਖੇਡਾਂ ਹੋਣ ਵਾਲੀਆਂ ਸਨ ਤਾਂ ਉਨ੍ਹਾਂ ਨੇ ਜ਼ੋਰ-ਸ਼ੋਰ ਨਾਲ ਇਨ੍ਹਾਂ ਖੇਡਾਂ 'ਚ ਭ੍ਰਿਸ਼ਟਾਚਾਰ ਦੇ ਮੁੱਦੇ ਨੂੰ ਚੁੱਕਿਆ ਸੀ, ਜਿਸ ਤੋਂ ਬਾਅਦ ਉਹ ਬਹੁਤ ਮਸ਼ਹੂਰ ਹੋ ਗਏ ਸਨ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            