ਅਰਵਿੰਦ ਕੇਜਰੀਵਾਲ ਨੇ CM ਮਾਨ ਦੀ ਇਮਾਨਦਾਰ ਅਗਵਾਈ ਨੂੰ ਦਿੱਤਾ ਜਿੱਤ ਦਾ ਸਿਹਰਾ

Friday, Nov 14, 2025 - 06:32 PM (IST)

ਅਰਵਿੰਦ ਕੇਜਰੀਵਾਲ ਨੇ CM ਮਾਨ ਦੀ ਇਮਾਨਦਾਰ ਅਗਵਾਈ ਨੂੰ ਦਿੱਤਾ ਜਿੱਤ ਦਾ ਸਿਹਰਾ

ਚੰਡੀਗੜ੍ਹ (ਵੈੱਬ ਡੈਸਕ): ਅੱਜ ਤਰਨਤਾਰਨ ਜ਼ਿਮਨੀ ਚੋਣਾਂ ਦੇ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ 12 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇਸ ਜਿੱਤ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਮਾਨਦਾਰ ਅਗਵਾਈ ਨੂੰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣ ਨਤੀਜਿਆਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਕੰਮ ਦੀ ਰਾਜਨੀਤੀ ਅਤੇ ਭਗਵੰਤ ਮਾਨ ਦੀ ਇਮਾਨਦਾਰ ਅਗਵਾਈ ਹੀ ਪਸੰਦ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਜਨਤਾ ਅਤੇ ਮਿਹਨਤ ਨਾਲ ਕੰਮ ਕਰਨ ਵਾਲੇ ਹਰ ਵਰਕਰ ਦੀ ਜਿੱਤ ਹੈ। ਉਨ੍ਹਾਂ ਨੇ ਇਸ ਜਿੱਤ ਲਈ ਪੰਜਾਬ ਦੀ ਜਨਤਾ ਤੇ ਪਾਰਟੀ ਦੇ ਸਾਰੇ ਵਰਕਰਾਂ ਨੂੰ ਵਧਾਈ ਵੀ ਦਿੱਤੀ ਹੈ। 

ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, "ਤਰਨਤਾਰਨ ਜ਼ਿਮਨੀ ਚੋਣ ਵਿਚ ਮਿਲੀ ਇਸ ਇਤਿਹਾਸਕ ਜਿੱਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਕੰਮ ਦੀ ਰਾਜਨੀਤੀ ਅਤੇ ਭਗਵੰਤ ਮਾਨ ਜੀ ਦੀ ਇਮਾਨਦਾਰ ਅਗਵਾਈ ਨੂੰ ਹੀ ਪਸੰਦ ਕਰਦੇ ਹਨ। ਪੰਜਾਬ ਨੇ ਇਕ ਵਾਰ ਫਿਰ 'ਆਪ' ਵਿਚ ਆਪਣਾ ਭਰੋਸਾ ਪ੍ਰਗਟ ਕੀਤਾ ਹੈ। ਇਹ ਜਿੱਤ ਲੋਕਾਂ ਦੀ ਜਿੱਤ ਹੈ, ਹਰ ਮਿਹਨਤੀ ਵਰਕਰ ਦੀ ਜਿੱਤ ਹੈ। ਪੰਜਾਬ ਦੇ ਲੋਕਾਂ ਅਤੇ ਸਾਰੇ ਵਰਕਰਾਂ ਨੂੰ ਬਹੁਤ-ਬਹੁਤ ਵਧਾਈਆਂ।"


author

Anmol Tagra

Content Editor

Related News