ਅਰਵਿੰਦ ਕੇਜਰੀਵਾਲ ਨੇ ਸੱਦੀ ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗ
Monday, Feb 10, 2025 - 10:05 AM (IST)
![ਅਰਵਿੰਦ ਕੇਜਰੀਵਾਲ ਨੇ ਸੱਦੀ ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗ](https://static.jagbani.com/multimedia/2025_2image_10_03_18613737826.jpg)
ਚੰਡੀਗੜ੍ਹ (ਵੈੱਬ ਡੈਸਕ): ਦਿੱਲੀ ਦੇ ਚੋਣ ਨਤੀਜਿਆਂ ਮਗਰੋਂ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਤੇ ਮੰਤਰੀਆਂ ਦੀ ਮੀਟਿੰਗ ਸੱਦ ਲਈ ਹੈ। ਇਸ ਮੀਟਿੰਗ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਮੌਜੂਦ ਰਹਿਣਗੇ। ਇਹ ਮੀਟਿੰਗ ਕੱਲ੍ਹ ਦਿੱਲੀ ਵਿਖੇ ਹੋਣ ਜਾ ਰਹੀ ਹੈ। ਇਸ ਵਿਚ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਦੇ ਚੋਣ ਨਤੀਜਿਆਂ ਦੇ ਨਾਲ-ਨਾਲ ਭਵਿੱਖ ਦੀ ਰਣਨੀਤੀ ਬਾਰੇ ਵੀ ਗੱਲਬਾਤ ਕੀਤੀ ਜਾ ਸਕਦੀ ਹੈ।
ਦਰਅਸਲ, ਬੀਤੇ ਦਿਨੀਂ ਆਏ ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਤੇ ਭਾਜਪਾ ਬਹੁਮਤ ਦਾ ਅੰਕੜਾ ਪਾਰ ਕਰ ਗਈ। ਇਨ੍ਹਾਂ ਚੋਣਾਂ ਵਿਚ ਪ੍ਰਚਾਰ ਲਈ ਪੰਜਾਬ ਦੇ ਵਿਧਾਇਕਾਂ ਤੇ ਮੰਤਰੀਆਂ ਦੀਆਂ ਵੀ ਡਿਊਟੀਆਂ ਲਗਾਈਆਂ ਗਈਆਂ ਸਨ। ਅਰਵਿੰਦ ਕੇਜਰੀਵਾਲ ਵੱਲੋਂ ਇਨ੍ਹਾਂ ਮੰਤਰੀਆਂ ਤੇ ਵਿਧਾਇਕਾਂ ਨੂੰ ਹੀ ਦਿੱਲੀ ਵਿਖੇ ਚਾਹ 'ਤੇ ਚਰਚਾ ਲਈ ਸੱਦਿਆ ਗਿਆ ਹੈ। ਮੀਟਿੰਗ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸ਼ਾਮਲ ਹੋਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8