ਕੈਪਟਨ ਅਮਰਿੰਦਰ ਸਿੰਘ ’ਤੇ ਵਰ੍ਹੇ ਅਰਵਿੰਦ ਕੇਜਰੀਵਾਲ, ਆਖ ਦਿੱਤੀ ਵੱਡੀ ਗੱਲ
Saturday, Jan 02, 2021 - 09:59 PM (IST)
ਜਲੰਧਰ\ਨਵੀਂ ਦਿੱਲੀ (ਵੈੱਬ ਡੈਸਕ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨਾਂ ਦੇ ਮਾਮਲੇ ’ਤੇ ਸਿਆਸਤ ਕਰਨ ਦੇ ਲਗਾਏ ਦੋਸ਼ਾਂ ’ਤੇ ਅਰਵਿੰਦ ਕੇਜਰੀਵਾਲ ਨੇ ਇਕ ਵਾਰ ਫਿਰ ਠੋਕਵਾਂ ਜਵਾਬ ਦਿੱਤਾ ਹੈ। ਕੈਪਟਨ ਦੇ ਬਿਆਨ ’ਤੇ ਹੈਰਾਨਗੀ ਪ੍ਰਗਟਾਉਂਦੇ ਹੋਏ ਕੇਜਰੀਵਾਲ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਤਾਂ ਇਸ ਤਰ੍ਹਾਂ ਆਖ ਰਹੇ ਹਨ ਜਿਵੇਂ ਖੇਤੀ ਕਾਨੂੰਨ ਕੇਂਦਰ ਸਰਕਾਰ ਨੇ ਨਹੀਂ ਸਗੋਂ ਉਨ੍ਹਾਂ ਨੇ ਪਾਸ ਕੀਤੇ ਹੋਣ। ਕੇਜਰੀਵਾਲ ਨੇ ਕਿਹਾ ਕਿ ਕੈਪਟਨ ’ਚ ਕੇਂਦਰ ਸਰਕਾਰ ਖ਼ਿਲਾਫ਼ ਬੋਲਣ ਦੀ ਤਾਂ ਹਿੰਮਤ ਨਹੀਂ ਹੈ ਜਦਕਿ ਉਨ੍ਹਾਂ ’ਤੇ ਝੂਠੇ ਦੋਸ਼ ਲਗਾ ਕੇ ਸਿਆਸਤ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕਿਸਾਨੀ ਅੰਦੋਲਨ ਨੂੰ ਵੇਖ ਕੇ ਕੇਂਦਰ ਨੇ ਬਣਾਇਆ ਤਣਾਅ ਰਹਿਤ ਮਾਹੌਲ, 4 ਨੂੰ ਰਾਹਤ ਮਿਲਣ ਦੇ ਆਸਾਰ!
‘ਜਗ ਬਾਣੀ’ ਨਾਲ ਗੱਲਬਾਤ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਆਖਿਆ ਕਿ ਕੇਂਦਰ ਸਰਕਾਰ ਅਤੇ ਕੈਪਟਨ ਅਮਰਿੰਦਰ ਸਿੰਘ ਮਿਲੇ ਹੋਏ ਹਨ ਅਤੇ ਆਪਣੀਆਂ ਕਰਤੂਤਾਂ ਲੁਕਾਉਣ ਲਈ ਮੇਰੇ ’ਤੇ ਹਮਲੇ ਕਰ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਕਾਨੂੰਨ ਬਣਾਉਣ ਲਈ ਕੇਂਦਰ ਸਰਕਾਰ ਵਲੋਂ ਜਿਹੜੀ ਕਮੇਟੀ ਬਣਾਈ ਗਈ ਸੀ, ਕੈਪਟਨ ਸਰਕਾਰ ਵੀ ਉਸ ਦਾ ਹਿੱਸਾ ਸੀ। ਅਗਸਤ 2019 ਵਿਚ ਇਹ ਕਮੇਟੀ ਬਣਾਈ ਗਈ ਅਤੇ ਕੈਪਟਨ ਦੇ ਖਜ਼ਾਨਾ ਮੰਤਰੀ ਨੇ ਇਸ ਕਮੇਟੀ ਦੀ ਮੀਟਿੰਗ ਵਿਚ ਸ਼ਮੂਲੀਅਤ ਵੀ ਕੀਤੀ ਸੀ, ਫਿਰ ਉਦੋਂ ਕੈਪਟਨ ਅਮਰਿੰਦਰ ਸਿੰਘ ਨੇ ਇਸ ਦਾ ਵਿਰੋਧ ਕਿਉਂ ਨਹੀਂ ਕੀਤਾ।
ਇਹ ਵੀ ਪੜ੍ਹੋ : ਰਵਨੀਤ ਬਿੱਟੂ ਦੀ ਰਿਹਾਇਸ਼ ’ਤੇ ਭਾਜਪਾਈਆਂ ਦੀ ਆਓ ਭਗਤ, ਸਵਾਗਤ ’ਚ ਲਾਏ ਗੱਦੇ, ਹੀਟਰ ਤੇ ਰਜਾਈਆਂ
ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਨੇ ਉਸ ਸਮੇਂ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਆਵਾਜ਼ ਚੁੱਕੀ ਹੁੰਦੀ ਤਾਂ ਅੱਜ ਕਿਸਾਨਾਂ ਨੂੰ ਠੰਡ ’ਚ ਸੰਘਰਸ਼ ਨਾ ਕਰਨਾ ਪੈਂਦਾ। ਉਨ੍ਹਾਂ ਕਿਹਾ ਕਿ ਹੁਣ ਜਦੋਂ ਕੈਪਟਨ ਦੇ ਪੁੱਤਰ ’ਤੇ ਈ. ਡੀ. ਨੇ ਸ਼ਿਕੰਜਾ ਕੱਸ ਲਿਆ ਤਾਂ ਉਹ ਅਮਿਤ ਸ਼ਾਹ ਕੋਲ ਪਹੁੰਚ ਗਏ।
ਇਹ ਵੀ ਪੜ੍ਹੋ : ਜਸ਼ਨ ’ਚ ਡੁੱਬਿਆ ਸੀ ਸ਼ਹਿਰ, 2 ਨੇ ਤੋੜੀ ਜ਼ਿੰਦਗੀ ਦੀ ਡੋਰ
ਕੇਜਰੀਵਾਲ ਨੇ ਕਿਹਾ ਕਿ ਮੇਰਾ ਕਸੂਰ ਸਿਰਫ ਇੰਨਾ ਹੈ ਕਿ ਮੈਂ ਕਿਸਾਨਾਂ ਦੇ ਨਾਲ ਖੜ੍ਹਾ ਹਾਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਿੱਲੀ ਦੇ 9 ਸਟੇਡੀਅਮਾਂ ਨੂੰ ਜੇਲਾਂ ਬਣਾਉਣਾ ਚਾਹੁੰਦੀ ਸੀ ਪਰ ਮੈਂ ਮੁੱਖ ਮੰਤਰੀ ਹੋਣ ਦੇ ਨਾਤੇ ਇਸ ਦੀ ਇਜਾਜ਼ਤ ਨਹੀਂ ਦਿੱਤੀ। ਮੈਂ ਸਾਰੇ ਵਿਧਾਇਕਾਂ ਅਤੇ ਸਾਰੀ ਪਾਰਟੀ ਨੂੰ ਕਿਸਾਨਾਂ ਦੀ ਸੇਵਾ ਵਿਚ ਲਗਾ ਦਿੱਤਾ ਹੈ, ਜਿਸ ਕਾਰਨ ਵਿਰੋਧੀਆਂ ਵਲੋਂ ਮੇਰੇ ’ਤੇ ਹਮਲੇ ਬੋਲੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤਕ ਕਿਸਾਨਾਂ ਦਾ ਸੰਘਰਸ਼ ਚੱਲੇਗਾ ਉਦੋਂ ਤਕ ਆਮ ਆਦਮੀ ਪਾਰਟੀ ਕਿਸਾਨਾਂ ਦਾ ਸਾਥ ਦੇਵੇਗੀ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੇ ਵੱਡੇ ਫ਼ੈਸਲੇ, 7ਵੇਂ ਤਨਖਾਹ ਕਮਿਸ਼ਨ ਅਨੁਸਾਰ ਨਵੀਆਂ ਭਰਤੀਆਂ ਨੂੰ ਪ੍ਰਵਾਨਗੀ
ਨੋਟ - ਕੀ ਕੇਜਰੀਵਾਲ ਦੇ ਬਿਆਨ ਨਾਲ ਤੁਸੀਂ ਸਹਿਮਤ ਹੋ, ਕੁਮੈਂਟ ਕਰਕੇ ਦੱਸੋ?