ਅੰਮ੍ਰਿਤਸਰ ’ਚ ਪਹੁੰਚੇ ਅਰਵਿੰਦ ਕੇਜਰੀਵਾਲ ਦਾ ਪੰਜਾਬ ’ਚ ਮੁੱਖ ਮੰਤਰੀ ਚਿਹਰੇ ’ਤੇ ਵੱਡਾ ਖ਼ੁਲਾਸਾ

06/21/2021 10:34:11 PM

ਅੰਮ੍ਰਿਤਸਰ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਆਪਣਾ ਕੁਨਵਾ ਵਧਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਇਸੇ ਦੇ ਚੱਲਦੇ ਅੱਜ ‘ਆਪ’ ਵਲੋਂ ਪੰਜਾਬ ਦੇ ਬਹੁਚਰਚਿਤ ਚਿਹਰੇ ਅਤੇ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ ਦੌਰਾਨ ਅੰਮ੍ਰਿਤਸਰ ਪਹੁੰਚੇ ਕੇਜਰੀਵਾਲ ਨੇ ਪੰਜਾਬ ਵਿਚ ਮੁੱਖ ਮੰਤਰੀ ਚਿਹਰੇ ’ਤੇ ਬੋਲਦੇ ਹੋਏ ਕਿਹਾ ਕਿ ‘ਆਪ’ ਬਹੁਤ ਜਲਦ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇਗੀ ਅਤੇ ਜਿਹੜੇ ਚਿਹਰੇ ਦਾ ਐਲਾਨ ਕੀਤਾ ਜਾਵੇਗਾ ਉਸ ’ਤੇ ਪੂਰੇ ਪੰਜਾਬ ਨੂੰ ਮਾਣ ਹੋਵੇਗਾ। ਕੇਜਰੀਵਾਲ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਦਾ ਚਿਹਰਾ ਸਿੱਖ ਭਾਈਚਾਰੇ ’ਚੋਂ ਹੋਵੇਗਾ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ’ਚੋਂ ਪੰਜਾਬ ਹੀ ਇਕ ਅਜਿਹੀ ਸਟੇਟ ਜਿਸ ਦਾ ਸੀ. ਐਮ. ਸਿੱਖ ਸਮਾਜ ’ਚੋਂ ਹੈ ਪਰ ਸਾਡਾ ਮੰਨਣਾ ਹੈ ਕਿ ਇਹ ਸਿੱਖ ਭਾਈਚਾਰੇ ਦਾ ਹੱਕ ਅਤੇ ਉਨ੍ਹਾਂ ਕੋਲ ਹੀ ਰਹਿਣਾ ਚਾਹੀਦਾ ਹੈ ।

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ ’ਚ ਵੱਡਾ ਧਮਾਕਾ, ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਕੁੰਵਰ ਵਿਜੇ ਪ੍ਰਤਾਪ

ਕੁੰਵਰ ਵਿਜੇ ਪ੍ਰਤਾਪ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦਾ ਬੱਚਾ-ਬੱਚਾ ਕੁੰਵਰ ਵਿਜੇ ਪ੍ਰਤਾਪ ਅਤੇ ਇਨ੍ਹਾਂ ਦੀ ਇਮਾਨਦਾਰੀ ਨੂੰ ਜਾਣਦਾ ਹੈ। ਕੇਜਰੀਵਾਲ ਨੇ ਕਿਹਾ ਕਿ ਬਰਗਾੜੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਿਚ ਇਨਸਾਫ ਦਿਵਾਉਣ ਲਈ ਕੁੰਵਰ ਵਿਜੇ ਪ੍ਰਤਾਪ ਨੇ ਵੱਡੀ ਮਿਹਨਤ ਕੀਤੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮਾਸਟਰ ਮਾਈਂਡ ਅਜੇ ਵੀ ਖੁੱਲ੍ਹੇਆਮ ਘੁੰਮ ਰਹੇ। ਉਨ੍ਹਾਂ ਕਿਹਾ ਕਿ ਸਾਰਾ ਸਿਸਟਮ ਕੁੰਵਰ ਵਿਜੇ ਪ੍ਰਤਾਪ ਦੇ ਖ਼ਿਲਾਫ਼ ਖੜ੍ਹਾ ਹੋਇਆ, ਇਸੇ ਤੋਂ ਦੁਖੀ ਹੋ ਕੇ ਉਨ੍ਹਾਂ ਨੇ ਅਸਤੀਫ਼ਾ ਦੇ ਦਿੱਤਾ।

ਇਹ ਵੀ ਪੜ੍ਹੋ : ਹਾਈਕਮਾਂਡ ਦੀ ਚੁੱਪੀ ’ਤੇ ਟੁੱਟਿਆ ਸਿੱਧੂ ਦੇ ਸਬਰ ਦਾ ਬੰਨ੍ਹ, ਫਿਰ ਖੋਲ੍ਹਿਆ ਕੈਪਟਨ ਖ਼ਿਲਾਫ਼ ਮੋਰਚਾ

ਕੇਜਰੀਵਾਲ ਨੇ ਐਲਾਨ ਕੀਤਾ ਕਿ ਕੁੰਵਰ ਵਿਜੇ ਪ੍ਰਤਾਪ ਦਾ ਅਧੂਰਾ ਕੰਮ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਪੂਰਾ ਕੀਤਾ ਜਾਵੇਗਾ ਅਤੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ। ਕੇਜਰੀਵਾਲ ਨੇ ਕਿਹਾ ਕਿ ਅੱਜ ਪੰਜਾਬ ਬਹੁਤ ਮਾੜੇ ਦੌਰ ’ਚੋਂ ਲੰਘ ਰਿਹਾ ਹੈ। ਕੇਜਰੀਵਾਲ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਅਤੇ ਇਸ ਦੇ ਨੇਤਾ ਕੁੱਤੇ-ਬਿੱਲਿਆਂ ਵਾਂਗ ਲੜ ਰਹੇ ਹਨ, ਕੋਈ ਕਹਿੰਦਾ ਹੈ ਮੈਂ ਮੁੱਖ ਮੰਤਰੀ ਬਣਨਾ ਅਤੇ ਕੋਈ ਕਹਿੰਦਾ ਮੈਂ। ਕੇਜਰੀਵਾਲ ਨੇ ਕਿਹਾ ਕਿ ਜਦੋਂ ਪੰਜਾਬ ਵਿਚ ਲੋਕ ਕੋਰੋਨਾ ਨਾਲ ਮਰ ਰਹੇ ਸਨ ਤਾਂ ਕਾਂਗਰਸ ਸਰਕਾਰ ਤੇ ਇਸ ਦੇ ਮੰਤਰੀ ਆਪਸ ਵਿਚ ਕੁਰਸੀ ਲਈ ਲੜ ਰਹੇ ਸਨ।

ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ ਦਰਮਿਆਨ ਕੁੰਵਰ ਵਿਜੇ ਪ੍ਰਤਾਪ ਦਾ ਵੱਡਾ ਬਿਆਨ

ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਇਕ ਵਾਰ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਅਤੇ ਅੱਜ ਉਹ ਆਨੰਦ ਮਾਣ ਰਹੇ ਸਨ। ਪੰਜਾਬ ਦੇ ਲੋਕ ਵੀ ਹੁਣ ਸਹੂਲਤਾਂ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਕੋਲ ਬਦਲ ਨਹੀਂ ਸੀ ਹੁਣ ਲੋਕਾਂ ਨੂੰ ਬਦਲ ਹੈ। ਉਹ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਪਿਛਲੇ 70 ਸਾਲ ਤੁਸੀਂ ਇਨ੍ਹਾਂ ਤਿੰਨਾਂ ਪਾਰਟੀਆਂ ਨੂੰ ਅਨੇਕਾਂ ਮੌਕੇ ਦਿੱਤੇ ਪਰ ਕੁਝ ਨਹੀਂ ਬਦਲਿਆ ਹੁਣ ਇਕ ਮੌਕੇ ਆਮ ਆਦਮੀ ਪਾਰਟੀ ਨੂੰ ਦੇ ਕੇ ਵੇਖੋ ਅਸੀਂ ਪੰਜਾਬ ਦੀ ਦਸ਼ਾ ਅਤੇ ਦਿਸ਼ਾ ਦੋਵੇਂ ਬਦਲ ਦਿਆਂਗੇ।

ਇਹ ਵੀ ਪੜ੍ਹੋ : ਕੈਪਟਨ ਦੀ ਕੋਠੀ ਨੇੜਿਓਂ ਮਿਲੀ ਨੌਜਵਾਨ ਦੀ ਲਾਸ਼, ਧੜ ਤੋਂ ਵੱਖ ਹੋਇਆ ਸਿਰ ਦੇਖ ਕੰਬੇ ਲੋਕ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 


Gurminder Singh

Content Editor

Related News