ਕੇਜਰੀਵਾਲ ਤੇ ਭਗਵੰਤ ਮਾਨ ਦੀ ਜੋੜੀ ਸੁਪਰਹਿੱਟ, ਜਿਸ ਤੋਂ ਸਾਰੇ ਨੇਤਾ ਸੜਦੇ : ਰਾਘਵ ਚੱਢਾ

Wednesday, Apr 13, 2022 - 08:22 AM (IST)

ਕੇਜਰੀਵਾਲ ਤੇ ਭਗਵੰਤ ਮਾਨ ਦੀ ਜੋੜੀ ਸੁਪਰਹਿੱਟ, ਜਿਸ ਤੋਂ ਸਾਰੇ ਨੇਤਾ ਸੜਦੇ : ਰਾਘਵ ਚੱਢਾ

ਜਲੰਧਰ (ਧਵਨ) - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪਾਰਟੀ ਦੇ ਵਿਰੋਧੀਆਂ ’ਤੇ ਤੰਜ ਕੱਸਦੇ ਹੋਏ ਇਕ ਟਵੀਟ ਕੀਤਾ ਹੈ। ਟਵੀਟ ਕਰਦੇ ਹੋਏ ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੀ ਜੋੜੀ ਸੁਪਰਹਿੱਟ ਹੈ। ਰਾਘਵ ਚੱਢਾ ਨੇ ਕਿਹਾ ਕਿ ਇਸ ਜੋੜੀ ਤੋਂ ਸਾਰੇ ਨੇਤਾ ਸੜਦੇ ਹਨ। ਉਨ੍ਹਾਂ ਟਵੀਟ ਵਿਚ ਲਿਖਿਆ-‘ਬੁਰੀ ਨਜ਼ਰ ਵਾਲੇ ਤੇਰਾ ਮੂੰਹ ਕਾਲਾ।’

ਪੜ੍ਹੋ ਇਹ ਵੀ ਖ਼ਬਰ - ਗੜ੍ਹਦੀਵਾਲਾ: ਡੈਮ ’ਚ ਨਹਾਉਣ ਗਏ 4 ਨੌਜਵਾਨਾਂ ’ਚੋਂ 1 ਡੁੱਬਿਆ, ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ

PunjabKesari

ਦੱਸ ਦੇਈਏ ਕਿ ਰਾਘਵ ਚੱਢਾ ਦਾ ਇਹ ਟਵੀਟ ਉਸ ਸਮੇਂ ਆਇਆ ਹੈ, ਜਦੋਂ ਕੇਜਰੀਵਾਲ ਤੇ ਭਗਵੰਤ ਮਾਨ ਵੱਲੋਂ ਵੱਖ-ਵੱਖ ਸੂਬਿਆਂ ਵਿਚ ਇਕੱਠੇ ਪ੍ਰੋਗਰਾਮ ਕੀਤੇ ਜਾ ਰਹੇ ਹਨ। ਕੇਜਰੀਵਾਲ ਤੇ ਮਾਨ ਪਿਛਲੇ ਦਿਨੀਂ ਪਹਿਲਾਂ ਗੁਜਰਾਤ ਦੇ 2 ਦਿਨਾ ਦੌਰੇ ’ਤੇ ਗਏ ਸਨ। ਹੁਣ ਦੋਵੇਂ ਨੇਤਾ ਹਿਮਾਚਲ ਪ੍ਰਦੇਸ਼ ਦਾ ਚੋਣ ਦੌਰਾ ਕਰ ਕੇ ਆਏ ਹਨ। ਉਸ ਤੋਂ ਬਾਅਦ ਦੋਵਾਂ ਨੇਤਾਵਾਂ ਖ਼ਿਲਾਫ਼ ਭਾਜਪਾ ਤੇ ਕਾਂਗਰਸ ਦੋਵਾਂ ਨੇ ਸਿਆਸੀ ਹਮਲੇ ਸ਼ੁਰੂ ਕਰ ਦਿੱਤੇ ਸਨ।

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਜਾਇਦਾਦ ਦੀ ਖ਼ਾਤਰ ਪਿਓ ਨੇ ਆਪਣੀ ਕੁੜੀ, ਜਵਾਈ ਤੇ 6 ਮਹੀਨੇ ਦੀ ਦੋਹਤੀ ਦਾ ਕੀਤਾ ਕਤਲ

ਗੁਜਰਾਤ ਤੇ ਹਿਮਾਚਲ ਵਿਚ ਭਾਜਪਾ ਨੇ ਆਮ ਆਦਮੀ ਪਾਰਟੀ ’ਤੇ ਸਿਆਸੀ ਹਮਲਾ ਬੋਲਿਆ ਸੀ। ਇਨ੍ਹਾਂ ਦੋਵਾਂ ਸੂਬਿਆਂ ਵਿਚ ਇਸ ਸਮੇਂ ਭਾਜਪਾ ਸੱਤਾ ਵਿਚ ਹੈ ਅਤੇ ਆਮ ਆਦਮੀ ਪਾਰਟੀ ਵੱਲੋਂ ਕੇਜਰੀਵਾਲ ਤੇ ਭਗਵੰਤ ਮਾਨ ਦੋਵਾਂ ਨੇ ਭਾਜਪਾ ਦੀਆਂ ਸੂਬਾ ਸਰਕਾਰਾਂ ਨੂੰ ਚੁਣੌਤੀ ਦਿੱਤੀ ਹੈ। ਹੁਣ ਰਾਘਵ ਚੱਢਾ ਨੇ ਟਵੀਟ ਰਾਹੀਂ ਸਾਰੇ ਵਿਰੋਧੀਆਂ ਨੂੰ ਕਰਾਰਾ ਜਵਾਬ ਦੇ ਦਿੱਤਾ ਹੈ।

ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: ਸੜਕ ’ਤੇ ਕੇਕ ਕੱਟ ਰਹੇ ਸਨ ਨੌਜਵਾਨ, ਲੋਕਾਂ ਨੇ ਮਨ੍ਹਾ ਕੀਤਾ ਤਾਂ ਚਲਾਈਆਂ ਤਾਬੜਤੋੜ ਗੋਲੀਆਂ


author

rajwinder kaur

Content Editor

Related News