ਪੰਜਾਬ ਦੀ ਧਰਤੀ ’ਤੇ ਗਰਜੇ ਅਰਵਿੰਦ ਕੇਜਰੀਵਾਲ, ਕਿਸਾਨਾਂ ਦੇ ਹੱਕ ’ਚ ਕੀਤਾ ਵੱਡਾ ਐਲਾਨ

Sunday, Mar 21, 2021 - 08:04 PM (IST)

ਪੰਜਾਬ ਦੀ ਧਰਤੀ ’ਤੇ ਗਰਜੇ ਅਰਵਿੰਦ ਕੇਜਰੀਵਾਲ, ਕਿਸਾਨਾਂ ਦੇ ਹੱਕ ’ਚ ਕੀਤਾ ਵੱਡਾ ਐਲਾਨ

ਮੋਗਾ/ਬਾਘਾਪੁਰਾਣਾ : ਬਾਘਾਪੁਰਾਣਾ ਦੀ ਅਨਾਜ ਮੰਡੀ ਵਿਚ ਅੱਜ ਆਮ ਆਦਮੀ ਪਾਰਟੀ ਵਲੋਂ ਕਿਸਾਨ ਮਹਾ-ਸੰਮੇਲਨ ਕੀਤਾ ਗਿਆ। ਇਸ ਦੌਰਾਨ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਟੇਜ ’ਤੇ ਪਹੁੰਚਣ ਦੌਰਾਨ ਪਹਿਲਾਂ ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਨੂੰ ਨਮਨ ਕੀਤਾ ਅਤੇ ਫਿਰ ਦੋ ਮਿੰਟ ਦਾ ਮੌਨ ਧਾਰਨ ਕਰਕੇ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ। ਸੰਬੋਧਨ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਉਹ ਕਿਸਾਨਾਂ ਨੂੰ ਸਲਾਮ ਕਰਨ ਹੀ ਦਿੱਲੀ ਤੋਂ ਪੰਜਾਬ ਆਏ ਹਨ।

ਇਹ ਵੀ ਪੜ੍ਹੋ : ਮੁੱਖ ਮੰਤਰੀ ਤੋਂ ਉਪਰ ਹੋਇਆ ਸਿੱਖਿਆ ਵਿਭਾਗ, ਬੰਦ ਦੇ ਹੁਕਮਾਂ ਦੇ ਬਾਵਜੂਦ ਸਕੂਲਾਂ ’ਚ ਬੁਲਾਇਆ ਸਟਾਫ਼

ਕੇਜਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਸਭ ਤੋਂ ਪਹਿਲਾਂ ਪੰਜਾਬ ’ਚੋਂ ਆਵਾਜ਼ ਉੱਠੀ। ਪੰਜਾਬ ਵਿਚ ਸਭ ਤੋਂ ਪਹਿਲਾਂ ਅੰਦੋਲਨ ਸ਼ੁਰੂ ਹੋਇਆ ਅਤੇ ਹੁਣ ਸਾਰੇ ਦੇਸ਼ ਦੇ ਕਿਸਾਨ ਕੇਂਦਰ ਸਰਕਾਰ ਦੇ ਖ਼ਿਲਾਫ਼ ਆ ਖੜ੍ਹੇ ਹੋਏ ਹਨ। ਕੇਜਰੀਵਾਲ ਨੇ ਕਿਹਾ ਕਿ ਜਦੋਂ-ਜਦੋਂ ਦੇਸ਼ ਜਾਂ ਪੰਜਾਬ ’ਤੇ ਜ਼ੁਰਮ ਹੋਇਆ ਤਾਂ ਪੰਜਾਬ ਦੇ ਲੋਕਾਂ ਨੇ ਮੋਹਰੀ ਭੂਮਿਕਾ ਨਿਭਾਈ। ਹੁਣ ਇਹ ਅੰਦੋਲਨ ਦੇਸ਼ ਵਿਆਪੀ ਬਣ ਚੁੱਕਾ ਹੈ ਅਤੇ ਦਿੱਲੀ ਦੇ ਘਰ-ਘਰ ਵਿਚ ਕਿਸਾਨ ਅੰਦੋਲਨ ਦੀ ਹਿਮਾਇਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤਕ ਕੇਂਦਰ ਸਰਕਾਰ ਤਿੰਨੇ ਕਾਲੇ ਕਾਨੂੰਨ ਰੱਦ ਨਹੀਂ ਕਰ ਦਿੰਦੀ ਆਮ ਆਦਮੀ ਪਾਰਟੀ ਕਿਸਾਨਾਂ ਦੇ ਸੰਘਰਸ਼ ਵਿਚ ਸਾਥ ਦਿੰਦੀ ਰਹੇਗੀ।

ਇਹ ਵੀ ਪੜ੍ਹੋ : ਬਾਘਾਪੁਰਾਣਾ ਰੈਲੀ ਲਈ ਅੰਮ੍ਰਿਤਸਰ ਪੁੱਜੇ ਕੇਜਰੀਵਾਲ, ਹਵਾਈ ਅੱਡੇ ’ਤੇ ਲੈਣ ਪਹੁੰਚੇ ਭਗਵੰਤ ਮਾਨ

ਕੇਜਰੀਵਾਲ ਨੇ ਕਿਹਾ ਕਿ ਸਾਡਾ ਕਿਸਾਨ ਦੇਸ਼ਧ੍ਰੋਹੀ ਨਹੀਂ ਹੋ ਸਕਦਾ ਅਤੇ ਕਿਸਾਨਾਂ ਲਈ ਖੇਤੀਬਾੜੀ ਕਾਨੂੰਨ ਮੌਤ ਦੇ ਵਾਰੰਟ ਹਨ। ਅੱਜ ਆਪਣੇ ਦੇਸ਼ ਦਾ ਕਿਸਾਨ ਬਹੁਤ ਦਰਦ ਵਿਚ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਦੇਸ਼ ਅੰਦਰ ਕੋਈ ਲਹਿਰ ਪੈਦਾ ਹੋਈ ਹੈ ਉਸ ਦੀ ਅਗਵਾਈ ਪੰਜਾਬ ਦੇ ਲੋਕਾਂ ਨੇ ਕੀਤੀ। ਕਿਸਾਨਾਂ ਦੀ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਜਾਇਜ਼ ਕਰਾਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਕਾਲੇ ਕਾਨੂੰਨਾਂ ਖ਼ਿਲਾਫ਼ ਵੀ ਪੰਜਾਬ ਤੋਂ ਅਵਾਜ਼ ਉੱਠੀ ਅਤੇ ਅੱਜ ਇਹ ਸੰਘਰਸ਼ ਪੂਰੇ ਦੇਸ਼ ’ਚ ਫੈਲ ਗਿਆ ਹੈ। ਉਹ ਕਿਸਾਨਾਂ ਦੇ ਨਾਲ ਹਨ।

ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਦੇ ਕਿਸਾਨ ਮਹਾ-ਸੰਮੇਲਨ ’ਚੋਂ ‘ਕਿਸਾਨੀ ਝੰਡਾ’ ਹੀ ਗਾਇਬ

ਮੋਦੀ ਸਰਕਾਰ ਨੇ ਦਿੱਲੀ ਵਿਚ ਕਿਸਾਨਾਂ ਨੂੰ ਜੇਲ੍ਹਾਂ ਵਿਚ ਡੱਕਣ ਲਈ 9 ਸਟੇਡੀਅਮ ਨੂੰ ਆਰਜ਼ੀ ਜੇਲ੍ਹ ਬਣਾਉਣ ਦੀ ਮਨਜ਼ੂਰੀ ਮੰਗੀ ਸੀ। ਮੋਦੀ ਸਰਕਾਰ ਕੋਲ ਸਟੇਡੀਅਮ ਨੂੰ ਜੇਲ੍ਹ ਬਣਾਉਣ ਦਾ ਅਧਿਕਾਰ ਨਾ ਹੋਣ ਕਾਰਨ ਅਤੇ ਉਨ੍ਹਾਂ ਵੱਲੋਂ ਇਨਕਾਰ ਕਰਨ ਉੱਤੇ ਕੇਂਦਰ ਸਰਕਾਰ ਉਨ੍ਹਾਂ ਤੋਂ ਖਫ਼ਾ ਹੈ। ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੇ ਪੂੰਜੀਪਤੀ ਦੋਸਤਾਂ ਨੂੰ ਫਾਇਦਾ ਪਹੁੰਚਾਉਣ ਲਈ ਇਹ ਕਾਨੂੰਨ ਪਾਸ ਕਰਵਾਏ ਹਨ। ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋਣ ਮਗਰੋਂ ਕਿਸਾਨਾਂ ਦੀ ਬਚੀ ਹੋਈ ਖੇਤੀ ਕੇਂਦਰ ਸਰਕਾਰ ਤਿੰਨ-ਚਾਰ ਪੂੰਜੀਪਤੀ ਸਾਥੀਆਂ ਦੇ ਹੱਥਾਂ ਵਿਚ ਸੌਂਪਣਾ ਚਾਹੁੰਦੀ ਹੈ।

ਇਹ ਵੀ ਪੜ੍ਹੋ : ਬਾਘਾਪੁਰਾਣਾ ’ਚ ਕਿਸਾਨ ਮਹਾ-ਸੰਮੇਲਨ ਦੌਰਾਨ ਸੁਖਬੀਰ ਬਾਦਲ ’ਤੇ ਇਹ ਕੀ ਬੋਲ ਗਏ ਮਾਸਟਰ ਬਲਦੇਵ ਸਿੰਘ

ਕੇਜਰੀਵਾਲ ਨੇ ਸੂਬੇ ਦੀ ਕੈਪਟਨ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਵਿਧਾਨ ਸਭਾ ਚੋਣਾਂ 2017 ਵਿਚ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਮੈਂ ਦਿੱਲੀ ਵਿਚ ਸੱਤਾ ਵਿਚ ਆਇਆ ਸੀ, ਪੰਜ ਸਾਲਾਂ ਬਾਅਦ, ਬਿਜਲੀ ਕੰਪਨੀਆਂ ਠੀਕ ਹੋ ਗਈਆਂ ਸਨ। ਪਹਿਲਾਂ 20-20 ਹਜ਼ਾਰ ਦੇ ਬਿੱਲ ਦਿੱਲੀ ਆਉਂਦੇ ਸਨ, ਅੱਜ ਦਿੱਲੀ ਮੁਫ਼ਤ ਅਤੇ 24 ਘੰਟੇ ਬਿਜਲੀ ਪ੍ਰਾਪਤ ਕਰਦੀ ਹੈ। ਉਨ੍ਹਾਂ ਨੇ ਅਕਾਲੀ ਦਲ ਤੇ ਕਾਂਗਰਸ ਸਰਕਾਰ ’ਤੇ ਵਰ੍ਹਦੇ ਹੋਏ ਕਿਹਾ ਕਿ ਜਦੋਂ 2022 ’ਚ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਵੇਗੀ ਤਾਂ ਸੂਬੇ ’ਚ ਨਵਾਂ ਪੰਜਾਬ ਉਸਾਰਾਂਗੇ ਅਤੇ ਦਿੱਲੀ ਦੀ ਤਰਜ ਉੱਤੇ ਲੋਕਾਂ ਨੂੰ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਜਦੋਂ ਤਕ ਕੇਂਦਰ ਸਰਕਾਰ ਤਿੰਨੇ ਕਾਲੇ ਕਾਨੂੰਨ ਰੱਦ ਨਹੀਂ ਕਰ ਦਿੰਦੀ ਆਮ ਆਦਮੀ ਪਾਰਟੀ ਕਿਸਾਨਾਂ ਦੇ ਸੰਘਰਸ਼ ਵਿਚ ਸਾਥ ਦਿੰਦੀ ਰਹੇਗੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਭਿੱਖੀਵਿੰਡ ’ਚ ਨਹਿੰਗਾਂ ਵਲੋਂ ਪੁਲਸ ਪਾਰਟੀ ’ਤੇ ਹਮਲਾ, 2 ਨਿਹੰਗਾਂ ਦੀ ਮੌਤ


author

Gurminder Singh

Content Editor

Related News