''ਆਪ'' ਅਤੇ ਕਾਂਗਰਸ ਇਕੋ ਸਿੱਕੇ ਦੇ ਦੋ ਪਾਸੇ : ਹਰਸਿਮਰਤ

01/11/2017 3:09:52 PM

ਬੁਢਲਾਡਾ (ਮਨਜੀਤ) : ਪੰਜਾਬ ਦੇ ਮੁੱਖ ਮੰਤਰੀ ਬਨਣ ਲਈ ''ਆਪ'' ਦੇ ਅਰਵਿੰਦ ਕੇਜਰੀਵਾਲ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਕਾਂਗਰਸੀ ਮੁੱਖ ਮੰਤਰੀ ਬਨਣ ਲਈ ਡੱਡੂ ਟਪੂਸੀਆਂ ਮਾਰ ਰਹੇ ਹਨ ਪਰ ਅਰਵਿੰਦ ਕੇਜਰੀਵਾਲ ਨੂੰ ਇਹ ਗੱਲ ਯਾਦ ਰੱਖਣੀ ਚਾਹੀਦੀ ਹੈ ਕਿ ਪੰਜਾਬ ਦੇ ਬਹਾਦਰ ਲੋਕ ਬਾਹਰਲੇ ਸੂਬੇ ਦੇ ਵਿਅਕਤੀ ਨੂੰ ਪੰਜਾਬ ਦੀ ਵਾਗ ਡੋਰ ਨਹੀਂ ਸੌਂਪਣਗੇ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੁੱਧਵਾਰ ਨੂੰ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਹਲਕਾ ਬੁਢਲ਼ਾਡਾ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਡਾ. ਨਿਸ਼ਾਨ ਸਿੰਘ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਬਨਣ ਨਾਲ ਪੰਜਾਬ ਦੇ ਪਾਣੀਆਂ ਤੇ ਦਿਨ ਦਿਹਾੜੇ ਡਾਕਾ ਵੱਜੇਗਾ ਕਿÀੁਂਕਿ ਇਹ ਵਿਅਕਤੀ ਹਰਿਆਣਾ ਦਾ ਜਮਪਲ ਹੈ ਅਤੇ ਦਿੱਲੀ ਦਾ ਮੁੱਖ ਮੰਤਰੀ ਹੈ।
ਬੀਬੀ ਬਾਦਲ ਨੇ ਕਿਹਾ ਕਿ ਕਾਂਗਰਸ ਦਾ ਸੂਬਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਹਰ ਪਰਿਵਾਰ ਨੂੰ ਇਕ ਨੌਕਰੀ ਦੇਣ ਦਾ ਝੂਠਾ ਪ੍ਰਚਾਰ ਕਰ ਰਿਹਾ ਹੈ ਜਦ ਕਿ ਪੰਜਾਬ ਦੇ ਲੋਕ ਭਲੀ ਭਾਂਤ ਜਾਣਦੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਬਣਦਿਆਂ ਹੀ ਅਕਾਲੀ-ਭਾਜਪਾ ਸਰਕਾਰ ਵੱਲੋਂ ਭਰਤੀ ਕੀਤੇ ਮੁਲਾਜ਼ਮਾਂ ''ਤੇ ਆਰਾ-ਫੇਰ ਕੇ ਨੌਕਰੀਆਂ ''ਤੇ ਮੁਕੰਮਲ ਤੌਰ ''ਤੇ ਬੈਨ ਲਗਾ ਦਿੱਤਾ ਸੀ। ਇਸ ਤੋਂ ਇਲਾਵਾ ਕਿਸਾਨਾਂ ਨੂੰ ਟਿਊਬਵੈੱਲਾਂ ਲਈ ਬਿਜਲੀ ਤੇ ਪਾਣੀ ਦੀਆਂ ਮੁਫਤ ਸਹੂਲਤਾਂ ਵਾਪਸ ਲੈ ਕੇ ਬਿੱਲ ਲਾਗੂ ਕੀਤੇ ਸਨ, ਨਾਲ ਹੀ ਗਰੀਬ ਵਰਗ ਦੀਆਂ ਸਹੂਲਤਾਂ ਚੁਟਕੀ ਮਾਰ ਕੇ ਬੰਦ ਕਰ ਦਿੱਤੀਆਂ ਸਨ। ਬੀਬੀ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦੋਵੇਂ ਪਾਰਟੀਆਂ ਇਕੋ-ਸਿੱਕੇ ਦੇ ਦੋ ਪਾਸੇ ਹਨ, ਇੰਨ੍ਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ।

Gurminder Singh

This news is Content Editor Gurminder Singh