ਚੰਡੀਗੜ੍ਹ ਪੁੱਜੇ ''ਅਰਵਿੰਦ ਕੇਜਰੀਵਾਲ'', ਦੱਸਿਆ ਕਦੋਂ ਹੋਵੇਗਾ ਮੁੱਖ ਮੰਤਰੀ ਚਿਹਰੇ ਦਾ ਐਲਾਨ

Wednesday, Jan 12, 2022 - 09:09 AM (IST)

ਚੰਡੀਗੜ੍ਹ ਪੁੱਜੇ ''ਅਰਵਿੰਦ ਕੇਜਰੀਵਾਲ'', ਦੱਸਿਆ ਕਦੋਂ ਹੋਵੇਗਾ ਮੁੱਖ ਮੰਤਰੀ ਚਿਹਰੇ ਦਾ ਐਲਾਨ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਚੰਡੀਗੜ੍ਹ ਪਹੁੰਚੇ। ਕੇਜਰੀਵਾਲ ਨੇ ਸੂਬੇ ਅੰਦਰ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਦੇ ਐਲਾਨ ਬਾਰੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਅਗਲੇ ਹਫ਼ਤੇ ਹੋਵੇਗਾ।

ਇਹ ਵੀ ਪੜ੍ਹੋ : ਡਰੱਗ ਕੇਸ ’ਚ ਮਜੀਠੀਆ ਨੂੰ ਬਚਾਅ ਕੇ CM ਚੰਨੀ ਨੇ ਲਾਹਿਆ ਕਰਜ਼ਾ : ਭਗਵੰਤ ਮਾਨ

ਇਸ ਮੌਕੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਂਦੇ ਹਾਂ ਕਿ ਜੇਕਰ ਸੂਬੇ 'ਚ ਆਮ ਆਦਮੀ ਪਾਰਟੀ ਸੱਤਾ 'ਚ ਆਉਂਦੀ ਹੈ ਤਾਂ ਅਮਨ-ਕਾਨੂੰਨ ਦੀ ਸਥਿਤੀ 'ਚ ਸੁਧਾਰ ਕੀਤਾ ਜਾਵੇਗਾ ਅਤੇ ਬੇਅਦਬੀ ਦੀਆਂ ਪਿਛਲੀਆਂ ਸਾਰੀਆਂ ਘਟਨਾਵਾਂ 'ਚ ਨਿਆਂ ਯਕੀਨੀ ਬਣਾਇਆ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਸੂਬੇ ਅੰਦਰ ਸਭ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ, ਫਿਰ ਭਾਵੇਂ ਉਹ ਪ੍ਰਧਾਨ ਮੰਤਰੀ ਹੋਵੇ ਜਾਂ ਫਿਰ ਕੋਈ ਹੋਰ। 
ਇਹ ਵੀ ਪੜ੍ਹੋ : ਪੰਜਾਬ ’ਚ ਕੋਰੋਨਾ ਨੇ ਧਾਰਿਆ ਖ਼ਤਰਨਾਕ ਰੂਪ, 9 ਲੋਕਾਂ ਦੀ ਮੌਤ ਤੇ 4593 ਮਾਮਲੇ ਆਏ ਸਾਹਮਣੇ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News