ਜਲੰਧਰ ਵਿਖੇ ਸ੍ਰੀ ਗੁਰੂ ਰਵਿਦਾਸ ਧਾਮ ’ਚ ਨਤਮਸਤਕ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
Wednesday, Feb 16, 2022 - 06:34 PM (IST)
ਜਲੰਧਰ (ਵੈੱਬ ਡੈਸਕ)— ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ’ਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਭੱਖਿਆ ਹੋਇਆ ਹੈ। ਇਸੇ ਤਹਿਤ ਲੀਡਰਾਂ ਵੱਲੋਂ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਮੱਥੇ ਟੇਕੇ ਜਾ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਜਲੰਧਰ ਦੇ ਬੂਟਾ ਮੰਡੀ ਸਥਿਤ ਸ੍ਰੀ ਗੁਰੂ ਰਵਿਦਾਸ ਧਾਮ ’ਚ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੇ ਗੁਰੂ ਰਵਿਦਾਸ ਮਹਾਰਾਜ ਜੀ ਦਾ ਆਸ਼ੀਰਵਾਦ ਲੈਂਦੇ ਹੋਏ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਐਲਾਨੇ ਗਏ ਭਗਵੰਤ ਮਾਨ ਵੀ ਮੌਜੂਦ ਸਨ।
ਇਥੇ ਇਹ ਵੀ ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ ਅੱਜ ਲੋਕਾਂ ਨਾਲ ਨੁੱਕੜ ਮੀਟਿੰਗਾਂ ਵੀ ਕਰਨਗੇ। ਇਸ ਦੇ ਨਾਲ ਹੀ ਕਾਰ ’ਚ ਜਾ ਕੇ ਰੋਡ ਸ਼ੋਅ ਵੀ ਕਰਨਗੇ। ਅਰਵਿੰਦ ਕੇਜਰੀਵਾਲ ਜਲੰਧਰ ਦੇ ਭਗਤ ਸਿੰਘ ਚੌਂਕ ਤੋਂ ਲੈ ਕੇ ਪਟੇਲ ਚੌਂਕ ਤੱਕ ਪਾਰਟੀ ਦੇ ਉਮੀਦਵਾਰ ਦਿਨੇਸ਼ ਢੱਲੇ ਦੇ ਹੱਕ ’ਚ ਪ੍ਰਚਾਰ ਕਰਨਗੇ। ਇਸ ਦੇ ਇਲਾਵਾ ਉਹ ਜਲੰਧਰ ਕੈਂਟ ਵੀ ਜਾਣਗੇ, ਜਿੱਥੇ ਉਹ ਪਾਰਟੀ ਉਮਦੀਵਾਰ ਸਾਬਕਾ ਉਲੰਪੀਅਨ ਸੁਰਿੰਦਰ ਸਿੰਘ ਸੋਢੀ ਦੇ ਹੱਕ ’ਚ ਨਾਗਪਾਲ ਮੈਡੀਕੋਜ਼ ਨੇੜੇ ਮੀਟਿੰਗ ਨੂੰ ਸੰਬੋਧਨ ਕਰਨਗੇ।
ਇਹ ਵੀ ਪੜ੍ਹੋ: ਛੱਤੀਸਗੜ ਦੇ CM ਭੁਪੇਸ਼ ਬਘੇਲ ਦੇ ਵਿਰੋਧੀਆਂ ’ਤੇ ਰਗੜੇ, PM ਮੋਦੀ ਨੂੰ ਕੀਤੇ ਤਿੱਖੇ ਸਵਾਲ
ਇਹ ਵੀ ਪੜ੍ਹੋ: ਆਰ. ਪੀ. ਸਿੰਘ ਦਾ ਵੱਡਾ ਦਾਅਵਾ, ਕੇਜਰੀਵਾਲ ਆਪਣੀ ਪਤਨੀ ਨੂੰ ਬਣਾਉਣਾ ਚਾਹੁੰਦੇ ਨੇ ਪੰਜਾਬ ਦੀ ਮੁੱਖ ਮੰਤਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ