'ਆਪ' ਸੁਪਰੀਮੋ 'ਅਰਵਿੰਦ ਕੇਜਰੀਵਾਲ' ਦੀ ਖ਼ਾਸ ਇੰਟਰਵਿਊ, ਵੱਖ-ਵੱਖ ਮੁੱਦਿਆਂ 'ਤੇ ਸਾਂਝੇ ਕੀਤੇ ਵਿਚਾਰ (ਵੀਡੀਓ)

Monday, Feb 14, 2022 - 01:44 PM (IST)

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 'ਜਗ ਬਾਣੀ' 'ਤੇ ਤਾਜ਼ਾ ਇੰਟਰਵਿਊ ਦੌਰਾਨ ਖ਼ਾਸ ਗੱਲਬਾਤ ਕੀਤੀ ਗਈ। 'ਜਗ ਬਾਣੀ' ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਵਿਸ਼ੇਸ਼ ਇੰਟਰਵਿਊ ਦੌਰਾਨ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵੱਖ-ਵੱਖ ਮੁੱਦਿਆਂ 'ਤੇ ਜਿੱਥੇ ਆਪਣੇ ਵਿਚਾਰ ਸਾਂਝੇ ਕੀਤੇ, ਉੱਥੇ ਹੀ ਵਿਰੋਧੀ ਪਾਰਟੀਆਂ 'ਤੇ ਤੰਜ ਕੱਸਦਿਆਂ ਕਿਹਾ ਕਿ ਪਾਰਟੀਆਂ ਦੇ ਵੱਡੇ ਆਗੂ ਜਿਵੇਂ ਅਮਿਤ ਸ਼ਾਹ, ਸੁਖਬੀਰ ਬਾਦਲ, ਪ੍ਰਿਯੰਕਾ ਗਾਂਧੀ ਸਿਰਫ ਉਨ੍ਹਾਂ ਨੂੰ ਹੀ ਬੁਰਾ-ਭਲਾ ਕਹਿੰਦੇ ਹਨ, ਜਦੋਂ ਕਿ ਦੂਜੇ ਪਾਰਟੀ ਆਗੂਆਂ ਦਾ ਨਾਂ ਤੱਕ ਨਹੀਂ ਲੈਂਦੇ।

ਇਹ ਵੀ ਪੜ੍ਹੋ : CM ਚੰਨੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਲੋਕਾਂ ਲਈ ਕੀਤੇ ਵੱਡੇ ਐਲਾਨ, ਵਿਰੋਧੀਆਂ 'ਤੇ ਵੀ ਲਾਏ ਰਗੜੇ

ਕੇਜਰੀਵਾਲ ਨੇ ਕਿਹਾ ਕਿ ਇੰਝ ਲੱਗ ਰਿਹਾ ਹੈ, ਜਿਵੇਂ ਇਹ ਸਾਰੇ ਇਕੱਠੇ ਹੋ ਕੇ ਇੱਕੋ ਭਾਸ਼ਾ ਬੋਲ ਰਹੇ ਹੋਣ ਪਰ ਸਾਡਾ ਕਸੂਰ ਕੀ ਹੈ? ਉਨ੍ਹਾਂ ਕਿਹਾ ਕਿ ਇਹ ਸਭ ਲੋਕ ਇਹੀ ਚਾਹੁੰਦੇ ਹਨ ਕਿ ਆਮ ਆਦਮੀ ਪਾਰਟੀ ਪੰਜਾਬ 'ਚ ਜਿੱਤਣੀ ਨਹੀਂ ਚਾਹੀਦੀ। ਕੇਜਰੀਵਾਲ ਨੇ ਕਿਹਾ ਕਿ ਇਹ ਲੋਕ ਚਾਹੁੰਦੇ ਹਨ ਕਿ ਇਨ੍ਹਾਂ ਦੀ ਲੁੱਟ ਜਾਰੀ ਰਹੇ। ਕੇਜਰੀਵਾਲ ਨੇ ਹੋਰ ਵੀ ਅਹਿਮ ਮੁੱਦਿਆਂ 'ਤੇ ਆਪਣੇ ਵਿਚਾਰ ਸਾਂਝੇ ਕੀਤੇ। 

ਇਹ ਵੀ ਪੜ੍ਹੋ : CM ਚੰਨੀ ਦੇ ਚੌਪਰ ਨੂੰ ਉੱਡਣ ਦੀ ਨਹੀਂ ਮਿਲੀ ਮਨਜ਼ੂਰੀ, ਜਾਣੋ ਕੀ ਰਿਹਾ ਕਾਰਨ

ਕੇਜਰੀਵਾਲ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਇਕੱਠੀਆਂ ਹੋ ਕੇ ਪੰਜਾਬ ਨੂੰ ਹਰਾਉਣਾ ਚਾਹੁੰਦੀਆਂ ਹਨ ਪਰ ਲੋਕਾਂ ਨੇ ਮਿਲ ਕੇ ਇਨ੍ਹਾਂ ਪਾਰਟੀਆਂ ਨੂੰ ਹਰਾਉਣਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਪੰਜਾਬ ਦੇ ਲੋਕਾਂ 'ਤੇ ਭਰੋਸਾ ਹੈ ਅਤੇ ਲੋਕਾਂ ਨੂੰ ਸਿਆਸੀ ਪਾਰਟੀਆਂ ਨੇ ਬੁਰੀ ਤਰ੍ਹਾਂ ਲੁੱਟਿਆ ਹੈ। ਕੇਜਰੀਵਾਲ ਨੇ ਕਿਹਾ ਕਿ ਸਿਆਸੀ ਪਾਰਟੀਆਂ ਨੇ ਜੋ ਲੁੱਟਿਆ ਹੈ, ਉਸ ਦਾ ਇਕ-ਇਕ ਪੈਸੇ ਦਾ ਹਿਸਾਬ ਲਿਆ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਪੰਜਾਬ ਵਾਸੀਆਂ ਨੂੰ ਅਪੀਲ ਹੈ ਕਿ ਸੋਚ-ਸਮਝ ਕੇ ਆਪਣਾ ਵੋਟ ਪਾਉਣ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News