ਅਰਵਿੰਦ ਕੇਜਰੀਵਾਲ 20 ਨਵੰਬਰ ਤੋਂ ਸ਼ੁਰੂ ਕਰਨਗੇ ‘ਮਿਸ਼ਨ ਪੰਜਾਬ’, ਪਿੰਡਾਂ-ਸ਼ਹਿਰਾਂ ਦਾ ਕਰਨਗੇ ਤੂਫ਼ਾਨੀ ਦੌਰਾ

Thursday, Nov 18, 2021 - 05:01 PM (IST)

ਅਰਵਿੰਦ ਕੇਜਰੀਵਾਲ 20 ਨਵੰਬਰ ਤੋਂ ਸ਼ੁਰੂ ਕਰਨਗੇ ‘ਮਿਸ਼ਨ ਪੰਜਾਬ’, ਪਿੰਡਾਂ-ਸ਼ਹਿਰਾਂ ਦਾ ਕਰਨਗੇ ਤੂਫ਼ਾਨੀ ਦੌਰਾ

ਚੰਡੀਗੜ੍ਹ: ਪੰਜਾਬ ਚੋਣਾਂ ਦੇ ਮੱਦੇਨਜ਼ਰ  ਆਮ ਆਦਮੀ ਪਾਰਟੀ (ਆਪ) ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ  ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 20 ਨਵੰਬਰ ਤੋਂ ਸੂਬੇ ਵਿੱਚ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਕਰਨਗੇ। ਇਹ ਐਲਾਨ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਰਦਿਆਂ ਦੱਸਿਆ ਕਿ ਅਰਵਿੰਦ ਕੇਜਰੀਵਾਲ ਅਗਲੇ ਮਹੀਨੇ ਦੌਰਾਨ ਪੰਜਾਬ ’ਚ ਵੱਖ- ਵੱਖ ਥਾਵਾਂ ਦੇ ਦੌਰੇ ਕਰਨਗੇ। ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ 20 ਨਵੰਬਰ ਨੂੰ ਮੋਗਾ ਪਹੁੰਚ ਕੇ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਕਰਨਗੇ। ਸੂਬੇ ਵਿੱਚ ਆਮ ਆਦਮੀ ਪਾਰਟੀ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਤੂਫ਼ਾਨੀ ਪ੍ਰਚਾਰ ਕਰੇਗੀ ਤਾਂ ਜੋ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਨੂੰ ਹੱਸਦਾ- ਵੱਸਦਾ ਪੰਜਾਬ ਬਣਾਉਣ ਦੇ ਯਤਨ ਕੀਤੇ ਜਾਣ। 

ਇਹ ਵੀ ਪੜ੍ਹੋ: ਕਰਤਾਰਪੁਰ ਸਾਹਿਬ ਜਾਣ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਕਿਵੇਂ ਹੋਵੇਗਾ ਅਪਲਾਈ

ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਮਿਸ਼ਨ ਪੰਜਾਬ ਦੇ ਤਹਿਤ ਅਰਵਿੰਦ ਕੇਜਰੀਵਾਲ ਸ਼ਹਿਰਾਂ, ਕਸਬਿਆਂ ਦੇ ਨਾਲ-ਨਾਲ ਪਿੰਡਾਂ ਵਿੱਚ ਵੀ ਜਾਣਗੇ ਅਤੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣਨਗੇ। ਜ਼ਿਕਰਯੋਗ ਹੈ ਕਿ ਅੱਜ ਸਵੇਰੇ 'ਦ ਗ੍ਰੇਟ ਖ਼ਲੀ' ਦੇ ਨਾਂ ਤੋਂ ਮਸ਼ਹੂਰ ਰੈਸਲਰ ਦਲੀਪ ਸਿੰਘ ਰਾਣਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਗੱਲ ਦੀ ਜਾਣਕਾਰੀ ਅਰਵਿੰਦ ਕੇਜਰੀਵਾਲ ਨੇ ਖ਼ੁਦ ਟਵੀਟ ਕਰਕੇ ਦਿੱਤੀ। ਕੇਜਰੀਵਾਲ ਨੇ ਪੰਜਾਬੀ 'ਚ ਟਵੀਟ ਕਰਦਿਆਂ ਕਿਹਾ ਕਿ ਪੂਰੀ ਦੁਨੀਆ 'ਚ ਭਾਰਤ ਦਾ ਨਾਂ ਰੌਸ਼ਨ ਕਰਨ ਵਾਲੇ ਰੈਸਲਰ 'ਦ ਗ੍ਰੇਟ ਖ਼ਲੀ' ਜੀ ਨਾਲ ਅੱਜ ਮੁਲਾਕਾਤ ਹੋਈ। ਦਿੱਲੀ ਵਿੱਚ ਬਿਜਲੀ-ਪਾਣੀ, ਸਕੂਲ-ਹਸਪਤਾਲ ਵਿੱਚ ਕੀਤੇ ਕੰਮ ਉਹਨਾਂ ਨੂੰ ਬਹੁਤ ਪਸੰਦ ਆਏ। ਹੁਣ ਇਹ ਸਭ ਕੰਮ ਪੰਜਾਬ ਵਿੱਚ ਵੀ ਕਰਨੇ ਨੇ, ਅਸੀਂ ਸਾਰੇ ਮਿਲ ਕੇ ਪੰਜਾਬ ਨੂੰ ਬਦਲਾਂਗੇ। 

ਇਹ ਵੀ ਪੜ੍ਹੋ: ਮਸ਼ਹੂਰ ਰੈਸਲਰ 'ਦ ਗ੍ਰੇਟ ਖ਼ਲੀ' ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ, ਦਿੱਲੀ ਮਾਡਲ ਤੋਂ ਹੋਏ ਪ੍ਰਭਾਵਿਤ

ਨੋਟ : ਇਸ ਵਾਰ ਪੰਜਾਬ ਵਿੱਚ ਕਿਸਦੀ ਸਰਕਾਰ ਬਣੇਗੀ? ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News