ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਨੌਜਵਾਨਾਂ ਨੂੰ ਕੀਤੀ ਇਹ ਅਪੀਲ

Saturday, Feb 05, 2022 - 01:24 PM (IST)

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਛੱਡ ਕੇ ਵਿਦੇਸ਼ ਨਾ ਜਾਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਬੇਰੁਜ਼ਗਾਰੀ ਕਾਰਨ ਇੱਥੋਂ ਦੇ ਨੌਜਵਾਨ ਪੰਜਾਬ ਛੱਡ ਕੇ ਵਿਦੇਸ਼ਾਂ ’ਚ ਨੌਕਰੀਆਂ ਕਰਨ ਨੂੰ ਮਜ਼ਬੂਰ ਹਨ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਆਪਣੇ ਘਰ ਜ਼ਮੀਨਾਂ ਵੇਚ ਕੇ ਲੱਖਾਂ ਰੁਪਏ ਖ਼ਰਚ ਕਰਕੇ ਵਿਦੇਸ਼ਾਂ ’ਚ ਜਾ ਕੇ ਆਪਣੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਵਿਦੇਸ਼ਾਂ ਨੂੰ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਨੌਜਵਾਨਾਂ ਨੂੰ ਭਰੋਸਾ ਦਿੰਦਾ ਹਾਂ ਕਿ ਇਸ ਵਾਰ ਪੰਜਾਬ ’ਚ ‘ਆਪ’ ਸਰਕਾਰ ਆਉਣ ’ਤੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਵਾਅਦਾ ਕੀਤਾ ਕਿ ਜਿਸ ਤਰ੍ਹਾਂ ਉਨ੍ਹਾਂ ਦਿੱਲੀ ’ਚ 10 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਹੈ ਇਸੇ ਤਰ੍ਹਾਂ ਉਹ ਪੰਜਾਬ ਦੇ ਨੌਜਵਾਨਾਂ ਨੂੰ ਵੀ ਰੁਜ਼ਗਾਰ ਦੇ ਨਵੇਂ ਮੌਕੇ ਦੇਣਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ’ਚ ਆਮ ਆਦਮੀ ਪਾਰਟੀ ਆਉਣ ’ਤੇ ਪੰਜਾਬ ’ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਕੇ ਬਿਨ੍ਹਾਂ ਰਿਸ਼ਵਤ ਤੋਂ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਨਵੀਂ ਇੰਡਸਟਰੀ, ਨਵੇਂ ਸਕੂਲ, ਨਵੇਂ ਹਸਪਤਾਲ ਖੋਲ੍ਹ ਕੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦਿੱਤੇ ਜਾਣਗੇ।

ਇਹ ਵੀ ਪੜ੍ਹੋ : ਛੋਟਾ ਹਾਥੀ ਅਤੇ ਕੈਂਟਰ ਵਿਚਕਾਰ ਟੱਕਰ, ਛੋਟਾ ਹਾਥੀ ਚਾਲਕ ਦੀ ਮੌਤ

ਕੇਜਰੀਵਾਲ ਨੇ ਕਿਹਾ ਕਿ 26 ਸਾਲ ਤੱਕ ਪੰਜਾਬ ’ਚ ਕਾਂਗਰਸ ਨੇ ਅਤੇ 19 ਸਾਲ ਅਕਾਲੀਆਂ ਨੇ ਸੱਤਾ ’ਚ ਰਹਿ ਕੇ ਪੰਜਾਬ ਨੂੰ ਬਰਬਾਦ ਕੀਤਾ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਚੋਣਾਂ ’ਚ ਸਿਰਫ਼ ਇਕ ਵਾਰ ਇਕ ਮੌਕਾ ‘ਆਪ’ ਦੀ ਸਰਕਾਰ ਨੂੰ ਦੇ ਕੇ ਦੇਖਣ, ਜੇਕਰ ਉਹ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰ੍ਹਾ ਨਾ ਉਤਰ ਸਕੇ ਤਾਂ ਦੁਬਾਰਾ ਕਦੇ ਵੀ ਵੋਟ ਮੰਗਣ ਨਹੀਂ ਆਉਣਗੇ। ਕੇਜਰੀਵਾਲ ਨੇ ਪੰਜਾਬੀਆਂ ਨੂੰ ਇਸ ਵਾਰ ਝਾੜੂ ਦਾ ਬਟਨ ਦਬਾਉਣ ਲਈ ਵੀ ਅਪੀਲ ਕੀਤੀ।

ਇਹ ਵੀ ਪੜ੍ਹੋ : ਪੰਜਾਬ ’ਚ ਨਸ਼ੇ ਵਾਲੇ ਪਦਾਰਥਾਂ ਦੀ ਸਮੱਗਲਿੰਗ ਲਈ ਮੱਧ ਪ੍ਰਦੇਸ਼ ਤੇ ਰਾਜਸਥਾਨ ਦੀਆਂ ਸਰਕਾਰਾਂ ਵੀ ਦੋਸ਼ੀ : ਸ਼ੇਖਾਵਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
 


Anuradha

Content Editor

Related News