ਕੇਜਰੀਵਾਲ ਨੇ ਲਪੇਟੇ ’ਚ ਲਈਆਂ ਵਿਰੋਧੀ ਪਾਰਟੀਆਂ, CM ਚੰਨੀ ਨੂੰ ਦਿੱਤੀ ਆਰਾਮ ਕਰਨ ਦੀ ਸਲਾਹ

Monday, Feb 14, 2022 - 01:04 PM (IST)

ਕੇਜਰੀਵਾਲ ਨੇ ਲਪੇਟੇ ’ਚ ਲਈਆਂ ਵਿਰੋਧੀ ਪਾਰਟੀਆਂ, CM ਚੰਨੀ ਨੂੰ ਦਿੱਤੀ ਆਰਾਮ ਕਰਨ ਦੀ ਸਲਾਹ

ਅੰਮ੍ਰਿਤਸਰ (ਬਿਊਰੋ, ਗੁਰਿੰਦਰ ਸਾਗਰ) - ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਵਿਰੋਧੀ ਪਾਰਟੀਆਂ ’ਤੇ ਕਈ ਨਿਸ਼ਾਨੇ ਸਾਧੇ ਹਨ। ਕੇਜਰੀਵਾਲ ਨੇ ਕਿਹਾ ਕਿ ਸਾਰੀਆਂ ਵਿਰੋਧੀ ਪਾਰਟੀਆਂ ਆਪਸ ’ਚ ਮਿਲ ਕੇ ਉਨ੍ਹਾਂ ਖ਼ਿਲਾਫ਼ ਲੜ ਰਹੀਆਂ ਹਨ। ਵਿਰੋਧੀ ਪਾਰਟੀਆਂ ਪਿਛਲੇ ਕਈ ਦਿਨਾਂ ਤੋਂ ਮੈਨੂੰ ਅਤੇ ਭਗਵੰਤ ਮਾਨ ਨੂੰ ਲਗਾਤਾਰ ਗਾਲ੍ਹਾਂ ਕੱਢ ਰਹੀਆਂ ਹਨ। ਅਮਿਤ ਸ਼ਾਹ ਅਤੇ ਪ੍ਰਿਯੰਕਾ ਗਾਂਧੀ ਵੀ ਹੁਣ ਉਨ੍ਹਾਂ ਨੂੰ ਗਾਲ੍ਹਾਂ ਕੱਢ ਰਹੇ ਹਨ। ਉਕਤ ਸਾਰੀਆਂ ਪਾਰਟੀਆਂ ਆਮ ਆਦਮੀ ਪਾਰਟੀ ਨੂੰ ਨਹੀਂ ਸਗੋਂ ਪੰਜਾਬ ਨੂੰ ਹਰਾਉਣਾ ਚਾਹੁੰਦੀਆਂ ਹਨ। 

ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ’ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਕੁੱਤੇ ਦੇ ਮੂੰਹ ’ਚੋਂ ਮਿਲੀ ਨਵਜੰਮੇ ਬੱਚੇ ਦੀ ਵੱਢੀ ਹੋਈ ਲਾਸ਼

ਮੁੱਖ ਮੰਤਰੀ ਚੰਨੀ ’ਤੇ ਨਿਸ਼ਾਨਾ ਸਾਧਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਚੰਨੀ ਸਵੇਰ ਤੋਂ ਲੈ ਕੇ ਸ਼ਾਮ ਤੱਕ ਮੈਨੂੰ ਹੀ ਗਾਲ੍ਹਾਂ ਕੱਢਦੇ ਰਹਿੰਦੇ ਹਨ। ਰਾਤ ਨੂੰ ਮੈਂ ਮੁੱਖ ਮੰਤਰੀ ਚੰਨੀ ਦੇ ਸੁਫ਼ਨੇ 'ਚ ਭੂਤਾਂ ਵਾਂਗ ਆਉਂਦਾ ਹਾਂ, ਜਿਸ ਕਰਕੇ ਉਹ ਮੇਰੇ ’ਤੇ ਨਿਸ਼ਾਨੇ ਵਿੰਨ੍ਹਦੇ ਰਹਿੰਦੇ ਹਨ। ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਨੂੰ ਕੁਝ ਦਿਨਾਂ ਲਈ ਆਰਾਮ ਕਰਨ ਦੀ ਜ਼ਰੂਰਤ ਹੈ। ਸਮਾਂ ਆਉਣ ’ਤੇ ਹੌਲੀ-ਹੌਲੀ ਕਾਂਗਰਸ ਪਾਰਟੀ ਖ਼ਤਮ ਹੋ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪਤੰਗ ਉਡਾਉਣ ਨੂੰ ਲੈ ਕੇ ਹੋਈ ਲੜਾਈ, ਨੌਜਵਾਨ ਦਾ ਗਲਾ ਵੱਢ ਕੀਤਾ ਕਤਲ

ਕੇਜਰੀਵਾਲ ਨੇ ਕਿਹਾ ਕਿ ਅਸੀਂ ਦਿੱਲੀ ਵਾਂਗ ਪੰਜਾਬ ਦੇ ਲੋਕਾਂ ਨੂੰ ਕਈ ਸਹੂਲਤਾਵਾਂ ਦੇਵਾਂਗੇ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਬੇਅਦਬੀ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣਾ ਚਾਹੁੰਦੇ ਹਾਂ। ਇਸ ਵਾਰ ਅਸੀਂ ਮਿਲ ਕੇ ਪੰਜਾਬ ਨੂੰ ਬਚਾਉਣਾ ਹੈ। ਬੱਚਿਆਂ ਦੇ ਭਵਿੱਖ ਲਈ ਉਨ੍ਹਾਂ ਨੂੰ ਚੰਗੀ ਸਿੱਖਿਆ ਦਿੱਤੀ ਜਾਵੇਗੀ ਅਤੇ ਚੰਗੇ ਸਕੂਲ ਬਣਾਏ ਜਾਣਗੇ, ਜਿਸ ਲਈ ਸਾਨੂੰ ਰਵਾਇਤੀ ਪਾਰਟੀਆਂ ਨੂੰ ਹਰਾਉਣਾ ਪਵੇਗਾ। ਆਮ ਆਦਮੀ ਪਾਰਟੀ ਲੋਕਾਂ ਦੀ ਇਮਾਨਦਾਰ ਪਾਰਟੀ ਹੈ।

ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)

ਕੇਜਰੀਵਾਲ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਇਸ ਕੋਸ਼ਿਸ਼ਾਂ ਕਰ ਰਹੀਆਂ ਹਨ ਕਿ ਜਿਵੇਂ ਉਹ ਪੰਜਾਬ ਨੂੰ ਪਿਛਲੇ ਕਈ ਸਾਲਾਂ ਤੋਂ ਲੁੱਟ ਰਹੀਆਂ ਹਨ, ਉਸੇ ਤਰ੍ਹਾਂ ਹੁਣ ਵੀ ਪੰਜਾਬ ਨੂੰ ਲੁੱਟ ਸਕਣ। ਕੇਜਰੀਵਾਲ ਨੇ ਕਿਹਾ ਕਿ ਚੋਣਾਂ ਨੂੰ ਥੋੜੇ ਦਿਨ ਰਹਿ ਗਏ ਹਨ। ਵਿਰੋਧੀ ਪਾਰਟੀਆਂ ਵਾਲੇ ਪੈਸੇ ਅਤੇ ਸ਼ਰਾਬ ਵੰਡਣੀ ਸ਼ੁਰੂ ਕਰ ਦੇਣਗੇ। ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਕੁਤਾਹੀ ਹੋਣ ’ਤੇ ਕੇਜਰੀਵਾਲ ਨੇ ਕਿਹਾ ਕਿ ਪੀ.ਐੱਮ. ਮੋਦੀ ਦੀ ਸੁਰੱਖਿਆ ਦੇਸ਼ ਦੀ ਸੁਰੱਖਿਆ ਹੈ। ਪ੍ਰਧਾਨ ਮੰਤਰੀ ਦੀ ਸੁਰੱਖਿਆ 'ਤੇ ਕਿਸੇ ਤਰ੍ਹਾਂ ਦੀ ਸਿਆਸਤ ਨਹੀਂ ਹੋਣੀ ਚਾਹੀਦੀ ਤੇ ਪੰਜਾਬ ਦੀ ਸੁਰੱਖਿਆ ਸਾਡੇ ਲਈ ਅਹਿਮ ਹੈ।

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ਤੋਂ ਵੱਡੀ ਖ਼ਬਰ: ਪਤੀ-ਪਤਨੀ ਨੇ ਪਾੜੇ ਗੁਟਕਾ ਸਾਹਿਬ ਦੇ ਅੰਗ

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 

 


author

rajwinder kaur

Content Editor

Related News