ਪੰਜਾਬ ਦੌਰੇ ’ਤੇ ਆਏ ਅਰਵਿੰਦ ਕੇਜਰੀਵਾਲ ਨੇ ਲਪੇਟੇ ’ਚ ਲਏ ਨਵਜੋਤ ਸਿੱਧੂ, ਲਗਾਏ ਵੱਡੇ ਇਲਜ਼ਾਮ (ਵੀਡੀਓ)

Friday, Jan 28, 2022 - 10:53 AM (IST)

ਅੰਮ੍ਰਿਤਸਰ (ਬਿਊਰੋ) - 28 ਤੋਂ 30 ਜਨਵਰੀ ਤੱਕ ਪੰਜਾਬ ਦੌਰੇ 'ਤੇ ਆਏ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਇਕ ਵਾਰ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ’ਤੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਵਜੋਤ ਸਿੱਧੂ ਆਪਣੇ ਹਲਕੇ ’ਚ ਕਦੇ ਨਹੀਂ ਜਾਂਦੇ ਅਤੇ ਨਾ ਹੀ ਕਿਸੇ ਦਾ ਫੋਨ ਚੁੱਕਦੇ ਹਨ। ਨਵਜੋਤ ਸਿੱਧੂ ਕਿਸੇ ਵਿਅਕਤੀ ਦੇ ਸੁੱਖ-ਦੁੱਖ ’ਚ ਕੰਮ ਨਹੀਂ ਆਉਂਦੇ। ਪੰਜ ਸਾਲਾਂ ’ਚ ਸਿੱਧੂ ਨੇ ਆਪਣੇ ਹਲਕੇ ਦਾ ਕੋਈ ਕੰਮ ਨਹੀਂ ਕਰਵਾਇਆ।

ਪੜ੍ਹੋ ਇਹ ਵੀ ਖ਼ਬਰ - ਸੁਪਰੀਮ ਕੋਰਟ ਤੋਂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਗ੍ਰਿਫ਼ਤਾਰੀ ’ਤੇ ਲੱਗੀ ਰੋਕ

ਮਜੀਠੀਆ ਅਤੇ ਨਵਜੋਤ ਦੇ ਚੋਣ ਲੜਨ ’ਤੇ ਕੇਜਰੀਵਾਲ ਨੇ ਕਿਹਾ ਕਿ ਲੋਕਾਂ ਨੇ ਇਨ੍ਹਾਂ ਦੋਵਾਂ ਨੂੰ ਪਰਖ ਕੇ ਵੇਖ ਲਿਆ ਹੈ। ਬੇਲ ਰੱਦ ਹੋਣ ’ਤੇ ਮਜੀਠੀਆ ਇਸ ਸਮੇਂ ਭੱਜ-ਦੌੜ ਰਹੇ ਹਨ। ਇਨ੍ਹਾਂ ਦੇ ਹਲਕੇ ’ਚੋਂ ਖੜ੍ਹਾ ‘ਆਪ’ ਦਾ ਉਮੀਦਵਾਰ ਆਮ ਆਦਮੀ ਹੈ, ਜੋ ਲੋਕਾਂ ਦੇ ਸਾਰੇ ਕੰਮ ਕਰਵਾਏਗਾ। ਰਾਹੁਲ ਗਾਂਧੀ ਦੇ ਪੰਜਾਬ ਆਉਣ ’ਤੇ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਆਉਣ ’ਚ ਦੇਰੀ ਕਰ ਦਿੱਤੀ। ਵਾਅਦੇ ਪੂਰੇ ਨਾ ਕਰਨ ਕਰਕੇ ਉਹ ਲੋਕਾਂ ਨੂੰ ਆਪਣਾ ਮੂੰਹ ਵਿਖਾਉਣ ਦੇ ਕਾਬਲ ਨਹੀਂ।

ਪੜ੍ਹੋ ਇਹ ਵੀ ਖ਼ਬਰ - ਨਵਜੋਤ ਕੌਰ ਸਿੱਧੂ ਦਾ ਮਜੀਠੀਆ 'ਤੇ ਸ਼ਬਦੀ ਹਮਲਾ, ਹਰਸਿਮਰਤ ਨੂੰ ਵੀ ਸੁਣਾਈਆਂ ਖਰੀਆਂ-ਖਰੀਆਂ (ਵੀਡੀਓ)

ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਅਤੇ ਨਵਜੋਤ ਸਿੱਧੂ ਮੈਨੂੰ ਹਰ ਸਮੇਂ ਗਾਲ੍ਹਾਂ ਕੱਢਦੇ ਰਹਿੰਦੇ ਹਨ ਅਤੇ ਸੁਖਬੀਰ ਬਾਦਲ ਵੀ ਮੈਨੂੰ ਭੰਡਣ ਦਾ ਕੋਈ ਮੌਕਾ ਨਹੀਂ ਛੱਡਦੇ।  ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ  ਚੰਨੀ ਕਦੇ ਵੀ ਸੁਖਬੀਰ ਬਾਦਲ ’ਤੇ ਕੁਝ ਨਹੀਂ ਬੋਲਦੇ ਅਤੇ ਨਾ ਹੀ ਸੁਖਬੀਰ ਬਾਦਲ ਚੰਨੀ ਨੂੰ ਕੁਝ ਬੋਲਦੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਸਾਰੇ ਆਪਸ ’ਚ ਮਿਲੇ ਹੋਏ ਹਨ।

ਪੜ੍ਹੋ ਇਹ ਵੀ ਖ਼ਬਰ - ਗਣਤੰਤਰ ਦਿਵਸ ’ਤੇ ਬਠਿੰਡਾ ’ਚ ਵੱਡੀ ਵਾਰਦਾਤ : ਬਿਜਲੀ ਕਰਮਚਾਰੀ ਦਾ ਬੇਰਹਿਮੀ ਨਾਲ ਕਤਲ

ਚੋਣਾਂ ਨੂੰ ਲੈ ਕੇ ਕੇਜਰੀਵਾਲ ਨੇ ਕਿਹਾ ਕਿ ਬਹੁਤ ਸਾਰੇ ਲੋਕ ਪੰਜਾਬ ਦੇ ਅੰਦਰ ਬਦਲਾਅ ਲਿਆਉਣਾ ਚਾਹੁੰਦੇ ਹਨ। ਪੰਜਾਬ ਦੇ ਲੋਕ ਕਾਂਗਰਸ ਅਤੇ ਅਕਾਲੀ ਦਲ ਦੀ ਸਰਕਾਰ ਤੋਂ ਤੰਗ ਆ ਚੁੱਕੇ ਹਨ। ਇਨ੍ਹਾਂ ਦੋਵਾਂ ਪਾਰਟੀਆਂ ਨੇ ਪੰਜਾਬ ਨੂੰ ਲੁੱਟਣ ਦਾ ਕੰਮ ਕੀਤਾ ਹੈ। ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਉਮੀਦਾਂ ਹਨ। 

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਪਿਓ ਨੇ ਪੁੱਤਰਾਂ ਨਾਲ ਮਿਲ ਕੀਤਾ ਧੀ ਦਾ ਕਤਲ, ਫਿਰ ਟੋਏ ’ਚ ਦੱਬੀ ਲਾਸ਼


author

rajwinder kaur

Content Editor

Related News