AAP ਸੁਪਰੀਮੋ ਅਰਵਿੰਦ ਕੇਜਰੀਵਾਲ 3 ਦਿਨਾ ਪੰਜਾਬ ਦੌਰੇ 'ਤੇ, ਕਰ ਸਕਦੇ ਨੇ ਵੱਡਾ ਐਲਾਨ

Tuesday, Sep 12, 2023 - 03:33 PM (IST)

ਨਵੀਂ ਦਿੱਲੀ/ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ 3 ਦਿਨਾ ਪੰਜਾਬ ਦੌਰੇ 'ਤੇ ਆ ਰਹੇ ਹਨ। ਉਹ 13 ਤੋਂ 15 ਸਤੰਬਰ ਤੱਕ ਇਸ ਦੌਰੇ ਦੌਰਾਨ ਮਹੱਤਵਪੂਰਨ ਪ੍ਰੋਗਰਾਮਾਂ 'ਚ ਹਿੱਸਾ ਲੈਣਗੇ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੀ ਜਨਤਾ ਨਾਲ ਕੀਤੀਆਂ ਗਈਆਂ ਕੁੱਝ ਵੱਡੀਆਂ ਗਾਰੰਟੀਆਂ ਨੂੰ ਵੀ ਪੂਰਾ ਕਰਨਗੇ।

ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਆਈ ਵੱਡੀ ਖ਼ਬਰ, ਇਨ੍ਹਾਂ 7 ਜ਼ਿਲ੍ਹਿਆਂ ਲਈ ਜਾਰੀ ਹੋਇਆ Alert

ਇਨ੍ਹਾਂ 'ਚ ਸਿੱਖਿਆ ਦੀ ਗਾਰੰਟੀ ਤਹਿਤ 13 ਸਤੰਬਰ ਨੂੰ ਉਹ ਅੰਮ੍ਰਿਤਸਰ 'ਚ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕਰਨਗੇ ਅਤੇ ਪੰਜਾਬ ਦੇ ਕਾਰੋਬਾਰੀਆਂ ਨਾਲ ਟਾਊਨਹਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ। ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੰਡਸਟਰੀ ਨੂੰ ਲੈ ਕੇ ਪਾਲਿਸੀ ਨਾਲ ਸਬੰਧਿਤ ਵੱਡਾ ਐਲਾਨ ਵੀ ਕੀਤੇ ਜਾਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਘਰਵਾਲੀ ਦੇ ਬੇਗਾਨੇ ਮੁੰਡੇ ਨਾਲ ਸੀ ਸੰਬੰਧ, ਪੇਕਿਆਂ ਬਹਾਨੇ ਕਰ ਗਈ ਕਾਰਾ, ਪਤੀ ਲਈ ਜਰਨਾ ਹੋ ਗਿਆ ਔਖਾ

ਇਸ ਤੋਂ ਇਲਾਵਾ ਕੇਜਰੀਵਾਲ ਅੰਮ੍ਰਿਤਸਰ 'ਚ ਇਕ ਜਨਸਭਾ ਨੂੰ ਵੀ ਸੰਬੋਧਨ ਕਰਨਗੇ। 15 ਸਤੰਬਰ ਨੂੰ ਲੁਧਿਆਣਾ ਅਤੇ ਮੋਹਾਲੀ 'ਚ ਕੇਜਰੀਵਾਲ ਟਾਊਨਹਾਲ ਮੀਟਿੰਗ ਮਗਰੋਂ ਵਾਪਸ ਦਿੱਲੀ ਪਰਤ ਜਾਣਗੇ। ਇਸ ਪੂਰੇ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਮਾਨ ਵੀ ਉਨ੍ਹਾਂ ਨਾਲ ਮੌਜੂਦ ਰਹਿਣਗੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Babita

Content Editor

Related News