ਆਪ੍ਰੇਸ਼ਨ ''ਬੁਲਡੋਜ਼ਰ'' ਨੇ ਡਰੱਗ ਨੈੱਟਵਰਕ ਦੀ ਕਮਰ ਤੋੜੀ, ਹੁਣ ਖੇਡਾਂ ਭਵਿੱਖ ਦਾ ਨਿਰਮਾਣ ਕਰਨਗੀਆਂ : ਅਰਵਿੰਦ ਕੇਜਰੀਵਾਲ

Thursday, Jun 12, 2025 - 10:15 AM (IST)

ਆਪ੍ਰੇਸ਼ਨ ''ਬੁਲਡੋਜ਼ਰ'' ਨੇ ਡਰੱਗ ਨੈੱਟਵਰਕ ਦੀ ਕਮਰ ਤੋੜੀ, ਹੁਣ ਖੇਡਾਂ ਭਵਿੱਖ ਦਾ ਨਿਰਮਾਣ ਕਰਨਗੀਆਂ : ਅਰਵਿੰਦ ਕੇਜਰੀਵਾਲ

ਜਲੰਧਰ/ਚੰਡੀਗੜ੍ਹ (ਧਵਨ, ਖੁਰਾਣਾ, ਮਨੋਜ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਖੇਡਾਂ ਨੂੰ ਹੱਲਾਸ਼ੇਰੀ ਦੇ ਕੇ ਨਸ਼ਿਆਂ ਖ਼ਿਲਾਫ਼ ਕਾਰਵਾਈ ਨੂੰ ਤੇਜ਼ ਕਰਨ ਦਾ ਐਲਾਨ ਕੀਤਾ। ਜਲੰਧਰ ਦਾ ਬਰਲਟਨ ਪਾਰਕ ਸਪੋਰਟਸ ਹੱਬ, ਜੋ ਲਗਭਗ 78 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਹੋਣ ਵਾਲਾ ਇਕ ਮਹੱਤਵਪੂਰਨ ਪ੍ਰਾਜੈਕਟ ਹੈ, ਦੀ ਨੀਂਹ ਰੱਖਣ ਤੋਂ ਬਾਅਦ ਸਭਾ ਨੂੰ ਸੰਬੋਧਿਤ ਕਰਦਿਆਂ ਮੁੱਖ ਮਹਿਮਾਨ ਅਰਵਿੰਦ ਕੇਜਰੀਵਾਲ ਨੇ ਇਸ ਨੂੰ ਇਤਿਹਾਸਕ ਦਿਨ ਦੱਸਿਆ। ਉਨ੍ਹਾਂ ਕਿਹਾ ਕਿ ਇਹ ਪਹਿਲ ਹਜ਼ਾਰਾਂ ਲੋਕਾਂ ਨੂੰ ਖੇਡਾਂ ਵਿਚ ਸ਼ਾਮਲ ਹੋਣ ਅਤੇ ਸਿਹਤਮੰਦ ਜੀਵਨਸ਼ੈਲੀ ਬਣਾਈ ਰੱਖਣ ਦੇ ਮੌਕੇ ਪ੍ਰਦਾਨ ਕਰੇਗੀ। ਇਹ ਦੇਸ਼ ਦਾ ਆਪਣੀ ਤਰ੍ਹਾਂ ਦਾ ਪਹਿਲਾ ਖੇਡ ਕੰਪਲੈਕਸ ਇਕ ਸਾਲ ਵਿਚ ਪੂਰਾ ਹੋ ਜਾਵੇਗਾ।

PunjabKesari

ਇਹ ਵੀ ਪੜ੍ਹੋ: ਜਲੰਧਰ 'ਚ CM ਮਾਨ ਵੱਲੋਂ ਬਰਲਟਨ ਪਾਰਕ ਸਪੋਰਟਸ ਹੱਬ ਦਾ ਉਦਘਾਟਨ, ਅੰਮ੍ਰਿਤਸਰ ਲਈ ਵੀ ਕੀਤਾ ਵੱਡਾ ਐਲਾਨ

ਕੇਜਰੀਵਾਲ ਨੇ ਕਿਹਾ ਕਿ ਪੰਜਾਬ ਕਦੇ ਖੇਡਾਂ ਸਮੇਤ ਕਈ ਖੇਤਰਾਂ ਵਿਚ ਮੋਹਰੀ ਸੀ ਪਰ ਰਵਾਇਤੀ ਸਿਆਸੀ ਪਾਰਟੀਆਂ ਦੀਆਂ ਮਾੜੀਆਂ ਨੀਤੀਆਂ ਕਾਰਨ ਇਸ ਦਾ ਪਤਨ ਹੋਇਆ। ਉਨ੍ਹਾਂ ਨੇ ਇਨ੍ਹਾਂ ਪਾਰਟੀਆਂ ਨੂੰ ਨਸ਼ਿਆਂ ਦੇ ਖ਼ਤਰੇ ਨੂੰ ਵਧਾਉਣ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੇ ਹੁਣ ਨਸ਼ੇ ਦੇ ਨੈੱਟਵਰਕ ਦੀ ਰੀੜ੍ਹ ਤੋੜ ਦਿੱਤੀ ਹੈ। ਉਨ੍ਹਾਂ ਨੇ ਸਰਕਾਰ ਦੀਆਂ ਕਾਰਵਾਈਆਂ, ਜਿਵੇਂ ਆਪ੍ਰੇਸ਼ਨ 'ਬੁਲਡੋਜ਼ਰ' ਰਾਹੀਂ ਨਸ਼ਾ ਸਮੱਗਲਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਅਤੇ ਢਹਿ-ਢੇਰੀ ਕਰਨ ਬਾਰੇ ਦੱਸਿਆ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਤੇਜ਼ ਰਫ਼ਤਾਰ ਬੋਲੈਰੋ ਨੇ ਉਜਾੜਿਆ ਘਰ, ਮਾਪਿਆਂ ਦੇ ਸੋਹਣੇ-ਸੁਨੱਖੇ ਪੁੱਤ ਦੀ ਦਰਦਨਾਕ ਮੌਤ

ਕੇਜਰੀਵਾਲ ਨੇ ਕਿਹਾ ਕਿ ਜਲਦ ਹੀ ਹਰ ਪਿੰਡ ਵਿਚ ਅਤਿ-ਆਧੁਨਿਕ ਸਟੇਡੀਅਮ ਬਣਾਏ ਜਾਣਗੇ। ਉਨ੍ਹਾਂ ਨੇ ਸੂਬੇ ਦੇ ਉਦਯੋਗ ਅਨੁਕੂਲ ਰੁਖ਼ ਦਾ ਵੀ ਜ਼ਿਕਰ ਕੀਤਾ, ਜਿਸ ਨੇ ਮਹੱਤਵਪੂਰਨ ਨਿਵੇਸ਼ ਨੂੰ ਆਕਰਸ਼ਿਤ ਕੀਤਾ ਹੈ। ਕੇਜਰੀਵਾਲ ਨੇ ਪੂਰੇ ਪੰਜਾਬ ਵਿਚ ਨਵੇਂ ਫੋਕਲ ਪੁਆਇੰਟਾਂ ਦੀ ਸਥਾਪਨਾ ਅਤੇ ਫਾਸਟ ਟ੍ਰੈਕ ਪੰਜਾਬ ਪੋਰਟਲ ਦੀ ਸ਼ੁਰੂਆਤ ਦਾ ਜ਼ਿਕਰ ਕੀਤਾ ਤਾਂ ਜੋ ਨਿਵੇਸ਼ਕਾਂ ਨੂੰ 45 ਦਿਨਾਂ ਅੰਦਰ ਸਾਰੀਆਂ ਜ਼ਰੂਰੀ ਮਨਜ਼ੂਰੀਆਂ ਮਿਲ ਸਕਣ। ਉਨ੍ਹਾਂ ਕਿਹਾ ਕਿ ਪੰਜਾਬ, ਜੋ ਆਪਣੀ ਹਿੰਮਤ ਅਤੇ ਉੱਦਮੀ ਸੁਭਾਅ ਲਈ ਜਾਣਿਆ ਜਾਂਦਾ ਹੈ, ਹੁਣ ਭਾਰਤ ਦੇ ਉਭਾਰ ਦੀ ਅਗਵਾਈ ਕਰਨ ਲਈ ਤਿਆਰ ਹੈ।

ਇਹ ਵੀ ਪੜ੍ਹੋ: ਪੰਜਾਬੀਆਂ ਲਈ Good News: ਆਦਮਪੁਰ ਏਅਰਪੋਰਟ ਤੋਂ ਇਨ੍ਹਾਂ ਦੇਸ਼ਾਂ ਲਈ ਸ਼ੁਰੂ ਹੋਣ ਜਾ ਰਹੀ ਫਲਾਈਟ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News