ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਅਰਵਿੰਦ ਕੇਜਰੀਵਾਲ (ਵੀਡੀਓ)

05/29/2017 7:16:17 PM

ਅੰਮ੍ਰਿਤਸਰ (ਸੁਮਿਤ) : ਵਿਧਾਨ ਸਭਾ ਚੋਣਾਂ ''ਚ ਮਿਲੀ ਹਾਰ ਤੋਂ ਬਾਅਦ ਪਹਿਲੀ ਵਾਰ ਪੰਜਾਬ ਦੌਰੇ ''ਤੇ ਆਏ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਰੂ ਘਰ ਨਤਮਸਤਕ ਹੋਣ ਲਈ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਚੁੱਕੇ ਹਨ। ਪਾਰਟੀ ਸੂਤਰਾਂ ਮੁਤਾਬਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਕੇਜਰੀਵਾਲ ਪਾਰਟੀ ਵਰਕਰਾਂ ਅਤੇ ਆਗੂਆਂ ਨਾਲ ਮੁਲਾਕਾਤ ਵੀ ਕਰਨਗੇ।
ਸੂਤਰਾਂ ਮੁਤਾਬਕ ਅੰਮ੍ਰਿਤਸਰ-ਅਟਾਰੀ ਰੋਡ ''ਤੇ ਸਥਿਤ ਇਕ ਰਿਸੋਰਟ ਵਿਚ ਪਾਰਟੀ ਵਰਕਰਾਂ ਲਈ ਇਕ ਖਾਸ ਸਮਾਗਮ ਰੱਖਿਆ ਗਿਆ ਹੈ ਜਿੱਥੇ ਪਹੁੰਚ ਕੇ ਕੇਜਰੀਵਾਲ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਨਗੇ।

Gurminder Singh

This news is Content Editor Gurminder Singh