CM ਮਾਨ ਦੇ ਕੈਂਪ ਆਫ਼ਿਸ ''ਤੇ CBI ਰੇਡ ਨੂੰ ਲੈ ਕੇ ''ਆਪ'' ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਪਹਿਲਾ ਬਿਆਨ
Tuesday, Oct 06, 2026 - 07:47 PM (IST)
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ CBI ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੈਂਪ ਆਫ਼ਿਸ ਸਮੇਤ ਸੂਬੇ ਵਿਚ ਵੱਖ-ਵੱਖ ਥਾਵਾਂ 'ਤੇ ਕੀਤੀ ਗਈ ਛਾਪੇਮਾਰੀ ਨੂੰ ਭਾਜਪਾ ਦੀ ਬੌਖਲਾਹਟ ਕਰਾਰ ਦਿੰਦਿਆਂ ਆਖ਼ਿਆ ਹੈ ਕਿ ਪੰਜਾਬ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਰੇਡ ਦਾ ਜਵਾਬ ਦੇਣਗੇ।
ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਆਖਿਆ ਕਿ ਚੋਣਾਂ ਤੋਂ ਦੋ ਮਹੀਨੇ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਦੇ ਦਫ਼ਤਰ 'ਤੇ ਸੀ.ਬੀ.ਆਈ. ਦਾ ਛਾਪਾ ਭਾਜਪਾ ਦੀ ਬੌਖਲਾਹਟ ਦਾ ਨਤੀਜਾ ਹੈ। ਕੇਜਰੀਵਾਲ ਨੇ ਕਿਸਾਨ ਅੰਦੋਲਨ, ਪੰਜਾਬ ਦੇ ਪਾਣੀਆਂ ਦੇ ਮੁੱਦੇ ਤੇ ਪੰਜਾਬ ਯੂਨੀਵਰਸਿਟੀ ਦੇ ਮੁੱਦੇ ਦਾ ਜ਼ਿਕਰ ਕਰਦਿਆਂ ਦੋਸ਼ ਲਗਾਇਆ ਕਿ ਜਦੋਂ ਤੋਂ ਕੇਂਦਰ ਵਿਚ ਭਾਜਪਾ ਦੀ ਸਰਕਾਰ ਆਈ ਹੈ, ਇਸ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ ਹੈ ਤੇ ਹੁਣ ਉਹ ਪੰਜਾਬੀਆਂ ਦੇ ਚੁਣੇ ਹੋਏ ਮੁੱਖ ਮੰਤਰੀ ਨਾਲ ਵੀ ਧੱਕਾ ਕਰ ਰਹੀ ਹੈ।
चुनाव से दो महीने पहले पंजाब के मुख्यमंत्री कार्यालय पे CBI की रेड बीजेपी कि बौखलाहट का नतीजा है। जब से सेंटर में बीजेपी की सरकार आई है उसने पंजाबियों के साथ हमेशा ही धक्का किया है चाहे किसान आंदोलन हो, पंजाब के पानी का मुद्दा हो, पंजाब यूनिवर्सिटी का मुद्दा हो। और अब तो उनके चुने हुए मुख्यमंत्री के साथ भी धक्का कर रही। बीजेपी चुनाव लड़के पंजाब में जीत नहीं सकती तो ED-CBI के सहारे चुनाव लड़ना चाहती है। लेकिन पंजाबियों ने अपना मन बना लिया है और बीजेपी के CBI रेड का जवाब आने वाले चुनाव ने भगवंत मान को 100+ सीटों से जीता कर दोबारा मुख्यंत्री बना कर देंगे।
— Arvind Kejriwal (@ArvindKejriwal) October 6, 2026
'ਆਪ' ਸੁਪਰੀਮੋ ਨੇ ਅੱਗੇ ਕਿਹਾ ਕਿ ਭਾਜਪਾ ਪੰਜਾਬ ਵਿਚ ਚੋਣਾਂ ਲੜ ਕੇ ਨਹੀਂ ਜਿੱਤ ਸਕਦੀ ਤਾਂ ਉਹ ਈ.ਡੀ.-ਸੀ.ਬੀ.ਆਈ. ਦੀ ਮਦਦ ਨਾਲ ਚੋਣ ਲੜਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਆਪਣਾ ਮਨ ਬਣਾ ਲਿਆ ਹੈ ਕਿ ਉਹ ਆਉਣ ਵਾਲੀਆਂ ਚੋਣਾਂ ਵਿਚ 100 ਤੋਂ ਵੀ ਵੱਧ ਸੀਟਾਂ ਜਿਤਾ ਕੇ ਭਗਵੰਤ ਮਾਨ ਨੂੰ ਮੁੜ ਮੁੱਖ ਮੰਤਰੀ ਬਣਾ ਕੇ ਇਸ ਸੀ.ਬੀ.ਆਈ. ਛਾਪੇ ਦਾ ਮੂੰਹ ਤੋੜਵਾਂ ਜਵਾਬ ਦੇਣਗੇ।
