ਜਨਤਾ ਤੈਅ ਕਰੇਗੀ ‘ਆਪ’ ਦਾ CM ਚਿਹਰਾ, ਕੇਜਰੀਵਾਲ ਨੇ ਜਾਰੀ ਕੀਤਾ ਮੋਬਾਇਲ ਨੰਬਰ

Thursday, Jan 13, 2022 - 07:16 PM (IST)

ਜਨਤਾ ਤੈਅ ਕਰੇਗੀ ‘ਆਪ’ ਦਾ CM ਚਿਹਰਾ, ਕੇਜਰੀਵਾਲ ਨੇ ਜਾਰੀ ਕੀਤਾ ਮੋਬਾਇਲ ਨੰਬਰ

ਜਲੰਧਰ/ਮੋਹਾਲੀ (ਵੈੱਬ ਡੈਸਕ, ਪਰਦੀਪ)—  ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਮੋਹਾਲੀ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ਸੀ. ਐੱਮ. ਦੇ ਚਿਹਰੇ ਨੂੰ ਲੈ ਕੇ ਇਕ ਵਟਸਐੱਪ ਨੰਬਰ ਜਾਰੀ ਕੀਤਾ ਹੈ, ਜਿਸ ਦੇ ਰਾਹੀਂ ਜਨਤਾ ਤੋਂ ਪੁੱਛਿਆ ਜਾਵੇਗਾ ਕਿ ਪੰਜਾਬ ’ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ। ਆਪ ਆਦਮੀ ਪਾਰਟੀ ਵੱਲੋਂ ਪੰਜਾਬ ’ਚ ਮੁੱਖ ਮੰਤਰੀ ਦਾ ਚਿਹਰਾ ਚੁਣਨ ਨੂੰ ਲੈ ਕੇ 70748-70748 ਨੰਬਰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 17 ਤਾਰੀਖ਼ ਸ਼ਾਮ 5 ਵਜੇ ਤੱਕ ਉਕਤ ਨੰਬਰ ਜਾਰੀ ਰਹੇਗਾ ਅਤੇ ਉਸ ਤੋਂ ਬਾਅਦ ਜਨਤਾ ਵੱਲੋਂ ਭੇਜੇ ਗਏ ਜਵਾਬਾਂ ਨੂੰ ਵੇਖਦੇ ਹੋਏ ਪੰਜਾਬ ’ਚ ਆਮ ਆਦਮੀ ਪਾਰਟੀ ਦੇ ਸੀ.ਐੱਮ. ਚਿਹਰਾ ਚੁਣਿਆ ਜਾਵੇਗਾ। ਜਾਰੀ ਕੀਤੇ ਗਏ ਨੰਬਰ ’ਤੇ ਜਨਤਾ ਫ਼ੋਨ, ਮੈਸਜ ਜਾਂ ਵਟਸਐੱਪ ’ਤੇ ਵੀ ਕਾਲ ਕਰ ਸਕਦੀ ਹੈ। 

ਇਹ ਵੀ ਪੜ੍ਹੋ: ਅਹਿਮ ਖ਼ਬਰ: ਰਾਧਾ ਸੁਆਮੀ ਸਤਿਸੰਗ ਘਰਾਂ ’ਚ ਹੋਣ ਵਾਲੇ ਹਫ਼ਤਾਵਾਰੀ ਸਤਿਸੰਗ ਮੁਲਤਵੀ

 

PunjabKesari

ਉਥੇ ਹੀ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਹੋਣ ਦੀਆਂ ਚਰਚਾਵਾਂ ’ਤੇ ਕੇਜਰੀਵਾਲ ਨੇ ਵੱਡਾ ਬਿਆਨ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਭਗਵੰਤ ਮਾਨ ਨੂੰ ਮੁੱਖ ਮੰਤਰੀ ਚਿਹਰਾ ਬਣਾਉਣਾ ਚਾਹੁੰਦੇ ਸਨ, ਜਿਸ ਦੇ ਲਈ ਉਨ੍ਹਾਂ ਵੱਲੋਂ ਭਗਵੰਤ ਮਾਨ ਨਾਲ ਗੱਲਬਾਤ ਵੀ ਕੀਤੀ ਗਈ ਸੀ ਪਰ ਇਸ ਸਬੰਧ ’ਚ ਭਗਵੰਤ ਮਾਨ ਨੇ ਜਨਤਾ ਤੋਂ ਪੁੱਛਣ ਲਈ ਕਿਹਾ। ਭਗਵੰਤ ਮਾਨ ਨੇ ਕਿਹਾ ਕਿ ਜਨਤਾ ਤੋਂ ਰਾਏ ਲੈਣੀ ਚਾਹੀਦੀ ਹੈ ਕਿ ਲੋਕ ਪੰਜਾਬ ’ਚ ‘ਆਪ’ ਦਾ ਮੁੱਖ ਮੰਤਰੀ ਕਿਸ ਨੂੰ ਵੇਖਣਾ ਚਾਹੁੰਦੇ ਹਨ।

ਇਹ ਵੀ ਪੜ੍ਹੋ: CM ਚੰਨੀ ਦਾ ਵੱਡਾ ਬਿਆਨ, PM ਮੋਦੀ ਦੇ ਦੌਰੇ ਦੌਰਾਨ ਲਾਠੀਚਾਰਜ ਹੁੰਦਾ ਤਾਂ ਪੰਜਾਬ ਦੇ ਹਾਲਾਤ ਖ਼ਰਾਬ ਹੋ ਜਾਂਦੇ

ਭਗਵੰਤ ਮਾਨ ਨੇ ਕਿਹਾ ਕਿ ਜੋ ਵੀ ਜਨਤਾ ਮੈਨੂੰ ਜ਼ਿੰਮੇਵਾਰੀ ਦੇਵੇਗੀ, ਮੈਂ ਉਸ ਨੂੰ ਚੰਗੀ ਤਰ੍ਹਾਂ ਨਾਲ ਨਿਭਾਵਾਂਗਾ। ਉਨ੍ਹਾਂ ਕਿਹਾ ਕਿ ਅਕਸਰ ਪਾਰਟੀਆਂ ਵੱਲੋਂ ਕਦੇ ਬੇਟੇ ਨੂੰ ਮੁੱਖ ਮੰਤਰੀ ਬਣਾ ਦਿੱਤਾ ਜਾਂਦਾ ਹੈ ਜਾਂ ਕਦੇ ਕਿਸੇ ਨੂੰ। ਇਸ ਦੇ ਬਾਅਦ ਹੁਣ ਇਹ ਨੰਬਰ ਜਾਰੀ ਕੀਤਾ ਗਿਆ ਹੈ। ਕੇਜਰੀਵਾਲ ਨੇ ਕਿਹਾ ਕਿ ‘ਆਪ’ ਦਾ ਜੋ ਵੀ ਮੁੱਖ ਮੰਤਰੀ ਦਾ ਚਿਹਰਾ ਹੋਵੇਗਾ ਕਿ ਉਹੀ ਪੰਜਾਬ ਦਾ ਅਗਲਾ ਮੁੱਖ ਮੰਤਰੀ ਹੋਵੇਗਾ।

ਇਹ ਵੀ ਪੜ੍ਹੋ: ਕੋਰੋਨਾ ਦੇ ਵੱਧਦੇ ਕੇਸਾਂ ਸਬੰਧੀ ਉੱਪ ਮੁੱਖ ਮੰਤਰੀ ਓ. ਪੀ. ਸੋਨੀ ਨੇ ਸਰਕਾਰੀ ਹਸਪਤਾਲਾਂ ਨੂੰ ਦਿੱਤੇ ਇਹ ਨਿਰਦੇਸ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News