ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ’ਚ, ਮਨੀਸ਼ ਤਿਵਾੜੀ ਦੇ ਹੱਕ 'ਚ ਕੱਢਣਗੇ ਰੋਡ ਸ਼ੋਅ

Wednesday, May 29, 2024 - 09:52 AM (IST)

ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ’ਚ, ਮਨੀਸ਼ ਤਿਵਾੜੀ ਦੇ ਹੱਕ 'ਚ ਕੱਢਣਗੇ ਰੋਡ ਸ਼ੋਅ

ਚੰਡੀਗੜ੍ਹ (ਨਵਿੰਦਰ) : ਪੰਜਾਬ 'ਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਾਂ ਪੈਣ ਨੂੰ ਕੁੱਝ ਹੀ ਸਮਾਂ ਬਾਕੀ ਬਚਿਆ ਹੈ। ਇਸ ਦੌਰਾਨ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਲਈ ਦਿਨ-ਰਾਤ ਇਕ ਕੀਤਾ ਹੋਇਆ ਹੈ।

ਇਹ ਵੀ ਪੜ੍ਹੋ : 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੇ ਪਾਈ ਵੋਟ, ਚੋਣ ਅਧਿਕਾਰੀ ਦੀ ਅਗਵਾਈ ਹੇਠ ਕਰਵਾਈ ਵੋਟਿੰਗ

ਇਸ ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਪਹੁੰਚ ਰਹੇ ਹਨ। ਕੇਜਰੀਵਾਲ ਇੱਥੇ ‘ਇੰਡੀਆ’ ਗਠਜੋੜ ਦੇ ਸਾਂਝੇ ਉਮੀਦਵਾਰ ਮਨੀਸ਼ ਤਿਵਾੜੀ ਦੇ ਹੱਕ ’ਚ ਰੋਡ ਸ਼ੋਅ ਕਰਨਗੇ।

ਇਹ ਵੀ ਪੜ੍ਹੋ : ਚੋਣ ਪ੍ਰਚਾਰ ਲਈ ਅਬੋਹਰ ਪੁੱਜੇ CM ਮਾਨ ਬੋਲੇ, 'ਕਿਸੇ ਦੇ ਘਰ ਦਾ ਚੁੱਲ੍ਹਾ ਬੁਝਣ ਨਹੀਂ ਦਿਆਂਗੇ (ਵੀਡੀਓ)

ਇਸ ਤੋਂ ਪਹਿਲਾਂ ਚੰਡੀਗੜ੍ਹ ਨਗਰ ਨਿਗਮ ਦੀਆਂ 2021 ’ਚ ਹੋਈਆਂ ਚੋਣਾਂ ਦੌਰਾਨ ਉਹ ਚੰਡੀਗੜ੍ਹ ਚੋਣ ਪ੍ਰਚਾਰ ਕਰਨ ਲਈ ਆਏ ਸਨ। ਇਹ ਰੋਡ ਸ਼ੋਅ ਚੰਡੀਗੜ੍ਹ ਦੇ ਬਾਪੂ ਧਾਮ ਕਾਲੋਨੀ ’ਚ ਰਾਤ ਤਕਰੀਬਨ 8 ਵਜੇ ਸ਼ੁਰੂ ਹੋਵੇਗਾ। ਰੋਡ ਸ਼ੋਅ ਦਾ ਪੈਂਡਾ ਤਕਰੀਬਨ ਅੱਧਾ ਕਿਲੋਮੀਟਰ ਦੇ ਕਰੀਬ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 


author

Babita

Content Editor

Related News