ਲੁਧਿਆਣਾ 'ਚ ਕੇਜਰੀਵਾਲ ਨੇ ਅਸ਼ੋਕ ਪਰਾਸ਼ਰ ਦੇ ਹੱਕ 'ਚ ਕੀਤਾ ਰੋਡ ਸ਼ੋਅ, ਵਿਰੋਧੀਆਂ 'ਤੇ ਕੀਤੇ ਤਿੱਖੇ ਵਾਰ
Monday, May 27, 2024 - 08:46 PM (IST)
ਲੁਧਿਆਣਾ- ਦਿੱਲੀ ਦੇ ਮੁੱਖ ਮੰਤਰੀ ਤੇ 'ਆਮ ਆਦਮੀ ਪਾਰਟੀ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਵਿਖੇ 'ਆਪ' ਦੇ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਨ ਪਹੁੰਚੇ।
ਇਸ ਦੌਰਾਨ ਉਨ੍ਹਾਂ ਨੇ 'ਆਪ' ਵਰਕਰਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਇੰਨੇ ਵੱਡੇ ਇਕੱਠ ਨੂੰ ਦੇਖ ਕੇ ਬਹੁਤ ਖੁਸ਼ੀ ਹੋ ਰਹੀ ਹੈ। ਇਸ ਤੋਂ ਬਾਅਦ ਉਨ੍ਹਾਂ ਭਾਜਪਾ 'ਤੇ ਨਿਸ਼ਾਨਾ ਵਿਨ੍ਹਦਿਆਂ ਕਿਹਾ ਕਿ ਭਾਜਪਾ ਨੇ ਵੱਡੀਆਂ ਧਮਕੀਆਂ ਦਿੱਤੀਆਂ ਹਨ ਕਿ 4 ਜੂਨ ਨੂੰ ਜੇਕਰ ਭਾਜਪਾ ਦੀ ਸਰਕਾਰ ਬਣ ਗਈ ਤਾਂ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦੇਣਗੇ।
ਇਹ ਵੀ ਪੜ੍ਹੋ- ਪੰਜਾਬ ਦੀ ਸਿਆਸਤ 'ਚ ਇਕ ਹੋਰ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਆਗੂ ਨੂੰ ਕੱਢਿਆ ਪਾਰਟੀ 'ਚੋਂ ਬਾਹਰ
ਉਨ੍ਹਾਂ ਅੱਗੇ ਕਿਹਾ ਕਿ ਜੇਕਰ ਭਾਜਪਾ ਸੱਤਾ 'ਚ ਆਈ ਤਾਂ ਉਹ ਪੰਜਾਬ ਦੇ ਲੋਕਾਂ ਦੇ ਜ਼ੀਰੋ ਬਿਜਲੀ ਦੇ ਬਿੱਲ ਵਾਲੀ ਸਕੀਮ ਵੀ ਬੰਦ ਕਰ ਦੇਣਗੇ। ਇਸ ਕਾਰਨ ਲੋਕ ਭਾਜਪਾ ਨੂੰ ਇਸ ਵਾਰ ਇਕ ਵੀ ਵੋਟ ਨਾ ਪਾਉਣ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਤੋਂ ਡਰਦੇ ਹਨ, ਇਸੇ ਕਾਰਨ ਉਹ ਝੂਠੇ ਮਾਮਲਿਆਂ 'ਚ ਫਸਾ ਕੇ ਜੇਲ੍ਹ ਭੇਜ ਰਹੇ ਹਨ।
ਅੱਗੇ ਉਨ੍ਹਾਂ ਕਿਹਾ ਕਿ ਭਾਜਪਾ ਦੇ ਇਹ ਮਨਸੂਬੇ ਪੂਰੇ ਨਾ ਹੋਣ, ਇਸ ਲਈ ਲੋਕ ਵਧ-ਚੜ੍ਹ ਕੇ 'ਆਪ' ਨੂੰ ਵੋਟ ਪਾਉਣ ਤਾਂ ਜੋ ਕੇਂਦਰ ਦੀ ਤਾਨਾਸ਼ਾਹ ਸਰਕਾਰ ਨੂੰ ਹਟਾਇਆ ਜਾ ਸਕੇ। ਉਨ੍ਹਾਂ ਅੱਗੇ ਲੁਧਿਆਣਾ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਸ਼ੋਕ ਪਰਾਸ਼ਰ ਪੱਪੀ ਨੂੰ ਵੋਟਾਂ ਪਾ ਕੇ ਕਾਮਯਾਬ ਬਣਾਉਣ ਤਾਂ ਜੋ ਉਹ ਸੰਸਦ 'ਚ ਲੁਧਿਆਣਾ ਤੇ ਪੰਜਾਬ ਦੇ ਮੁੱਦੇ ਉਠਾ ਸਕਣ ਤੇ ਤਰੱਕੀ 'ਚ ਆਪਣਾ ਯੋਗਦਾਨ ਪਾ ਸਕਣ।
ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ 2024 : 1 ਜੂਨ ਨੂੰ ਇੰਝ ਦਿਖੇਗਾ EVM, ਜਲੰਧਰ ਹਲਕੇ 'ਚ ਇਸ ਤਰ੍ਹਾਂ ਹੋਵੇਗੀ ਉਮੀਦਵਾਰਾਂ ਦੀ ਤਰਤੀਬ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e