ਲੁਧਿਆਣਾ ਪਹੁੰਚੇ ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ਇਹ ਸਿਰਫ਼ ਟ੍ਰੇਲਰ ਸੀ, ਪਿਕਚਰ ਅਜੇ ਬਾਕੀ ਹੈ

Monday, Mar 17, 2025 - 01:58 PM (IST)

ਲੁਧਿਆਣਾ ਪਹੁੰਚੇ ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ਇਹ ਸਿਰਫ਼ ਟ੍ਰੇਲਰ ਸੀ, ਪਿਕਚਰ ਅਜੇ ਬਾਕੀ ਹੈ

ਲੁਧਿਆਣਾ (ਵੈੱਬ ਡੈਸਕ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਵਿਖੇ ਜਵਾਹਰ ਨਗਰ ਵਿਖੇ ਪਹੁੰਚੇ। ਇਥੇ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਰਾਜ ਸਭਾ ਮੈਂਬਰ ਅਤੇ ਲੁਧਿਆਣਾ ਵੈਸਟ ਹਲਕੇ ਤੋਂ ਜ਼ਿਮਨੀ ਚੋਣ ਲਈ ਐਲਾਨੇ ਗਏ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ਵਿਚ ਰੈਲੀ ਕੀਤੀ, ਉਥੇ ਹੀ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ। 

ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਲੋਕਾਂ 'ਚ ਵਿਚਰ ਕੇ ਬਹੁਤ ਚੰਗਾ ਲਗਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਪੁੱਛਣਾ ਚਾਹੁੰਦਾ ਹਾਂ ਕੀ ਦੇਸ਼ ਨੂੰ ਆਜ਼ਾਦ ਹੋਏ 75 ਸਾਲ ਹੋ ਗਏ ਹਨ ਪਰ ਕੋਈ ਵੀ ਮੁੱਖ ਮੰਤਰੀ ਜਾਂ ਮੰਤਰੀ ਤੁਹਾਨੂੰ ਜਵਾਹਰ ਕੈਂਪ ਮਿਲਣ ਲਈ ਆਇਆ ? ਉਨ੍ਹਾਂ ਕਿਹਾ ਕਿਸੇ ਵੀ ਮੁੱਖ ਮੰਤਰੀ ਦੀ ਹਿੰਮਤ ਨਹੀਂ ਹੋਈ ਕਿ ਉਹ ਜਨਤਾ ਨੂੰ ਮਾਈਕ ਦੇ ਕੇ ਪੁੱਛੇ ਦੱਸੋ ਕੀ ਪੁੱਛਣਾ ਚਾਹੁੰਦੇ ਹੋ ਪਰ ਭਗਵੰਤ ਮਾਨ ਪਹਿਲਾ ਮੁੱਖ ਮੰਤਰੀ ਹੈ ਜਿਸ ਨੇ ਜਨਤਾ ਦੇ ਹੱਥ 'ਚ ਮਾਈਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਬਹੁਤ ਵੱਡੇ ਕਦਮ ਚੁੱਕੇ ਹਨ, ਜੋ ਕਿ ਅਜੇ ਸਿਰਫ਼ ਟ੍ਰੇਲਰ ਹੀ ਸੀ ਪਰ ਪਿਕਚਰ ਦੇਖਣੀ ਬਾਕੀ ਹੈ।

ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਸ਼ੇ ਦਾ ਧੰਦਾ ਪਹਿਲਾਂ ਪਾਰਟੀਆਂ ਕਰਦੀਆਂ ਸੀ ਪਰ 'ਆਪ' ਸਰਕਾਰ ਧੰਦਾ ਨਹੀਂ ਕਰਵਾ ਰਹੀ। ਇਸ ਕਰਕੇ ਸਰਕਾਰ 'ਚ ਹਿੰਮਤ ਹੈ ਤਾਂ ਹੀ ਨਸ਼ਾ ਤਸਕਰਾਂ ਦੇ ਘਰ ਬਲਡੋਜ਼ਰ ਚਲਵਾਏ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਸਖ਼ਤ ਸ਼ਬਦਾਂ 'ਚ ਕਿਹਾ ਜੇਕਰ ਕਈ ਵੀ ਵਿਅਕਤੀ ਨਸ਼ੇ ਦਾ ਕਾਰੋਬਾਰ ਕਰਦਾ ਫੜਿਆ ਗਿਆ ਤਾਂ ਉਸ 'ਤੇ ਸਖ਼ਤ ਕਾਰਵਾਈ ਹੋਵੋਗੀ ਤੇ ਇਕ ਵੀ ਤਸਕਰ ਨੂੰ ਨਹੀਂ ਛੱਡਾਂਗੇ। ਉਨ੍ਹਾਂ ਕਿਹਾ ਕਿ ਜੇਕਰ ਹੁਣ ਪਾਕਿਸਤਾਨ ਵੱਲੋਂ ਡਰੋਨ ਆਉਂਦਾ ਹੈ ਤਾਂ ਉਸ ਨੂੰ ਕੋਈ ਚੁੱਕਣ ਲਈ ਨਹੀਂ ਜਾ ਰਿਹਾ। ਇੱਥੋਂ ਪਤਾ ਲੱਗ ਰਿਹਾ ਹੈ ਕਿ ਪੰਜਾਬ 'ਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਪੰਜਾਬ 'ਚ ਅਜਿਹੇ ਕੰਮ ਬੰਦ ਕਰਨ ਲਈ ਤੁਹਾਡਾ ਸਹਿਯੋਗ ਚਾਹੀਦਾ ਹੈ। 

ਕੇਜਰੀਵਾਲ ਨੇ ਅੱਗੇ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਅਤੇ ਗੈਂਗਸਟਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ 70 ਸਾਲ ਤੋਂ ਪੰਜਾਬ ਦਾ ਜੋ ਹਾਲ ਕੀਤਾ ਹੈ ਉਸ ਨੂੰ 3 ਸਾਲ 'ਚ ਥੋੜਾ ਬਹੁਤ ਸੁਧਾਰ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਉਮੀਦ ਹੈ ਕਿ ਜਿਵੇਂ ਪੰਜਾਬ ਸਰਕਾਰ ਚੱਲ ਰਹੀ ਹੈ ਉਹ ਇਕ ਦਿਨ ਨਸ਼ਾ ਵੀ ਖ਼ਤਮ ਕਰੇਗੀ ਅਤੇ ਬੇਰੁਜ਼ਗਾਰੀ ਵੀ ਖ਼ਤਮ ਦੇਵੇਗੀ।

ਇਹ ਵੀ ਪੜ੍ਹੋ-  ਪੰਜਾਬ ਸਰਕਾਰ ਨੇ 11 ਪਿੰਡਾਂ ਨੂੰ ਲੈ ਕੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਕੀਤੇ ਸਖ਼ਤ ਆਦੇਸ਼ ਜਾਰੀ

ਇਸ ਦੌਰਾਨ ਉਨ੍ਹਾਂ ਬਿਜਲੀ ਬਾਰੇ ਬੋਲਦੇ ਕਿਹਾ ਕਿ ਪੂਰੇ ਦੇਸ਼ 'ਚ ਦੋ ਸੂਬਿਆਂ ਦਿੱਲੀ ਅਤੇ ਪੰਜਾਬ 'ਚ ਹੀ ਬਿਜਲੀ ਫ੍ਰੀ ਦਿੱਤੀ ਜਾ ਰਹੀ ਹੈ ਪਰ ਇੰਨੇ ਸਾਲਾਂ ਤੋਂ ਕਿਸੇ ਸਰਕਾਰ ਨੇ ਬਿਜਲੀ ਫ੍ਰੀ ਕਿਉਂ ਨਹੀਂ ਕੀਤੀ। ਸਰਕਾਰਾਂ ਤਾਂ ਕਹਿੰਦੀਆਂ ਸੀ ਕਿ ਖ਼ਜਾਨਾ ਖਾਲੀ ਹੈ ਪਰ ਆਪ ਸਰਕਾਰ ਨੇ ਕਦੇ ਵੀ ਖਜਾਨਾ ਖਾਲੀ ਹੋਣ ਦੀ ਗੱਲ ਨਹੀਂ ਕੀਤੀ। ਉਨ੍ਹਾਂ ਕਿਹਾ ਜੋ ਵੀ ਹੈ ਤੁਹਾਡੇ ਲੋਕਾਂ ਲਈ ਹੀ ਹੈ। ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਲੁਧਿਆਣਾ ਦੇ ਜਵਾਹਰ ਨਗਰ 'ਚ ਮਹੀਨੇ ਅੰਦਰ ਨਵੀਂ ਸੜਕਾਂ ਅਤੇ ਸਟ੍ਰੀਟ ਲਾਈਟਾਂ ਲਗਾਈਆਂ ਜਾਣਗੀਆਂ। ਨਾਲ ਹੀ ਗਰਮੀਆਂ 'ਚ ਟਰਾਂਸਫਾਰਮ ਲਗਾਵਾਂ ਦਿੱਤੇ ਜਾਣਗੇ ਕਿ ਇਕ ਮਿੰਟ ਵੀ ਬਿਜਲੀ ਬੰਦ ਨਾ ਹੋਵੇ। ਉਨ੍ਹਾਂ ਕਿਹਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News