ਵੱਡੀ ਖ਼ਬਰ : SC ਭਾਈਚਾਰੇ ਦੇ ਲੋਕਾਂ ਨੂੰ ਅਰਵਿੰਦ ਕੇਜਰੀਵਾਲ ਨੇ ਦਿੱਤੀਆਂ 5 ਗਰੰਟੀਆਂ

Tuesday, Dec 07, 2021 - 03:53 PM (IST)

ਹੁਸ਼ਿਆਰਪੁਰ (ਬਿਊਰੋ) - ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਅੱਜ ਐੱਸ.ਸੀ ਭਾਈਚਾਰੇ ਨਾਲ ਸੰਬਧਿਤ ਲੋਕਾਂ ਨੂੰ ਸਹੂਲਤਾਵਾਂ ਦੇਣ ਦਾ ਐਲਾਨ ਕਰ ਦਿੱਤਾ ਹੈ। ਕੇਜਰੀਵਾਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ SC ਭਾਈਚਾਰੇ ਦੇ ਲੋਕਾਂ ਨੂੰ ਇਹ 5 ਸਹੂਲਤਾਵਾਂ ਖ਼ਾਸ ਤੌਰ ’ਤੇ ਦਿੱਤੀਆਂ ਜਾਣਗੀਆਂ। ਕੇਜਰੀਵਾਲ ਨੇ ਕਿਹਾ ਕਿ ਪਹਿਲੀ ਗਰੰਟੀ ਅਨੁਸਾਰ ਹਰੇਕ ਬੱਚੇ ਨੂੰ ਚੰਗੀ ਅਤੇ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ। ਦੂਜੀ ਗਰੰਟੀ ਅਨੁਸਾਰ ਬੱਚਿਆਂ ਦੀ ਕੋਚਿੰਗ ਫੀਸ ਸਰਕਾਰ ਵਲੋਂ ਦਿੱਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ

ਕੇਜਰੀਵਾਲ ਨੇ ਕਿਹਾ ਕਿ ਤੀਸਰੀ ਗਰੰਟੀ ਅਨੁਸਾਰ ਸਿੱਖਿਆ ਹਾਸਲ ਕਰਨ ਲਈ ਵਿਦਿਆਰਥੀਆਂ ਨੂੰ ਵਿਦੇਸ਼ ਭੇਜੇਗੀ ਸਰਕਾਰ। ਚੌਥੀ ਗਰੰਟੀ ਅਨੁਸਾਰ SC ਭਾਈਚਾਰੇ ਦੇ ਲੋਕਾਂ ਨੂੰ ਸਰਕਾਰ ਬਣਨ ’ਤੇ ਸਾਰੀਆਂ ਸਿਹਤ ਸਹੂਲਤਾਵਾਂ ਬਿਲਕੁਲ ਮੁਫ਼ਤ ਦਿੱਤੀਆਂ ਜਾਣਗੀਆਂ। ਕੇਜਰੀਵਾਲ ਦੇ ਪੰਜਵੀਂ ਗਰੰਟੀ ਦਿੰਦੇ ਹੋਏ ਕਿਹਾ ਕਿ ਜਨਾਨੀਆਂ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 6 ਦਿਨਾਂ ਤੋਂ ਲਾਪਤਾ ਬੱਚੀ ਦੀ ਰੇਤ ’ਚ ਦੱਬੀ ਹੋਈ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਇਸ ਮੌਕੇ ਕੇਜਰੀਵਾਲ ਨੇ ਸਿੱਖਿਆ ਨੂੰ ਲੈ ਕੇ ਚੰਨੀ ਸਰਕਾਰ ’ਤੇ ਵੱਡਾ ਹਮਲਾ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਦੀ ਸਰਕਾਰ ਕਹਿੰਦੀ ਹੈ ਕਿ ਪੰਜਾਬ ਦੇ ਸਕੂਲ ਪਹਿਲਾਂ ਨਾਲੋ ਚੰਗੇ ਹਨ। ਪੰਜਾਬ ’ਚ ਸਿੱਖਿਆ ਨੂੰ ਲੈ ਕੇ ਕੇਜਰੀਵਾਲ ਨੇ ਸਵਾਲ ਚੁੱਕਦੇ ਹੋਏ ਕਿਹਾ ਕਿ ਪੰਜਾਬ ’ਚ ਸਿੱਖਿਆ ਦਾ ਬੁਰਾ ਹਾਲ ਹੋਇਆ ਪਿਆ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬੇੜਾ ਗਰਕ ਹੋਇਆ ਪਿਆ ਹੈ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਕਈ ਸਰਕਾਰੀ ਸਕੂਲ ਅਜਿਹੇ ਹਨ, ਜਿਥੇ ਬੱਚਿਆਂ ਨੂੰ ਪੜ੍ਹਾਉਣ ਲਈ ਇਕ ਵੀ ਅਧਿਆਪਕ ਨਹੀਂ। ਇਸ ਤੋਂ ਇਹ ਸਾਬਿਤ ਹੁੰਦਾ ਹੈ ਕਿ ਪੰਜਾਬ ਸਰਕਾਰ ਸਕੂਲਾਂ ਦੀ ਹਾਲਤ ਸੁਧਾਰਨ ਦੀ ਮਰਸ਼ਾ ਨਹੀਂ ਰੱਖਦੀ।

ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ

ਕੇਜਰੀਵਾਲ ਨੇ ਕਿਹਾ ਕਿ ਚੰਨੀ ਸਰਕਾਰ ਨੇ ਲੋਕਾਂ ਨੂੰ 5-5 ਮਰਲੇ ਦੇ ਪਲਾਂਟ ਦੇਣ ਦੀ ਗੱਲ ਕਹੀ ਸੀ, ਜੋ ਉਨ੍ਹਾਂ ਨੇ ਅਜੇ ਤੱਕ ਨਹੀਂ ਦਿੱਤੇ। ਕੈਪਟਨ ਨੇ ਵੀ ਲੋਕਾਂ ਤੋਂ ਫਾਰਮ ਭਰਵਾ ਕੇ ਉਨ੍ਹਾਂ ਨੂੰ ਰੁਜ਼ਗਾਰ ਨਹੀਂ ਦਿੱਤਾ, ਜਿਸ ਕਰਕੇ ਲੋਕ ਕਾਰਡ ਲੈ ਕੇ ਨੌਕਰੀਆਂ ਦੀ ਭਾਲ ਕਰ ਰਹੇ ਹਨ। 

ਨੋਟ- ਇਸ ਖ਼ਬਰ ਸੰਬਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


rajwinder kaur

Content Editor

Related News