ਭਰੇ ਸਮਾਗਮ ''ਚ ਬੋਲੇ ਕੇਜਰੀਵਾਲ-ਨਸ਼ਾ ਛੱਡਣ ਵਾਲੇ ਦੀ ਕਹਾਣੀ ਸੁਣ ਅੱਖਾਂ ''ਚ ਆਇਆ ਪਾਣੀ (ਵੀਡੀਓ)
Saturday, May 17, 2025 - 02:31 PM (IST)

ਹੁਸ਼ਿਆਰਪੁਰ : ਇੱਥੇ ਜਲਾਲਪੁਰ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਸਮਾਗਮ ਦੀ ਅਗਵਾਈ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਇੱਥੇ ਨਸ਼ਾ ਛੱਡਣ ਵਾਲੇ ਲੋਕਾਂ ਨੇ ਆਪਣੀ ਕਹਾਣੀ ਸੁਣਾਈ ਹੈ। ਇਨ੍ਹਾਂ ਕਹਾਣੀਆਂ ਨੂੰ ਸੁਣ ਕੇ ਸਭ ਦਾ ਦਿਲ ਪਸੀਜ ਗਿਆ ਅਤੇ ਇੱਥੋਂ ਤੱਕ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੇਰੀਆਂ ਅੱਖਾਂ 'ਚ ਪਾਣੀ ਆ ਗਿਆ ਅਤੇ ਸਭ ਦੀਆਂ ਅੱਖਾਂ ਨਮ ਹੋ ਗਈਆਂ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਨਵੇਂ ਹੁਕਮ ਹੋ ਗਏ ਜਾਰੀ
ਉਨ੍ਹਾਂ ਕਿਹਾ ਕਿ ਇਹ ਨਸ਼ਾ ਕੋਈ 5 ਜਾਂ 10 ਦਿਨ ਪਹਿਲਾਂ ਨਹੀਂ ਆਇਆ, ਸਗੋਂ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਅਤੇ ਬੱਚਿਆਂ ਨੂੰ ਹਨ੍ਹੇਰੇ 'ਚ ਡੁਬੋ ਦਿੱਤਾ। ਉਨ੍ਹਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਛੇੜੀ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਦੇ ਘਰ ਢਾਹੇ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਹੁਣ ਗ੍ਰਨੇਡ ਹਮਲੇ ਦੀ ਕੋਸ਼ਿਸ਼! ਇਲਾਕੇ ਦੇ ਲੋਕਾਂ ਦੇ ਸੁੱਕ ਗਏ ਸਾਹ (ਤਸਵੀਰਾਂ)
ਹੁਣ ਪੂਰੇ ਪੰਜਾਬ ਅੰਦਰ ਇਕ ਉਮੀਦ ਜਾਗੀ ਹੈ ਅਤੇ ਲੋਕ ਆਪਣੀ ਜ਼ਿੰਮੇਵਾਰੀ ਲੈ ਰਹੇ ਹਨ ਕਿ ਅਸੀਂ ਆਪਣੇ ਇਲਾਕੇ ਅਤੇ ਪਿੰਡ ਨੂੰ ਨਸ਼ਾ ਮੁਕਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੁਹਾਡੇ ਨਾਲ ਖੜ੍ਹੀ ਹੈ ਅਤੇ ਹਰ ਇੱਕ ਚੀਜ਼ ਸਰਕਾਰ ਮੁਹੱਈਆ ਕਰਵਾਏਗੀ ਅਤੇ ਪੂਰੇ ਹਾਲ 'ਚ ਅਸੀਂ ਨਸ਼ੇ ਨੂੰ ਪੰਜਾਬ 'ਚੋਂ ਖ਼ਤਮ ਕਰਨਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8