ਕੇਜਰੀਵਾਲ ਨੇ ਵੀਡੀਓ ਸਾਂਝੀ ਕਰ ਮੁੜ ਕੱਸਿਆ CM ਚੰਨੀ ’ਤੇ ਤੰਜ, ਕਿਹਾ ‘ਇੰਝ ਕਰਦੇ ਹੋ ਮਸਲੇ ਦਾ ਹੱਲ?’
Wednesday, Dec 08, 2021 - 11:42 AM (IST)
ਚੰਡੀਗੜ੍ਹ (ਬਿਊਰੋ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਾਰ-ਵਾਰ ਨਿਸ਼ਾਨਾ ਵਿੰਨ੍ਹਦੇ ਨਜ਼ਰ ਆ ਰਹੇ ਹਨ। ਕੇਜਰੀਵਾਲ ਨੇ ਅੱਜ ਇਕ ਵੀਡੀਓ ਸ਼ੇਅਰ ਕਰਦੇ ਹੋਏ ਮੁੜ ਮੁੱਖ ਮੰਤਰੀ ਚੰਨੀ ਨੂੰ ਲੰਮੇ ਹੱਥੀਂ ਲਿਆ ਹੈ। ਕੇਜਰੀਵਾਲ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ’ਤੇ ਹੋ ਰਹੇ ਅੱਤਿਆਚਾਰ ਅਤੇ ਉਨ੍ਹਾਂ ਦੀ ਕੀਤੀ ਜਾ ਰਹੀ ਕੁੱਟਮਾਰ ਨੂੰ ਲੈ ਕੇ ਇਕ ਵੀਡੀਓ ਆਪਣੇ ਟਵੀਟਰ ’ਤੇ ਸਾਂਝੀ ਕੀਤੀ ਹੈ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ
ਕੇਜਰੀਵਾਲ ਨੇ ਮੁੱਖ ਮੰਤਰੀ ਚੰਨੀ ’ਤੇ ਤੰਜ ਕੱਸਦੇ ਹੋਏ ਕਿਹਾ ਕਿ ‘‘ਚੰਨੀ ਜੀ, ਅਧਿਆਪਕਾਂ ਦੀ ਇਸ ਤਰ੍ਹਾਂ ਕੁੱਟਮਾਰ ਕਰਕੇ ਤੁਸੀਂ ਮਸਲਿਆਂ ਦਾ ਹੱਲ ਕਰਦੇ ਹੋ? ਕਈ ਅਧਿਆਪਕ ਹਫ਼ਤਿਆਂ ਤੋਂ ਕੜਾਕੇ ਦੀ ਠੰਢ ਵਿੱਚ ਟੈਂਕੀ ’ਤੇ ਬੈਠਣ ਲਈ ਮਜਬੂਰ ਹਨ, ਕਈਆਂ ਨੂੰ ਲਾਠੀਆਂ ਨਾਲ ਮਾਰਿਆ ਜਾ ਰਿਹਾ ਹੈ।’’ ਕੇਜਰੀਵਾਲ ਨੇ ਕਿਹਾ ਕਿ ‘ਜੇਕਰ ਸਾਡੀ ਸਰਕਾਰ ਬਣੀ ਤਾਂ ਅਸੀਂ ਇਨ੍ਹਾਂ ਸਾਰੇ ਅਧਿਆਪਕਾਂ ਦਾ ਬਣਦਾ ਮਾਨ-ਸਨਮਾਨ ਵਾਪਸ ਕਰ ਦੇਵਾਂਗੇ ਅਤੇ ਇਨ੍ਹਾਂ ਦੇ ਸਾਰੇ ਮਸਲੇ ਹੱਲ ਕਰਾਂਗੇ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ
ਦੱਸ ਦੇਈਏ ਕਿ ਪੰਜਾਬ ਦੇ ਬਹੁਤ ਸਾਰੇ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਦੇ ਆ ਰਹੇ ਹਨ। ਮੰਗਾਂ ਪੂਰੀਆਂ ਨਾ ਹੋਣ ਕਰਕੇ ਅਧਿਆਪਕ ਪਾਣੀ ਵਾਲੀਆਂ ਟੈਂਕੀਆਂ, ਮੋਬਾਇਲ ਟਾਵਰ ਆਦਿ ’ਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੇ ਹਨ। ਕਈ ਵਾਰ ਤਾਂ ਅਧਿਆਪਕਾਂ ਵਲੋਂ ਵਿਧਾਇਕਾਂ ਜਾਂ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਂਦਾ ਹੈ, ਜਿਸ ਦੌਰਾਨ ਉਨ੍ਹਾਂ ਦੀ ਪੁਲਸ ਨਾਲ ਬਹਿਸ ਹੋ ਜਾਂਦੀ ਹੈ। ਪ੍ਰਦਰਸ਼ਨ ਦੌਰਾਨ ਪੁਲਸ ਵਲੋਂ ਅਧਿਆਪਕਾਂ ’ਤੇ ਅੱਤਿਆਚਾਰ ਕੀਤਾ ਜਾਂਦੇ ਹਨ, ਲਾਠੀਆਂ ਮਾਰੀਆਂ ਜਾਂਦੀਆਂ ਹਨ, ਉਨ੍ਹਾਂ ਨੂੰ ਜੇਲ੍ਹ ’ਚ ਬੰਦ ਕਰ ਦਿੱਤਾ ਜਾਂਦਾ ਹੈ। ਕਈ ਵਾਰ ਪਾਣੀ ਦੀਆਂ ਬੋਛਾਰਾਂ ਵੀ ਕੀਤੀਆਂ ਜਾਂਦੀਆਂ ਹਨ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 6 ਦਿਨਾਂ ਤੋਂ ਲਾਪਤਾ ਬੱਚੀ ਦੀ ਰੇਤ ’ਚ ਦੱਬੀ ਹੋਈ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ