ਅੱਜ ਪੰਜਾਬ ਦੇ ਮੰਤਰੀਆਂ-ਵਿਧਾਇਕਾਂ ਨੂੰ ਮਿਲਣਗੇ ਕੇਜਰੀਵਾਲ

Tuesday, Feb 11, 2025 - 08:41 AM (IST)

ਅੱਜ ਪੰਜਾਬ ਦੇ ਮੰਤਰੀਆਂ-ਵਿਧਾਇਕਾਂ ਨੂੰ ਮਿਲਣਗੇ ਕੇਜਰੀਵਾਲ

ਜਲੰਧਰ/ਚੰਡੀਗੜ੍ਹ (ਧਵਨ)– ਆਮ ਆਦਮੀ ਪਾਰਟੀ ਦੇ ਕੌਮੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਮੰਤਰੀਆਂ ਤੇ ਵਿਧਾਇਕਾਂ ਦੀ ਬੈਠਕ 11 ਫਰਵਰੀ ਨੂੰ ਦਿੱਲੀ ਵਿਚ ਸੱਦ ਲਈ ਹੈ, ਜਿਸ ਵਿਚ ਦਿੱਲੀ ਦੇ ਚੋਣ ਨਤੀਜਿਆਂ ’ਤੇ ਚਿੰਤਨ ਕੀਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ, ਲਗਾਤਾਰ 2 ਦਿਨ ਬੰਦ ਰਹਿਣਗੇ ਸਕੂਲ

ਵਰਣਨਯੋਗ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਸਬੰਧੀ ਕੇਜਰੀਵਾਲ ਨੇ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ, ਮੰਤਰੀਆਂ ਤੇ ਵਿਧਾਇਕਾਂ ਦੀਆਂ ਡਿਊਟੀਆਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਲਾਈਆਂ ਸਨ। ਇਨ੍ਹਾਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਭਾਜਪਾ ਨੇ ਆਸਾਨੀ ਨਾਲ ਬਹੁਮਤ ਹਾਸਲ ਕਰ ਲਿਆ। ਕੱਲ ਹੋਣ ਵਾਲੀ ਬੈਠਕ ਵਿਚ ਕੇਜਰੀਵਾਲ ਵੱਲੋਂ ਮੰਤਰੀਆਂ ਤੇ ਵਿਧਾਇਕਾਂ ਤੋਂ ਫੀਡਬੈਕ ਲਿਆ ਜਾਵੇਗਾ ਕਿ ਆਖਿਰ ਜਨਤਾ ਨੇ ਆਮ ਆਦਮੀ ਪਾਰਟੀ ਨੂੰ ਵੋਟਾਂ ਕਿਉਂ ਨਹੀਂ ਪਾਈਆਂ ਜਾਂ ਫਿਰ ਅਸੀਂ ਆਪਣੀ ਗੱਲ ਵੋਟਰਾਂ ਤਕ ਰੱਖਣ ’ਚ ਅਸਫਲ ਰਹੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੇ ਐਕਸ਼ਨ ਦੀ ਤਿਆਰੀ! ਗ੍ਰਿਫ਼ਤਾਰ ਹੋ ਸਕਦੇ ਨੇ ਕਈ 'ਪ੍ਰਵਾਸੀ'

ਪਾਰਟੀ ਨੇਤਾਵਾਂ ਦਾ ਮੰਨਣਾ ਹੈ ਕਿ ਇਸ ਬੈਠਕ ਵਿਚ ਪੰਜਾਬ ’ਚ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਦੇਣ ਦੇ ਵਿਸ਼ੇ ’ਤੇ ਵੀ ਵਿਚਾਰ-ਵਟਾਂਦਰਾ ਹੋ ਸਕਦਾ ਹੈ। ਪੰਜਾਬ ’ਚ ਫਰਵਰੀ 2027 ’ਚ ਵਿਧਾਨ ਸਭਾ ਦੀਆਂ ਆਮ ਚੋਣਾਂ ਹੋਣੀਆਂ ਹਨ। ਦਿੱਲੀ ਦੇ ਚੋਣ ਨਤੀਜਿਆਂ ਪਿੱਛੋਂ ਪਾਰਟੀ ਲੀਡਰਸ਼ਿਪ ਪੰਜਾਬ ਨੂੰ ਲੈ ਕੇ ਜ਼ਿਆਦਾ ਚੌਕਸ ਹੋ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News