ਕੱਲ ਪੰਜਾਬ ਦਾ ਦੌਰਾ ਕਰਨਗੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬੀਆਂ ਨੂੰ ਦੇਣਗੇ ਚੌਥੀ ਗਰੰਟੀ

Wednesday, Dec 01, 2021 - 10:16 PM (IST)

ਕੱਲ ਪੰਜਾਬ ਦਾ ਦੌਰਾ ਕਰਨਗੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬੀਆਂ ਨੂੰ ਦੇਣਗੇ ਚੌਥੀ ਗਰੰਟੀ

ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਸੰਬਰ (ਵੀਰਵਾਰ) ਨੂੰ ਇੱਕ ਰੋਜ਼ਾ ਪੰਜਾਬ ਦੌਰੇ ’ਤੇ ਪਠਾਨਕੋਟ ਆਉਣਗੇ।
ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦੀ ਇਹ ਫੇਰੀ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਸਮਰਪਿਤ ਹੋਵੇਗੀ। ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਪੰਜਾਬ ਅਤੇ ਪੰਜਾਬੀਆਂ ਨੂੰ ਚੌਥੀ ਗਰੰਟੀ ਵੀ ਦੇਣਗੇ।

ਇਹ ਵੀ ਪੜ੍ਹੋ- ਰੱਖਿਆ ਮੰਤਰਾਲਾ 20 ਹਜ਼ਾਰ ਨੌਜਵਾਨਾਂ ਦੀ ਫੌਜੀ ਭਰਤੀ ਲਈ ਤੁਰੰਤ ਲਵੇ ਲਿਖਤੀ ਪ੍ਰੀਖਿਆ: ਮਾਨ
ਭਗਵੰਤ ਮਾਨ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦੁਪਿਹਰ ਨੂੰ ਪਠਾਨਕੋਟ ਪਹੁੰਚਣਗੇ। ਇਸ ਉਪਰੰਤ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਂਕ ਉਪਰ ਪਾਰਟੀ ਵੱਲੋਂ ਅਯੋਜਿਤ ‘ਤਿਰੰਗਾ ਯਾਤਰਾ’ ਦੀ ਅਗਵਾਈ ਕਰਨਗੇ।  ਤਿਰੰਗਾ ਯਾਤਰਾ ਨੂੰ ਸੰਬੋਧਨ ਕਰਨ ਬਾਅਦ ਅਰਵਿੰਦ ਕੇਜਰੀਵਾਲ ਪੰਜਾਬ ਅਤੇ ਪੰਜਾਬ ਵਾਸੀਆਂ ਨੂੰ ਚੌਥੀ ਗਰੰਟੀ ਦੇਣਗੇ ਅਤੇ ਸ਼ਾਮ ਨੂੰ ਵਾਪਸ ਦਿੱਲੀ ਚਲੇ ਜਾਣਗੇ।

ਇਹ ਵੀ ਪੜ੍ਹੋ- ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਲਿਆ ਜਾਇਜ਼ਾ, ਸਿੱਖਿਆ ਵਿਵਸਥਾ ਦੀ ਖੁੱਲ੍ਹੀ ਪੋਲ
ਮਾਨ ਅਨੁਸਾਰ ਅਰਵਿੰਦ ਕੇਜਰੀਵਾਲ ਇਸ ਤੋਂ ਪਹਿਲਾਂ ਮੁਫ਼ਤ ਅਤੇ 24 ਘੰਟੇ ਬਿਜਲੀ ਦੀ ਪਹਿਲੀ ਗਰੰਟੀ, ਮੁਫ਼ਤ ਸਿਹਤ ਸੇਵਾਵਾਂ ਅਤੇ 16 ਹਜ਼ਾਰ ਮੁਹੱਲਾ ਕਲੀਨਿਕ ਬਣਾਉਣ ਦੀ ਦੂਜੀ ਗਰੰਟੀ ਅਤੇ 18 ਸਾਲ ਤੋਂ ਵੱਡੀ ਉਮਰ ਦੀਆਂ ਔਰਤਾਂ ਅਤੇ ਕੁੜੀਆਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣੀ ਦੀ ਤੀਜੀ ਗਰੰਟੀ ਦੇ ਚੁੱਕੇ ਹਨ। ਇਸੇ ਕੜੀ ’ਚ ਚੌਥੀ ਗਰੰਟੀ 2 ਦਸੰਬਰ ਨੂੰ ਪਠਾਨਕੋਟ ਵਿਖੇ ਦੇਣਗੇ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 

 


author

Bharat Thapa

Content Editor

Related News