ਪੰਜਾਬ ਦੇ ਵਿਗੜੇ ਹਾਲਾਤ ''ਤੇ ਬੋਲੇ ਕੇਜਰੀਵਾਲ, ''ਪੰਜ ਦਰਿਆਵਾਂ ਦੀ ਧਰਤੀ ਨੂੰ 5 ਬੁਰਾਈਆਂ ਨੇ ਘੇਰਿਆ''

11/29/2015 4:05:56 PM

ਨਵੀਂ ਦਿੱਲੀ/ਜਲੰਧਰ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਪੰਜਾਬ ਦੇ ਮੌਜੂਦਾ ਹਾਲਾਤਾਂ ''ਤੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਹੈ ਕਿ ਪੰਜ ਦਰਿਆਵਾਂ ਦੀ ਧਰਤੀ ਨੂੰ ਅੱਜ ਨਸ਼ੇ, ਭ੍ਰਿਸ਼ਟਾਚਾਰ, ਪੱਖਪਾਤ ਅਤੇ ਕਾਲੇ ਧਨ ਵਰਗੀਆਂ ਬੁਰਾਈਆਂ ਨੇ ਘੇਰ ਲਿਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸਾਨੂੰ ਪੰਜਾਬ ਨੂੰ ਇਨ੍ਹਾਂ ਬੁਰਾਈਆਂ ਤੋਂ ਬਚਾਉਣ ਦੀ ਲੋੜ ਹੈ ਤਾਂ ਜੋ ਅਸੀਂ ਇਸ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ. ਭਗਤ ਸਿੰਘ ਦੇ ਸੁਪਨਿਆਂ ਵਾਲੀ ਧਰਤੀ ਬਣਾ ਸਕੀਏ। 

Babita Marhas

This news is News Editor Babita Marhas