ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰਾਂਗੇ : ਅਰਵਿੰਦ ਕੇਜਰੀਵਾਲ
Saturday, May 17, 2025 - 11:16 AM (IST)

ਜਲੰਧਰ (ਧਵਨ, ਮਨੋਜ)–ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁੱਖ ਮਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਖ਼ਤਰੇ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰੇਗੀ। ਕੇਜਰੀਵਾਲ ਨੇ ਕਿਹਾ ਕਿ ਇਹ ਜਾਣ ਕੇ ਬਹੁਤ ਖ਼ੁਸ਼ੀ ਹੋਈ ਹੈ ਕਿ ਨਸ਼ਿਆਂ ਦੀ ਸਪਲਾਈ ਦੀ ਰੀੜ੍ਹ ਦੀ ਹੱਡੀ ਟੁੱਟ ਗਈ ਹੈ, ਜਿਸ ਦੇ ਲਈ ਪੰਜਾਬ ਪੁਲਸ ਨੂੰ ਸ਼ਾਬਾਸ਼ੀ ਦੇਣ ਦੀ ਲੋੜ ਹੈ। ਜਿਸ ਢੰਗ ਨਾਲ ਇਹ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਸ ਦੀ ਭਾਰਤ ਦੇ ਸਮਕਾਲੀ ਇਤਿਹਾਸ ਵਿਚ ਕੋਈ ਮਿਸਾਲ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਪੈਸਿਆਂ ਤੋਂ ਬਣੀਆਂ ਪ੍ਰਾਪਰਟੀਆਂ ਨੂੰ ਬੁਲਡੋਜ਼ਰਾਂ ਨੇ ਢਹਿ-ਢੇਰੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ Alert! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਤੂਫ਼ਾਨ ਦੇ ਨਾਲ...
'ਆਪ' ਦੇ ਰਾਸ਼ਟਰੀ ਕਨਵੀਨਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਾ ਸਿਰਫ਼ ਨਸ਼ਾ ਵੇਚਣ ਵਾਲਿਆਂ ਨੂੰ ਸਰਪ੍ਰਸਤੀ ਦਿੱਤੀ, ਸਗੋਂ ਉਹ ਖ਼ੁਦ ਆਪਣੀਆਂ ਸਰਕਾਰੀ ਗੱਡੀਆਂ ਵਿਚ ਇਹ ਕਾਰੋਬਾਰ ਚਲਾਉਂਦੇ ਸਨ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਸ਼ਿਆਂ ਦੇ ਖ਼ਤਰੇ ਵਿਰੁੱਧ ਸਖ਼ਤੀ ਨਾਲ ਕਾਰਵਾਈ ਕਰ ਰਹੀ ਹੈ ਅਤੇ ਇਹ ਆਪਣੇ ਨੌਜਵਾਨਾਂ ਨੂੰ ਇਸ ਖਤਰੇ ਦਾ ਸ਼ਿਕਾਰ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਜੇਕਰ 3 ਕਰੋੜ ਪੰਜਾਬੀ ਨਸ਼ਿਆਂ ਦੇ ਖ਼ਤਰੇ ਵਿਰੁੱਧ ਇਕਜੁੱਟ ਹੋ ਜਾਣ ਤਾਂ ਨਸ਼ਿਆਂ ਦੀ ਸਮੱਸਿਆ 24 ਘੰਟਿਆਂ ਵਿਚ ਖ਼ਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਪਿੰਡ ਕਦੀ ਨਸ਼ਿਆਂ ਦੇ ਕੇਂਦਰ ਸਨ, ਹੁਣ ਸੂਬਾ ਸਰਕਾਰ ਦੀਆਂ ਸਾਂਝੀਆਂ ਕੋਸ਼ਿਸ਼ਾਂ ਸਦਕਾ ਨਸ਼ਾ-ਮੁਕਤ ਹੋ ਰਹੇ ਹਨ। ਸੂਬਾ ਸਰਕਾਰ ਹੁਣ 10 ਹਜ਼ਾਰ ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ, ਜਿਨ੍ਹਾਂ ਵਿਚੋਂ 8500 ਵੱਡੀਆਂ ਮੱਛੀਆਂ ਹਨ।
ਇਹ ਵੀ ਪੜ੍ਹੋ: ਵਿਜੀਲੈਂਸ ਦੇ ਸ਼ਿਕੰਜੇ 'ਚ ਫਸ ਸਕਦੇ ਨੇ ਕਈ ਸਿਆਸੀ ਆਗੂ, ਡਿੱਗ ਸਕਦੀ ਹੈ ਗਾਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e