ਲੋਕ ਸਭਾ ਚੋਣਾਂ: ਪੰਜਾਬ ਦਾ ਦੌਰਾ ਕਰਨਗੇ ''ਆਪ'' ਸੁਪਰੀਮੋ ਅਰਵਿੰਦ ਕੇਜਰੀਵਾਲ

Monday, May 13, 2024 - 08:47 AM (IST)

ਲੋਕ ਸਭਾ ਚੋਣਾਂ: ਪੰਜਾਬ ਦਾ ਦੌਰਾ ਕਰਨਗੇ ''ਆਪ'' ਸੁਪਰੀਮੋ ਅਰਵਿੰਦ ਕੇਜਰੀਵਾਲ

ਜਲੰਧਰ/ਚੰਡੀਗੜ੍ਹ (ਧਵਨ)- ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਅੰਤਰਿਮ ਜ਼ਮਾਨਤ ਤੋਂ ਬਾਅਦ ਦਿੱਲੀ ਦੀ ਤਿਹਾੜ ਜੇਲ ’ਚੋਂ ਰਿਹਾਅ ਹੋਏ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਲਦੀ ਹੀ ਪੰਜਾਬ ਆਉਣਗੇ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ਕੇਜਰੀਵਾਲ ਜਲਦੀ ਹੀ ਪੰਜਾਬ ਦਾ ਚੋਣ ਦੌਰਾ ਕਰਨਗੇ ਤੇ ‘ਆਪ’ ਵਾਲੰਟੀਅਰਾਂ ਨੂੰ ਉਤਸ਼ਾਹਿਤ ਕਰਨਗੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇ ਰਿਹਾਅ ਹੋਣ ਨਾਲ ਮੋਦੀ ਸਰਕਾਰ ਦੀ ਤਾਨਾਸ਼ਾਹੀ ਦਾ ਅੰਤ ਹੁਣ ਯਕੀਨੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਦੇ ਹੋਏ ਦੂਜੀਆਂ ਪਾਰਟੀਆਂ ਦੇ ਆਗੂਆਂ ’ਤੇ ਝੂਠੇ ਕੇਸ ਦਰਜ ਕਰਵਾਏ।

ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਦੀ ਸੜਕ ਹਾਦਸੇ 'ਚ ਹੋਈ ਦਰਦਨਾਕ ਮੌਤ, ਸਾਥੀ Actor ਦੀ ਵੀ ਹਾਲਤ ਗੰਭੀਰ

ਉਨ੍ਹਾਂ ਨੇ ਮੋਦੀ ਸਰਕਾਰ ’ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਉਹ ਭਾਰਤੀ ਸੰਵਿਧਾਨ ਤੇ ਲੋਕਤੰਤਰ ਨੂੰ ਖਤਮ ਕਰਨ ’ਤੇ ਤੁਲੀ ਹੋਈ ਹੈ। ਲੋਕ ਸਭਾ ਚੋਣਾਂ ’ਚ ਜਨਤਾ ਇਸ ਦਾ ਮੂੰਹ ਤੋੜ ਜਵਾਬ ਦੇਵੇਗੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇ ਪੰਜਾਬ ਦੌਰੇ ਨਾਲ ਸੂਬੇ ਦੀਆਂ ਸਾਰੀਆਂ 13 ਸੀਟਾਂ ’ਤੇ ਆਮ ਆਦਮੀ ਪਾਰਟੀ ਦੀ ਜਿੱਤ ਹੋਵੇਗੀ ਅਤੇ ਪੰਜਾਬ ਦੇ ਚੋਣ ਨਤੀਜੇ 2022 ਦੀਆਂ ਵਿਧਾਨ ਸਭਾ ਚੋਣਾਂ ਵਾਂਗ ਹੈਰਾਨੀਜਨਕ ਹੋਣਗੇ। ਹਰਭਜਨ ਸਿੰਘ ਈ. ਟੀ. ਓ. ਨੇ ਅਕਾਲੀ ਦਲ ’ਤੇ ਵਿਅੰਗ ਕੱਸਦੇ ਹੋਏ ਕਿਹਾ ਕਿ ਹੁਣ ਇਹ ਪਾਰਟੀ ਖਾਲੀ ਦਲ ਬਣ ਕੇ ਰਹਿ ਗਈ ਹੈ ਅਤੇ ਇਸ ਦੇ ਸਾਰੇ ਵੱਡੇ ਆਗੂ ਦੂਜੀਆਂ ਸਿਆਸੀ ਪਾਰਟੀਆਂ ’ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਾਬਕਾ ਅਕਾਲੀ ਤੇ ਕਾਂਗਰਸ ਸਰਕਾਰਾਂ ਦੇ ਸਮੇਂ ਸੂਬੇ ਦਾ ਵਿਕਾਸ ਨਹੀਂ ਹੋਇਆ ਸਗੋਂ ਪੰਜਾਬ ’ਚ ਕਮਿਸ਼ਨਬਾਜ਼ੀ ਦਾ ਧੰਦਾ ਚੱਲ ਰਿਹਾ ਸੀ। ਭ੍ਰਿਸ਼ਟਾਚਾਰ ਸਿਖਰ ’ਤੇ ਸੀ। ਦੋਵਾਂ ਪਾਰਟੀਆਂ ਨੇ 5-5 ਸਾਲਾਂ ਦਾ ਸ਼ਾਸਨ ਫਿਕਸ ਕੀਤਾ ਹੋਇਆ ਸੀ ਅਤੇ ਪੰਜਾਬ ਨੂੰ ਲੁੱਟਿਆ ਜਾ ਰਿਹਾ ਸੀ।

ਇਹ ਖ਼ਬਰ ਵੀ ਪੜ੍ਹੋ - ਚਿੱਟੇ ਦੇ ਸਮੱਗਲਰ ਨੇ ਪੰਜਾਬ ਪੁਲਸ ਦੀ ਟੀਮ 'ਤੇ ਕੀਤਾ ਜਾਨਲੇਵਾ ਹਮਲਾ

ਕੈਬਨਿਟ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ 600 ਯੂਨਿਟ ਮੁਫਤ ਬਿਜਲੀ ਦਿੱਤੀ ਹੈ ਅਤੇ ਇਸ ਦੇ ਬਾਵਜੂਦ ਬਿਜਲੀ ਬੋਰਡ ਮੁਨਾਫੇ ’ਚ ਆ ਗਿਆ ਹੈ। ਇਸ ਸਮੇਂ 90 ਫੀਸਦੀ ਤੋਂ ਵੱਧ ਲੋਕਾਂ ਦੇ ਬਿੱਲ ਜ਼ੀਰੋ ਆ ਰਹੇ ਹਨ। ਇਤਿਹਾਸ ’ਚ ਪਹਿਲੀ ਵਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਨੂੰ ਖਰੀਦਿਆ ਹੈ, ਜਦਕਿ ਇਸ ਤੋਂ ਪਹਿਲਾਂ ਸਰਕਾਰਾਂ ਨੇ ਆਪਣੀ ਜਾਇਦਾਦ ਨੂੰ ਪ੍ਰਾਈਵੇਟ ਹੱਥਾਂ ’ਚ ਵੇਚਿਆ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News