ਭਲਕੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, CM ਮਾਨ ਨਾਲ ਕੱਢਣਗੇ ਵੱਡਾ ਰੋਡ ਸ਼ੋਅ

05/15/2024 6:29:12 PM

ਚੰਡੀਗੜ੍ਹ (ਵੈੱਬ ਡੈਸਕ): ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਭਲਕੇ ਪੰਜਾਬ ਆਉਣਗੇ। ਜੇਲ੍ਹ 'ਚੋਂ ਜ਼ਮਾਨਤ ਮਿਲਣ ਮਗਰੋਂ ਇਹ ਉਨ੍ਹਾਂ ਦੀ ਪਹਿਲੀ ਪੰਜਾਬ ਫੇਰੀ ਹੈ। ਇਸ ਦੌਰਾਨ ਉਹ ਅੰਮ੍ਰਿਤਸਰ ਤੋਂ ਪੰਜਾਬ ਵਿਚ ਚੋਣ ਪ੍ਰਚਾਰ ਦਾ ਆਗਾਜ਼ ਕਰਨਗੇ। ਇਸ ਦੇ ਨਾਲ ਹੀ ਉਹ ਸ੍ਰੀ ਸੱਚਖੰਡ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਵੀ ਲੈਣਗੇ। 

ਇਹ ਖ਼ਬਰ ਵੀ ਪੜ੍ਹੋ - ਨੌਕਰੀ ਦੀ ਭਾਲ਼ 'ਚ ਹਰਿਆਣੇ ਗਈਆਂ ਪੰਜਾਬ ਦੀਆਂ 3 ਕੁੜੀਆਂ ਨਾਲ ਵਾਪਰੀ ਰੂਹ ਕੰਬਾਊ ਘਟਨਾ

ਜਾਣਕਾਰੀ ਮੁਤਾਬਕ ਅਰਵਿੰਦ ਕੇਜਰੀਵਾਲ 16 ਮਈ ਨੂੰ ਸ਼ਾਮ 6 ਵਜੇ ਅੰਮ੍ਰਿਤਸਰ ਵਿਚ ਵੱਡਾ ਰੋਡ ਸ਼ੋਅ ਕਰਨਗੇ। ਇਸ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਇਸ ਦੌਰਾਨ ਉਹ ਲੋਕ ਸਭਾ ਚੋਣਾਂ ਲਈ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿਚ ਚੋਣ ਪ੍ਰਚਾਰ ਕਰਨਗੇ। ਇਸ ਮਗਰੋਂ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੀਸ ਨਿਵਾਉਣ ਲਈ ਪਹੁੰਚਣਗੇ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News