BJP ਦੇ ਕੌਮੀ ਪ੍ਰਧਾਨ JP ਨੱਡਾ ਨਾਲ ਅਰਵਿੰਦ ਖੰਨਾ ਨੇ ਕੀਤੀ ਮੁਲਾਕਾਤ

Wednesday, Apr 27, 2022 - 10:47 PM (IST)

BJP ਦੇ ਕੌਮੀ ਪ੍ਰਧਾਨ JP ਨੱਡਾ ਨਾਲ ਅਰਵਿੰਦ ਖੰਨਾ ਨੇ ਕੀਤੀ ਮੁਲਾਕਾਤ

ਸੰਗਰੂਰ (ਵਿਜੇ ਕੁਮਾਰ ਸਿੰਗਲਾ)-ਭਾਰਤੀ ਜਨਤਾ ਪਾਰਟੀ ਦੇ ਪ੍ਰਮੁੱਖ ਆਗੂ ਅਰਵਿੰਦ ਖੰਨਾ ਸਾਬਕਾ ਵਿਧਾਇਕ ਨੇ ਬੀ.ਜੇ.ਪੀ. ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਵਿਸ਼ੇਸ਼ ਤੌਰ ’ਤੇ ਦਿੱਲੀ ਵਿਖੇ ਪੁੱਜ ਕੇ ਮੁਲਾਕਾਤ ਕੀਤੀ। ਇਸ ਦੀ ਜਾਣਕਾਰੀ ਉਨ੍ਹਾਂ ਸੋਸ਼ਲ ਮੀਡੀਆ ’ਤੇ ਸਾਂਝੀ ਕਰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਵਿਕਾਸ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਜੇ. ਪੀ. ਨੱਡਾ ਨਾਲ ਵਿਸਥਾਰ ਪੂਰਵਕ ਵਿਚਾਰ ਚਰਚਾ ਕੀਤੀ ਅਤੇ ਪੰਜਾਬ ਦੇ ਹਾਲਾਤਾਂ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਇਆ ਗਿਆ।

ਇਹ ਵੀ ਪੜ੍ਹੋ : ਪੰਜਾਬ ਅੰਦਰ ਖੁਦਕੁਸ਼ੀਆਂ ਕਰ ਚੁੱਕੇ ਕਿਸਾਨਾਂ ਦੀ ਪੰਜਾਬ ਸਰਕਾਰ ਨੇ ਨਹੀਂ ਲਈ ਸਾਰ : ਚੰਦੂਮਾਜਰਾ

ਖੰਨਾ ਨੇ ਕਿਹਾ ਕਿ ਅੱਜ ਪੰਜਾਬ ਦੇ ਹਾਲਤ ਬਦ ਤੋਂ ਬਦਤਰ ਹੋ ਚੁੱਕੇ ਹਨ। ਪੰਜਾਬ ’ਚ ਲੁੱਟਾਂ-ਖੋਹਾਂ ਤੇ ਕਤਲ ਆਦਿ ਦੀਆਂ ਘਟਨਾਵਾਂ ’ਚ ਦਿਨ ਪ੍ਰਤੀ ਦਿਨ ਵਾਧਾ ਹੋ ਰਿਹਾ ਹੈ। ਪੰਜਾਬ ’ਚ ਆਏ ਦਿਨ ਕਤਲ ਵਰਗੀਆਂ ਘਟਨਾਵਾਂ ਆਮ ਦੇਖਣ ਨੂੰ ਮਿਲ ਰਹੀਆਂ ਹਨ ਪਰ ‘ਆਪ’ ਦੀ ਸਰਕਾਰ ਇਸ ਮਾਮਲੇ ਨੂੰ ਲੈ ਕੇ ਕੋਈ ਵੀ ਗੰਭੀਰ ਨਜ਼ਰ ਨਹੀਂ ਆ ਰਹੀ ਜਿਸ ਕਰ ਕੇ ਇਹ ਵਾਰਦਾਤਾਂ ’ਚ ਦਿਨ ਪ੍ਰਤੀ ਦਿਨ ਵਾਧਾ ਹੋ ਰਿਹਾ ਹੈ। ਇਸ ਮੌਕੇ ਦਮਨ ਬਾਜਵਾ, ਹਰਮਨ ਬਾਜਵਾ ਅਤੇ ਅਮਰਦੀਪ ਗਰੇਵਾਲ ਨੇ ਵੀ ਪੰਜਾਬ ਦੀਆਂ ਸਮੱਸਿਆਵਾਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।

ਇਹ ਵੀ ਪੜ੍ਹੋ : ਅਮਰੀਕਾ ਨਾਲ ਦੁਸ਼ਮਣੀ ਬਰਦਾਸ਼ਤ ਨਹੀਂ ਕਰ ਸਕਦੈ ਪਾਕਿ : ਸ਼ਰੀਫ਼

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News