ਪੰਜਾਬ 'ਚ ਵਿਰੋਧ ਮਗਰੋਂ ਕੰਗਨਾ ਰਣੌਤ ਦਾ ਪਹਿਲਾ ਬਿਆਨ, ਆਖ 'ਤੀ ਵੱਡੀ ਗੱਲ

Friday, Jan 17, 2025 - 02:20 PM (IST)

ਪੰਜਾਬ 'ਚ ਵਿਰੋਧ ਮਗਰੋਂ ਕੰਗਨਾ ਰਣੌਤ ਦਾ ਪਹਿਲਾ ਬਿਆਨ, ਆਖ 'ਤੀ ਵੱਡੀ ਗੱਲ

ਐਂਟਰਟੇਨਮੈਂਟ ਡੈਸਕ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਹਰਜਿੰਦਰ ਸਿੰਘ ਧਾਮੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਦਾਕਾਰ-ਨਿਰਦੇਸ਼ਕ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ 'ਐਮਰਜੈਂਸੀ' 'ਤੇ ਪਾਬੰਦੀ ਲਗਾਉਣ ਦੀ ਮੰਗ ਕਰਨ ਤੋਂ ਇੱਕ ਦਿਨ ਬਾਅਦ ਸਿਨੇਮਾ ਥੀਏਟਰ ਮਾਲਕਾਂ ਨੇ ਸ਼ੁੱਕਰਵਾਰ ਨੂੰ ਸੂਬੇ 'ਚ ਫ਼ਿਲਮ ਨੂੰ ਦਿਖਾਉਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਕੰਗਨਾ ਰਣੌਤ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। 
ਕੰਗਨਾ ਨੇ ਸੋਸ਼ਲ ਮੀਡੀਆ 'ਤੇ ਲਿਖਿਆ, ''ਇਹ ਕਲਾ ਅਤੇ ਕਲਾਕਾਰ ਦਾ ਪੂਰੀ ਤਰ੍ਹਾਂ ਸ਼ੋਸ਼ਣ ਹੈ, ਪੰਜਾਬ ਦੇ ਕਈ ਸ਼ਹਿਰਾਂ ਤੋਂ ਰਿਪੋਰਟ ਆ ਰਹੀ ਹੈ ਕਿ ਇਹ ਲੋਕ 'ਐਮਰਜੈਂਸੀ' ਨੂੰ ਦਿਖਾਉਣ ਦੀ ਇਜਾਜ਼ਤ ਨਹੀਂ ਦੇ ਰਹੇ ਹਨ। ਮੈਨੂੰ ਸਾਰੇ ਧਰਮਾਂ ਦਾ ਬਹੁਤ ਸਤਿਕਾਰ ਹੈ ਤੇ ਚੰਡੀਗੜ੍ਹ 'ਚ ਪੜ੍ਹਾਈ ਕਰਨ ਤੇ ਵੱਡੇ ਹੋਣ ਤੋਂ ਬਾਅਦ ਮੈਂ ਸਿੱਖ ਧਰਮ ਨੂੰ ਨੇੜਿਓਂ ਦੇਖਿਆ ਹੈ ਤੇ ਉਸ ਦਾ ਪਾਲਣ ਕੀਤਾ ਹੈ। ਇਹ ਇੱਕ ਪੂਰਾ ਝੂਠ ਹੈ ਤੇ ਮੇਰੀ ਛਵੀ ਨੂੰ ਖਰਾਬ ਕਰਨ ਤੇ ਮੇਰੀ ਫ਼ਿਲਮ ਨੂੰ ਨੁਕਸਾਨ ਪਹੁੰਚਾਉਣ ਲਈ ਪ੍ਰਚਾਰ ਕੀਤਾ ਜਾ ਰਿਹਾ ਹੈ।''

ਇਹ ਖ਼ਬਰ ਵੀ ਪੜ੍ਹੋ -  ਪੰਜਾਬ 'ਚ ਕੰਗਨਾ ਰਣੌਤ ਨੂੰ ਵੱਡਾ ਝਟਕਾ, ਅੰਮ੍ਰਿਤਸਰ 'ਚ ਨਹੀਂ ਲੱਗੀ 'ਐਮਰਜੈਂਸੀ'

PunjabKesari

ਦਈਏ ਕਿ ਕੰਗਨਾ ਨੇ ਇਹ ਜਵਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਦੇ ਟਵੀਟ 'ਤੇ ਦਿੱਤਾ ਹੈ। ਦਰਅਸਲ ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਸੀ, ''ਮੈਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੰਗ ਦਾ ਸਮਰਥਨ ਕਰਦਾ ਹਾਂ ਕਿ ਕੰਗਨਾ ਰਣੌਤ ਦੁਆਰਾ ਨਿਰਦੇਸ਼ਤ ਫ਼ਿਲਮ 'ਐਮਰਜੈਂਸੀ' 'ਤੇ ਪਾਬੰਦੀ ਲਗਾਈ ਜਾਵੇ। ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਫ਼ਿਲਮ 'ਤੇ ਪਾਬੰਦੀ ਲਗਾਉਣ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ, ਜੋ ਸਿੱਖਾਂ ਨੂੰ ਬੁਰੀ ਤਰ੍ਹਾਂ ਦਰਸਾਉਂਦੀ ਹੈ ਤੇ ਸਾਡੇ ਪੰਜਾਬ ਰਾਜ ਅਤੇ ਇਸ ਦੇ ਲੋਕਾਂ ਨੂੰ ਬਦਨਾਮ ਕਰਦੀ ਹੈ।''

ਇਹ ਖ਼ਬਰ ਵੀ ਪੜ੍ਹੋ - 'ਭਾਰਤ 'ਚ ਮੁਸਲਿਮ ਕਲਾਕਾਰਾਂ ਦੀ ਜਾਨ ਨੂੰ ਖ਼ਤਰਾ'

ਦੱਸਣਯੋਗ ਹੈ ਕਿ ਪੰਜਾਬ ਦੇ ਲੋਕ ਕੰਗਨਾ ਰਣੌਤ ਦੀ 'ਐਮਰਜੈਂਸੀ' ਨਹੀਂ ਦੇਖ ਸਕਣਗੇ। ਸੂਬੇ ਦੇ ਥੀਏਟਰ ਮਾਲਕਾਂ ਨੇ ਇਸ ਫ਼ਿਲਮ ਦੇ ਵਿਰੁੱਧ ਵੱਡਾ ਫੈਸਲਾ ਲਿਆ ਹੈ। ਜਦੋਂਕਿ ਇਹ ਫ਼ਿਲਮ ਅੱਜ ਪੂਰੇ ਭਾਰਤ 'ਚ ਰਿਲੀਜ਼ ਹੋ ਗਈ ਹੈ, ਪੰਜਾਬ ਦੇ ਸਿਨੇਮਾ ਮਾਲਕਾਂ ਨੇ ਫ਼ਿਲਮ ਨੂੰ ਨਾ ਦਿਖਾਉਣ ਦਾ ਫੈਸਲਾ ਕੀਤਾ ਹੈ। ਹਾਲਾਂਕਿ, ਇਹ ਧਿਆਨ ਦੇਣ ਯੋਗ ਹੈ ਕਿ ਪ੍ਰਸ਼ਾਸਨ ਨੇ ਸੂਬੇ 'ਚ ਫ਼ਿਲਮ 'ਤੇ ਕੋਈ ਪਾਬੰਦੀ ਨਹੀਂ ਲਗਾਈ ਹੈ।

ਇਹ ਫ਼ਿਲਮ ਬਰਨਾਲਾ, ਮਾਨਸਾ, ਮੋਗਾ, ਪਟਿਆਲਾ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਸਿਨੇਮਾਘਰਾਂ 'ਚ ਨਹੀਂ ਦਿਖਾਈ ਗਈ ਹੈ। ਅਜਿਹੇ 'ਚ ਕੰਗਨਾ ਰਣੌਤ ਦਾ ਪਹਿਲਾ ਬਿਆਨ ਵੀ ਸਾਹਮਣੇ ਆਇਆ ਹੈ। ਪੰਜਾਬ 'ਚ ਫ਼ਿਲਮ ਦੇ ਵਿਰੋਧ 'ਤੇ ਕੰਗਨਾ ਨੇ ਕਿਹਾ ਹੈ ਇਹ ਕਲਾ ਅਤੇ ਕਲਾਕਾਰ ਨੂੰ ਪੂਰੀ ਤਰ੍ਹਾਂ ਪ੍ਰੇਸ਼ਾਨ ਕਰਨ ਵਾਲਾ ਹੈ। ਪੰਜਾਬ ਦੇ ਕਈ ਸ਼ਹਿਰਾਂ ਤੋਂ ਰਿਪੋਰਟਾਂ ਆ ਰਹੀਆਂ ਹਨ ਇਹ ਲੋਕ ਫ਼ਿਲਮ 'ਐਮਰਜੈਂਸੀ' ਨੂੰ ਥੀਏਟਰਾਂ 'ਚ ਨਹੀਂ ਲੱਗਣ ਦੇ ਰਹੇ। ਮੈਂ ਸਾਰੇ ਧਰਮਾਂ ਦਾ ਬਹੁਤ ਸਤਿਕਾਰ ਕਰਦੀ ਹਾਂ। ਚੰਡੀਗੜ੍ਹ 'ਚ ਪੜ੍ਹਨ ਅਤੇ ਵੱਡੇ ਹੋਣ ਤੋਂ ਬਾਅਦ ਮੈਂ ਸਿੱਖ ਧਰਮ ਨੂੰ ਨੇੜਿਓਂ ਦੇਖਿਆ ਹੈ ਤੇ ਪਾਲਣ ਕੀਤਾ ਹੈ। ਮੇਰੇ ਅਕਸ ਨੂੰ ਖ਼ਰਾਬ ਕਰਨ ਲਈ ਝੂਠ ਬੋਲਿਆ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

sunita

Content Editor

Related News