ਲੋਕ ਸਭਾ ਚੋਣਾਂ ਨੇੜੇ ਆਉਂਦੇ ਹੀ ਅਕਾਲੀ ਦਲ ਦੀਆਂ ਢੀਂਡਸਾ ਤੇ ਬੀਬੀ ਜਗੀਰ ਕੌਰ ''ਤੇ ਟਿਕੀਆਂ ਨਜ਼ਰਾਂ

Monday, Jan 29, 2024 - 01:23 PM (IST)

ਲੋਕ ਸਭਾ ਚੋਣਾਂ ਨੇੜੇ ਆਉਂਦੇ ਹੀ ਅਕਾਲੀ ਦਲ ਦੀਆਂ ਢੀਂਡਸਾ ਤੇ ਬੀਬੀ ਜਗੀਰ ਕੌਰ ''ਤੇ ਟਿਕੀਆਂ ਨਜ਼ਰਾਂ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਥਕ ਆਗੂਆਂ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਕਜੁੱਟ ਹੋਣ ਦਾ ਸੱਦਾ ਦਿੱਤਾ ਗਿਆ ਹੈ। ਇਸ ਤੋਂ ਬਾਅਦ ਪਾਰਟੀ ਦੀਆਂ ਨਜ਼ਰਾਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ 'ਤੇ ਟਿਕੀਆਂ ਹੋਈਆਂ ਹਨ। ਹਾਲਾਂਕਿ ਦੋਵੇਂ ਆਗੂ ਇਸ ਵੇਲੇ ਦੁਚਿੱਤੀ 'ਚ ਹਨ ਅਤੇ ਆਖ਼ਰੀ ਫ਼ੈਸਲਾ ਲੈਣ ਲਈ ਸਮਾਂ ਲੈ ਰਹੇ ਹਨ।

ਇਹ ਵੀ ਪੜ੍ਹੋ : ਖੰਨਾ 'ਚ ਵਿਆਹੇ ਪ੍ਰੇਮੀ ਜੋੜੇ ਨੇ ਨਹਿਰ 'ਚ ਮਾਰੀ ਛਾਲ, ਖ਼ੁਦਕੁਸ਼ੀ ਤੋਂ ਪਹਿਲਾਂ ਇਕ-ਦੂਜੇ ਨਾਲ ਬੰਨ੍ਹੇ ਹੱਥ
ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਪੰਜਾਬ 'ਚ ਇਕਜੁੱਟ ਮੋਰਚਾ ਬਣਾ ਕੇ ਮੁੜ ਸੁਰਜੀਤ ਹੋਣ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਪਾਰਟੀ ਦੋਹਾਂ ਆਗੂਆਂ ਦੀ ਉਡੀਕ ਕਰ ਰਹੀ ਹੈ। ਇਸ ਦੇ ਜਲਦ ਹੀ ਸਾਰਥਕ ਨਤੀਜੇ ਆਉਣਗੇ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦੇ ਨੁਮਾਇੰਦੇ ਰੋਜ਼ਾਨਾ ਦੇ ਆਧਾਰ 'ਤੇ ਦੋਹਾਂ ਆਗੂਆਂ ਦੇ ਸੰਪਰਕ 'ਚ ਹਨ ਅਤੇ ਉਨ੍ਹਾਂ ਵੱਲੋਂ ਚੁੱਕੇ ਗਏ ਮੁੱਦਿਆਂ ਨੂੰ ਹੱਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ : SIT ਨੇ ਮਜੀਠੀਆ ਦੇ 4 ਕਰੀਬੀਆਂ ਨੂੰ ਭੇਜੇ ਸੰਮਨ, 2 ਫਰਵਰੀ ਨੂੰ ਪੁੱਛਗਿੱਛ ਲਈ ਬੁਲਾਇਆ

ਸੁਖਦੇਵ ਸਿੰਘ ਢੀਂਡਸਾ ਚਾਹੁੰਦੇ ਹਨ ਕਿ ਪਾਰਟੀ ਪ੍ਰਧਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਲ 2015 'ਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਲਈ ਮੁਆਫ਼ੀ ਮੰਗਣ, ਜਦੋਂ ਕਿ ਬੀਬੀ ਜਗੀਰ ਕੌਰ ਚਾਹੁੰਦੇ ਹਨ ਕਿ ਐੱਸ. ਜੀ. ਪੀ. ਪੀ. ਨੂੰ ਬਿਨਾਂ ਕਿਸੇ ਸਿਆਸੀ ਦਖ਼ਲ ਦੇ ਆਜ਼ਾਦ ਸੰਸਥਾ ਬਣਾਇਆ ਜਾਵੇ। ਹਾਲਾਂਕਿ ਪਾਰਟੀ ਨੂੰ ਉਮੀਦ ਹੈ ਕਿ ਦੋਵੇਂ ਆਗੂ 1 ਫਰਵਰੀ ਨੂੰ ਸ਼ੁਰੂ ਹੋਣ ਵਾਲੀ 'ਪੰਜਾਬ ਬਚਾਓ ਯਾਤਰਾ' ਤੋਂ ਪਹਿਲਾਂ ਅਕਾਲੀ ਦਲ 'ਚ ਵਾਪਸ ਆ ਜਾਣਗੇ। ਦੱਸਣਯੋਗ ਹੈ ਕਿ 40 ਦਿਨਾਂ ਦੀ ਉਕਤ ਯਾਤਰਾ ਦੌਰਾਨ ਅਕਾਲੀ ਦਲ ਨੇ 117 ਵਿਧਾਨ ਸਭਾ ਹਲਕਿਆਂ 'ਚੋਂ 40 ਹਲਕਿਆਂ ਨੂੰ ਕਵਰ ਕਰਨ ਦੀ ਯੋਜਨਾ ਬਣਾਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News