ਚੰਨੀ ਦੇ ਮੁੱਖ ਮੰਤਰੀ ਬਣਦੇ ਹੀ ਵੱਡੇ ਪੱਧਰ ''ਤੇ ਹੋਵੇਗਾ ਪ੍ਰਸ਼ਾਸਨਿਕ ਫੇਰਬਦਲ
Sunday, Sep 19, 2021 - 06:43 PM (IST)
ਲੁਧਿਆਣਾ (ਹਿਤੇਸ਼)-ਕੈਪਟਨ ਅਮਰਿੰਦਰ ਸਿੰਘ ਵੱਲ਼ੋਂ ਅਸਤੀਫਾ ਦੇਣ ਤੋਂ ਬਾਅਦ ਕਾਂਗਰਸ ਹਾਈ ਕਮਾਨ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਦੇ ਤੌਰ 'ਤੇ ਚਰਨਜੀਤ ਚੰਨੀ ਦੇ ਨਾਂ 'ਤੇ ਮੋਹਰ ਲੱਗਾ ਦਿੱਤੀ ਗਈ ਹੈ ਜਿਸ ਦੇ ਨਾਲ ਹੀ ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ ਹੋਣ ਦੀ ਅਟਕਲਾਂ ਤੇਜ਼ ਹੋ ਗਈਆਂ ਹਨ ਕਿਉਂਕਿ ਕੈਪਟਨ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਾਲ ਹੀ 'ਚ ਪੁਲਸ-ਪ੍ਰਸ਼ਾਸਨ ਦੇ ਆਲਾ ਅਧਿਕਾਰੀਆਂ ਦੇ ਤਬਾਦਲੇ ਕੀਤੇ ਸਨ। ਹੁਣ ਕੈਪਟਨ ਦੀ ਥਾਂ ਉਨ੍ਹਾਂ ਦੇ ਵਿਰੋਧੀ ਚੰਨੀ ਨੂੰ ਮਿਲ ਗਈ ਹੈ ਤਾਂ ਹੇਠਲੇ ਪੱਧਰ ਦੇ ਅਧਿਕਾਰੀਆਂ ਦੀ ਪੋਸਟਿੰਗ ਨੂੰ ਲੈ ਕੇ ਵਿਧਾਇਕਾਂ ਦੀ ਸਿਫਾਰਿਸ਼ ਨੂੰ ਸਵੀਕਾਰ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ :ਦੁਨੀਆ ਭਰ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਆਈ ਕਮੀ : WHO
ਪਰ ਕੈਪਟਨ ਦੇ ਖਾਸ ਅਧਿਕਾਰੀਆਂ ਨੂੰ ਖੁੱਡੇ ਲਾਈਨ ਲਾਉਣਾ ਤੈਅ ਮੰਨਿਆ ਜਾ ਰਿਹਾ ਹੈ ਜਿਨ੍ਹਾਂ 'ਚ ਡੀ.ਸੀ. ਅਤੇ ਐੱਸ.ਐੱਸ.ਪੀ. ਮੁੱਖ ਤੌਰ 'ਤੇ ਸ਼ਾਮਲ ਹਨ ਜਿਸ ਨੂੰ ਲੈ ਕੇ ਅਧਿਕਾਰੀਆਂ ਨੇ ਜੋੜ-ਤੋੜ ਸ਼ੁਰੂ ਕਰ ਦਿੱਤਾ ਹੈ। ਦੂਜੇ ਪਾਸੇ, ਸਾਰਿਆਂ ਦੀਆਂ ਨਜ਼ਰ ਇਸ ਗੱਲ 'ਤੇ ਲੱਗੀਆਂ ਹੋਈਆਂ ਹਨ ਕਿ ਚੰਨੀ ਅਗਲੇ ਕੁਝ ਮਹੀਨਿਆਂ ਲਈ ਮੌਜੂਦਾ ਡੀ.ਜੀ.ਪੀ.ਅਤੇ ਚੀਫ ਸੈਕਟਰੀ ਨਾਲ ਹੀ ਕੰਮ ਚਲਾਉਂਦੇ ਹਨ ਜਾਂ ਉਨ੍ਹਾਂ ਨੂੰ ਬਦਲਣਗੇ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।