ਆਸ਼ਾ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ! 16 ਫਰਵਰੀ ਲਈ ਦਿੱਤੀ ਵੱਡੀ ਚਿਤਾਵਨੀ
Wednesday, Feb 11, 2026 - 04:59 PM (IST)
ਹਾਜੀਪੁਰ (ਜੋਸ਼ੀ)- ਹਾਜੀਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਅੱਜ ਆਸ਼ਾ ਫੈਸੀਲੀਟੇਟਰ ਅਤੇ ਆਸ਼ਾ ਵਰਕਰਾਂ ਵੱਲੋਂ ਆਪਣੀਆਂ ਪੈਂਡਿੰਗ ਮੰਗਾਂ ਨੂੰ ਲੈ ਕੇ ਇਕ ਵਿਸ਼ਾਲ 'ਗੇਟ ਰੈਲੀ' ਕੀਤੀ ਗਈ। ਇਸ ਰੈਲੀ ਦੌਰਾਨ ਵਰਕਰਾਂ ਨੇ ਸਰਕਾਰ ਦੇ ਅੜੀਅਲ ਵਤੀਰੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਮੁਸ਼ਕਿਲਾਂ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ। ਰੈਲੀ ਨੂੰ ਸੰਬੋਧਨ ਕਰਦੇ ਆਸ਼ਾ ਵਰਕਰ ਯੂਨੀਅਨ ਦੀ ਪ੍ਰਧਾਨ ਸੁਸ਼ਮਾ, ਸੁਚੇਤਾ ਕੁਮਾਰੀ ਅਤੇ ਜਸਵਿੰਦਰ ਕੌਰ ਨੇ ਸਾਂਝੇ ਤੌਰ 'ਤੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਮੈਰਿਜ ਪੈਲੇਸ 'ਚ ਮੁੰਡੇ ਦਾ ਕਤਲ, ਵਿਆਹ ਸਮਾਗਮ ਦੌਰਾਨ ਪਈਆਂ ਭਾਜੜਾਂ
ਉਨ੍ਹਾਂ ਦੀਆਂ ਮੁੱਖ ਮੰਗ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਦਾ ਮਾਣ ਭੱਤਾ ਹਰ ਮਹੀਨੇ ਦੀ 7 ਤਾਰੀਖ਼ ਤੱਕ ਉਨ੍ਹਾਂ ਦੇ ਖਾਤਿਆਂ ਵਿੱਚ ਜਮਾ ਕੀਤਾ ਜਾਵੇ। ਯੂਨੀਅਨ ਆਗੂਆਂ ਨੇ ਸਪੱਸ਼ਟ ਸ਼ਬਦਾਂ ਵਿੱਚ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਕੋਈ ਸਾਰਥਕ ਹੱਲ ਨਾ ਕੱਢਿਆ ਤਾਂ 16 ਫਰਵਰੀ ਨੂੰ ਹਾਜੀਪੁਰ ਸੀ. ਐੱਚ. ਸੀ. ਵਿਖੇ ਇਕ ਹੋਰ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਭਾਰੀ ਗਿਣਤੀ ਵਿੱਚ ਆਸ਼ਾ ਵਰਕਰ ਅਤੇ ਆਸ਼ਾ ਫੈਸੀਲੀਟੇਟਰ ਹਾਜ਼ਰ ਸਨ, ਜਿਨ੍ਹਾਂ ਨੇ ਇੱਕਸੁਰ ਹੋ ਕੇ ਆਪਣੇ ਹੱਕਾਂ ਲਈ ਲੜਨ ਦਾ ਫ਼ੈਸਲਾ ਲਿਆ।
ਇਹ ਵੀ ਪੜ੍ਹੋ: Punjab: ਕੁੜੀ ਦਾ ਬੇਰਹਿਮੀ ਨਾਲ ਕਤਲ! ਹੋਟਲ 'ਚੋਂ ਖ਼ੂਨ ਨਾਲ ਲਥਪਥ ਮਿਲੀ ਲਾਸ਼, ਜਬਰ-ਜ਼ਿਨਾਹ ਦਾ ਖ਼ਦਸ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
