ਸ਼ਹੀਦ ਫ਼ੌਜੀ ਜੋਬਨਜੀਤ ਸਿੰਘ ਦੀਆਂ ਅਸਥੀਆਂ ਗੁਰਦੁਆਰਾ ਪਤਾਲਪੁਰੀ ਸਾਹਿਬ ਕੀਤੀਆਂ ਗਈਆਂ ਜਲ ਪ੍ਰਵਾਹ
Monday, Jan 26, 2026 - 02:27 PM (IST)
ਰੋਪੜ (ਵੈੱਬ ਡੈਸਕ)- ਜੰਮੂ ਕਸ਼ਮੀਰ ਦੇ ਡੋਡਾ ਵਿਖੇ ਫ਼ੌਜੀ ਜਵਾਨਾਂ ਦੀ ਗੱਡੀ ਡੂੰਘੀ ਖੱਡ ਵਿੱਚ ਡਿੱਗਣ ਦੇ ਕਾਰਨ 10 ਦੇ ਕਰੀਬ ਫ਼ੌਜੀ ਸ਼ਹੀਦ ਹੋ ਗਏ ਸਨ। ਇਨ੍ਹਾਂ ਸ਼ਹੀਦਾਂ ਵਿਚ ਜ਼ਿਲ੍ਹਾ ਰੂਪਨਗਰ ਨਾਲ ਸਬੰਧਤ ਫ਼ੌਜੀ ਜੋਬਨਜੀਤ ਸਿੰਘ ਨੇ ਵੀ ਸ਼ਹੀਦੀ ਪ੍ਰਾਪਤ ਕੀਤੀ ਸੀ। ਜੋਬਨਜੀਤ ਦਾ ਸ਼ਨੀਵਾਰ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਬੀਤੇ ਦਿਨ ਪਰਿਵਾਰਕ ਮੈਂਬਰਾਂ ਵੱਲੋਂ ਸ਼ਹੀਦ ਜੋਬਨਜੀਤ ਸਿੰਘ ਦੀਆਂ ਅਸਥੀਆਂ ਅਰਦਾਸ ਕਰਨ ਉਪਰੰਤ ਜਲ ਪ੍ਰਵਾਹ ਕੀਤੀਆਂ ਗਈਆਂ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਕਾਂਸਟੇਬਲ 'ਤੇ ਡਿੱਗੀ ਗਾਜ! ਹੋ ਗਿਆ ਵੱਡਾ ਐਕਸ਼ਨ, ਕਾਰਨਾਮਾ ਜਾਣ ਰਹਿ ਜਾਓਗੇ ਦੰਗ
ਦੱਸ ਦੇਈਏ ਕਿ 11 ਮਾਰਚ 2000 'ਚ ਜਨਮ ਲੈਣ ਵਾਲੇ ਜੋਬਨਜੀਤ ਸਿੰਘ ਨੇ ਮਹਿਜ਼ ਲਗਭਗ 25 ਸਾਲ ਦੀ ਉਮਰ ਵਿੱਚ ਸ਼ਹੀਦੀ ਪ੍ਰਾਪਤ ਕੀਤੀ ਅਤੇ ਅਗਲੇ ਮਹੀਨੇ ਫਰਵਰੀ ਵਿੱਚ ਜੋਬਨਪ੍ਰੀਤ ਸਿੰਘ ਦਾ ਵਿਆਹ ਵੀ ਰੱਖਿਆ ਗਿਆ ਸੀ, ਜਿੱਥੇ ਪਰਿਵਾਰ ਦੇ ਉੱਪਰ ਦੁੱਖ਼ਾਂ ਦਾ ਪਹਾੜ ਟੁੱਟਿਆ, ਉੱਥੇ ਹੀ ਪੂਰੇ ਜ਼ਿਲ੍ਹਾ ਰੂਪਨਗਰ ਵਿੱਚ ਸੋਕ ਦੀ ਲਹਿਰ ਫੈਲੀ ਹੋਈ ਹੈ।
ਇਹ ਵੀ ਪੜ੍ਹੋ: ਕਾਨੂੰਨ ਵਿਵਸਥਾ ਦੀ ਵਿਗੜੀ ਸਥਿਤੀ ਦੀ ਜ਼ਿੰਮੇਵਾਰੀ ਲੈ ਕੇ ਅਸਤੀਫ਼ਾ ਦੇਣ CM ਮਾਨ : ਸੁਖਬੀਰ ਬਾਦਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
