ਨਿਹੰਗ ਪ੍ਰਦੀਪ ਸਿੰਘ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ 'ਚ ਕੀਤੀਆਂ ਗਈਆਂ ਜਲ ਪ੍ਰਵਾਹ

03/16/2023 4:42:55 PM

ਸ੍ਰੀ ਕੀਰਤਪੁਰ ਸਾਹਿਬ/ਗੁਰਦਾਸਪੁਰ (ਚੋਵੇਸ਼ ਲਟਾਵਾ)- ਹੋਲੇ-ਮਹੱਲੇ ਦੌਰਾਨ ਕਤਲ ਕੀਤੇ ਗਏ ਪ੍ਰਦੀਪ ਸਿੰਘ ਦੀਆਂ ਅਸਥੀਆਂ ਨੂੰ ਜਲ ਪ੍ਰਵਾਹ ਕਰਨ ਲਈ ਪਰਿਵਾਰ ਅੱਜ ਸ੍ਰੀ ਕੀਰਤਪੁਰ ਸਾਹਿਬ 'ਚ ਪਹੁੰਚਿਆ। ਪਰਿਵਾਰਕ ਮੈਂਬਰਾਂ ਅਤੇ ਕਰੀਬੀ ਰਿਸ਼ਤੇਦਾਰਾਂ ਵੱਲੋਂ ਸਤਲੁਜ ਦਰਿਆ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਅਸਤਘਾਟ ਵਿਚ ਜਲ ਪ੍ਰਵਾਹ ਕੀਤੀਆਂ ਗਈਆਂ। ਇਸ ਦੌਰਾਨ ਪ੍ਰਦੀਪ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੱਤੇ ਜਾਨ ਲਈ ਪਰਿਵਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਵੀ ਮਿਲਿਆ। 

ਜ਼ਿਕਰਯੋਗ ਹੈ ਕਿ ਹੋਲੇ-ਮਹੱਲੇ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੁੱਲੜਬਾਜ਼ੀ ਕਰਦੇ ਹੋਏ ਨੌਜਵਾਨਾਂ ਨੂੰ ਰੋਕਣ ਲਈ ਆਪਸ ਵਿਚ ਦੋ ਧਿਰਾਂ ਵਿਚਕਾਰ ਤਕਰਾਰ ਹੋ ਗਈ ਸੀ, ਜਿਸ ਵਿੱਚ ਨਿਹੰਗ ਪ੍ਰਦੀਪ ਸਿੰਘ ਦੀ ਮੌਤ ਹੋ ਗਈ ਸੀ। ਉਸ ਦੇ ਜੱਦੀ ਪਿੰਡ ਵਿਖੇ ਭੋਗ ਪਾਏ ਗਏ, ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ  ਪ੍ਰਦੀਪ ਸਿੰਘ ਦੇ ਅਕਾਲ ਚਲਾਣੇ 'ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਜਥੇਦਾਰ ਰਘਬੀਰ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਗੁਰਦੀਪ ਸਿੰਘ ਕੰਗ ਦੇ ਸਮੇਤ ਪ੍ਰਦੀਪ ਸਿੰਘ ਦੇ ਪਰਿਵਾਰਕ ਮੈਂਬਰ, ਰਿਸ਼ਤੇਦਾਰ ਅਤੇ ਹੋਰ ਕਈ ਹਾਜ਼ਰ ਸਨ।

ਇਹ ਵੀ ਪੜ੍ਹੋ : ਇਕ ਸਾਲ ਪੂਰਾ ਹੋਣ 'ਤੇ ਭਾਜਪਾ ਆਗੂ ਤਰੁਣ ਚੁੱਘ ਨੇ ਘੇਰੀ ਪੰਜਾਬ ਸਰਕਾਰ, ਖੜ੍ਹੇ ਕੀਤੇ ਵੱਡੇ ਸਵਾਲ

ਪਰਿਵਾਰਕ ਮੈਂਬਰਾਂ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਦੀ ਇਕ ਮੀਟਿੰਗ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨਾਲ ਵੀ ਹੋਈ ਹੈ ਅਤੇ ਉਨ੍ਹਾਂ ਦੇ ਘਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਹਾਜ਼ਰੀ ਲਗਵਾਈ ਸੀ। ਉਨ੍ਹਾਂ ਕਿਹਾ ਕਿ ਪ੍ਰਦੀਪ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਤਾਂ ਇਸ ਬਾਰੇ ਉਨ੍ਹਾਂ ਭਰੋਸਾ ਦਿਵਾਇਆ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਪੰਜ ਸਿੰਘ ਸਾਹਿਬਾਨਾਂ ਦੀ ਮੌਜੂਦਗੀ ਵਿਚ ਇਸ 'ਤੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਪੂਰਾ ਭਰੋਸਾ ਹੈ ਕਿ ਸਾਡੇ ਬੱਚੇ ਨੇ ਧਰਮ ਦੀ ਖ਼ਾਤਰ ਚੰਗੇ ਕੰਮ ਦੀ ਮੰਸ਼ਾ ਮੁਤਾਬਕ ਸ਼ਹਾਦਤ ਦਿੱਤੀ ਹੈ ਤਾਂ ਇਸ ਲਈ ਪ੍ਰਦੀਪ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ। 
ਇਹ ਵੀ ਪੜ੍ਹੋ : NRI ਪੰਜਾਬੀਆਂ ਲਈ ਕੈਬਨਿਟ ਮੰਤਰੀ ਧਾਲੀਵਾਲ ਨੇ ਆਖ਼ੀ ਇਹ ਗੱਲ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

shivani attri

This news is Content Editor shivani attri