ਭਲਕੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਲ-ਪ੍ਰਵਾਹ ਕੀਤੀਆਂ ਜਾਣਗੀਆਂ ਸ. ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ

05/02/2023 6:19:17 PM

ਸ੍ਰੀ ਮੁਕਤਸਰ ਸਾਹਿਬ: ਮਰਹੂਮ ਸ. ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ 3 ਮਈ ਯਾਨੀ ਕੱਲ੍ਹ ਦਿਨ ਬੁੱਧਵਾਰ ਨੂੰ 11 ਵਜੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਲ-ਪ੍ਰਵਾਹ ਕੀਤੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 25 ਅਪ੍ਰੈਲ 2023 ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਦੇਸ਼ ਭਰ ਤੋਂ ਵੱਡੇ ਸਿਆਸੀ ਆਗੂ ਤੇ ਕਈ ਹਸਤੀਆਂ ਪਿੰਡ ਬਾਦਲ ਵਿਖੇ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚ ਰਹੀਆਂ ਹਨ। ਇਸ ਲਈ ਪਰਿਵਾਰ ਵੱਲੋਂ ਖ਼ਾਸ ਤੌਰ 'ਤੇ ਜਾਣਕਾਰੀ ਸਾਂਝੀ ਕਰ ਕੇ ਦੱਸਿਆ ਗਿਆ ਹੈ ਕਿ ਕੱਲ੍ਹ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਜਲ-ਪ੍ਰਵਾਹ ਕੀਤੀਆਂ ਜਾਣਗੀਆਂ, ਜਿਸ ਦੇ ਚੱਲਦਿਆਂ ਬਾਦਲ ਪਰਿਵਾਰ ਪਿੰਡ ਬਾਦਲ ਵਿਖੇ ਮੌਜੂਦ ਨਹੀਂ ਹੋਵੇਗਾ। 

ਇਹ ਵੀ ਪੜ੍ਹੋ- ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਅਤੇ ਭੋਗ ਦੇ ਪ੍ਰੋਗਰਾਮ ਸਬੰਧੀ ਰੂਟ ਪਲਾਨ ਜਾਰੀ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

 

Simran Bhutto

This news is Content Editor Simran Bhutto